ਕੋਰੋਨਾ ਆਫ਼ਤ : ਭਾਰਤ ''ਚ 12 ਦਿਨਾਂ ਅੰਦਰ ਪੀੜਤਾਂ ਦਾ ਅੰਕੜਾ 10 ਲੱਖ ਤੋਂ ਪਾਰ, 13 ਹਜ਼ਾਰ ਤੋਂ ਵੱਧ ਮੌਤਾਂ

09/13/2020 8:25:23 AM

ਨਵੀਂ ਦਿੱਲੀ : ਭਾਰਤ 'ਚ ਕੋਰੋਨਾ ਮਹਾਮਾਰੀ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਹੈ। ਜੇਕਰ ਸਤੰਬਰ ਮਹੀਨੇ ਦੀ ਗੱਲ ਕਰੀਏ ਤਾਂ ਪਹਿਲੇ 12 ਦਿਨਾਂ ਦੌਰਾਨ ਦੇਸ਼ 'ਚ 10 ਲੱਖ ਤੋਂ ਜ਼ਿਆਦਾ ਕੋਰੋਨਾ ਪੀੜਤ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਸ ਸਮੇਂ ਦੌਰਾਨ ਕੋਰੋਨਾ ਕਾਰਨ 13,082 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜੋ ਕਿ ਇਸ ਮਹੀਨੇ 'ਚ ਹੁਣ ਤੱਕ ਕਿਸੇ ਵੀ ਦੇਸ਼ 'ਚ ਵਾਇਰਸ ਕਾਰਨ ਹੋਈਆਂ ਸਭ ਤੋਂ ਵੱਧ ਮੌਤਾਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ 'NEET' ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਰੇਲਵੇ ਦਾ ਵੱਡਾ ਤੋਹਫ਼ਾ

ਸੂਬਾ ਸਰਕਾਰਾਂ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸ਼ਨੀਵਾਰ ਨੂੰ ਕੋਰੋਨਾ ਦੇ 95,249 ਨਵੇਂ ਮਾਮਲੇ ਸਾਹਮਣੇ ਆਏ ਹਨ। ਸਤੰਬਰ ਮਹੀਨੇ ਦੌਰਾਨ ਹੁਣ ਤੱਕ ਕੋਰੋਨਾ ਦੇ 10,65,796 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਅਗਸਤ ਮਹੀਨੇ ਦੌਰਾਨ 19.8 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਸਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਿਲ ਕੰਬਾਊ ਵਾਰਦਾਤ, ਕਹੀ ਮਾਰ ਕੇ 14 ਸਾਲਾਂ ਦੇ ਮੁੰਡੇ ਦਾ ਕਤਲ

ਜੇਕਰ ਇਹੀ ਰੁਝਾਨ ਜਾਰੀ ਰਿਹਾ ਤਾਂ 24 ਸਤੰਬਰ ਤੱਕ ਭਾਰਤ 'ਚ ਅਗਸਤ ਦੇ ਮੁਕਾਬਲੇ ਹੋਰ ਕੇਸ ਸਾਹਮਣੇ ਆਉਣਗੇ। ਦੇਸ਼ 'ਚ ਸਤੰਬਰ ਮਹੀਨੇ ਦੌਰਾਨ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਵਿਸ਼ਵ 'ਚ ਸਭ ਤੋਂ ਜ਼ਿਆਦਾ ਰਹੀ। ਅਮਰੀਕਾ ਅਤੇ ਬ੍ਰਾਜ਼ੀਲ 'ਚ ਇਸ ਸਮੇਂ ਦੌਰਾਨ 10,000 ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ : ਮੋਹਾਲੀ 'ਚ ਸ਼ੂਟਿੰਗ ਬਹਾਨੇ 'ਮਾਡਲ' ਨਾਲ ਜਬਰ-ਜ਼ਿਨਾਹ, ਸੁਣਾਈ ਹੱਡ-ਬੀਤੀ (ਵੀਡੀਓ)

ਸ਼ਨੀਵਾਰ ਨੂੰ ਦੇਸ਼ 'ਚ 1,115 ਮੌਤਾਂ ਕੋਰੋਨਾ ਕਾਰਨ ਹੋਈਆਂ। ਦੇਸ਼ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 46,59,984 ਤੱਕ ਪਹੁੰਚ ਗਈ ਹੈ। ਹੁਣ ਤੱਕ 36,24,196 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 77,472 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ 'ਚ ਇਸ ਸਮੇਂ 9,58,316 ਸਰਗਰਮ ਮਾਮਲੇ ਚੱਲ ਰਹੇ ਹਨ।


 


Babita

Content Editor

Related News