ਭਾਰਤ ''ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ ਕੋਰੋਨਾਵਾਇਰਸ, ਵਧੀ ਪੀੜਤਾਂ ਦੀ ਗਿਣਤੀ

Friday, Apr 03, 2020 - 08:58 AM (IST)

ਨਵੀਂ ਦਿੱਲੀ-ਦੇਸ਼ 'ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਹੁਣ ਤੱਕ ਵਾਇਰਸ ਕਾਰਨ ਮਾਮਲਿਆਂ ਦੀ ਗਿਣਤੀ ਵੱਧ ਕੇ 2000 ਤੋਂ ਪਾਰ ਪਹੁੰਚ ਗਈ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਦਿੱਲੀ ਦੇ ਨਿਜ਼ਾਮੁਦੀਨ ਸਥਿਤ ਮਰਕਜ਼ 'ਚ ਤਬਲੀਗੀ ਜਮਾਤ 'ਚ ਸ਼ਾਮਲ ਕਾਫੀ ਲੋਕ ਕੋਰੋਨਾਵਾਇਰਸ ਨਾਲ ਇਨਫੈਕਟਡ ਪਾਏ ਜਾਣ ਕਾਰਨ ਮਰੀਜ਼ਾਂ ਦੀ ਗਿਣਤੀ 'ਚ ਪਿਛਲੇ ਤਿੰਨ ਦਿਨਾਂ ਤੋਂ ਕਾਫੀ ਵਾਧਾ ਦੇਖਿਆ ਗਿਆ ਹੈ। ਅੱਜ ਭਾਵ ਸ਼ੁੱਕਰਵਾਰ ਨੂੰ ਮਿਲੇ ਅੰਕੜਿਆਂ ਮੁਤਾਬਕ 2511 ਕੋਰੋਨਾ ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 69 ਮੌਤਾਂ ਹੋ ਚੁੱਕੀਆਂ ਹੈ। ਇਸ ਦੇ ਨਾਲ ਹੀ 188 ਮਰੀਜ਼ ਠੀਕ ਵੀ ਹੋ ਚੁੱਕੇ ਹਨ। 

ਦੱਸਿਆ ਜਾਂਦਾ ਹੈ ਕਿ ਨਿਜ਼ਾਮੁਦੀਨ ਸਥਿਤ ਮਰਕਜ਼ 'ਚ ਤਬਲੀਗੀ ਜਮਾਤ 'ਚ ਸ਼ਾਮਲ ਲੋਕਾਂ ਦੇ 108 ਇਨਫੈਕਟਡ ਮਾਮਲੇ ਸਿਰਫ ਦਿੱਲੀ 'ਚੋਂ ਸਾਹਮਣੇ ਆਉਣ ਨਾਲ ਇਸ ਮਹਾਮਾਰੀ ਨਾਲ ਪੀੜਤਾਂ ਦਾ ਅੰਕੜਾ 293 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਮਹਾਰਾਸ਼ਟਰ 'ਚ ਮਰੀਜ਼ਾਂ ਦੀ ਗਿਣਤੀ 400 ਤੋਂ ਪਾਰ ਪਹੁੰਚ ਗਈ ਹੈ। 


Iqbalkaur

Content Editor

Related News