ਦਿੱਲੀ ਦੇ ਸਾਰੇ ਸੰਸਦ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ CM ਕੇਜਰੀਵਾਲ

04/08/2020 12:35:58 PM

ਨਵੀਂ ਦਿੱਲੀ-ਕੋਰੋਨਾ ਸੰਕਟ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਭਾਵ ਬੁੱਧਵਾਰ ਦਿੱਲੀ ਦੇ ਸਾਰੇ ਸੰਸਦ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰਨਗੇ। ਦਿੱਲੀ ਦੇ ਲੋਕ ਸਭਾ ਅਤੇ ਰਾਜ ਸਭਾ ਸੰਸਦ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਹੋਵੇਗੀ। ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨੂੰ ਲੈ ਕੇ ਸਰਕਾਰ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਦੱਸਣਗੇ। ਇਸ ਦੇ ਨਾਲ ਹੀ ਸੰਸਦ ਮੈਂਬਰਾਂ ਤੋਂ ਸੁਝਾਅ ਵੀ ਮੰਗਣਗੇ। 

ਦੱਸਣਯੋਗ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਾਲ 7 ਭਾਰਤੀ ਜਨਤਾ ਪਾਰਟੀ (ਭਾਜਪਾ) ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ 3  ਸੰਸਦ ਮੈਂਬਰਾਂ ਨਾਲ ਵੀ ਚਰਚਾ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨੂੰ ਲੈ ਕੇ ਨਵੇਂ ਪਲਾਨ ਦਾ ਐਲਾਨ ਕੀਤਾ ਸੀ, ਜਿਸ ਨੂੰ '5ਟੀ ਦਾ ਪਲਾਨ' ਨਾਂ ਦਿੱਤਾ ਗਿਆ ਸੀ। 

ਤਾਜ਼ਾ ਅੰਕੜਿਆਂ ਮੁਤਾਬਕ ਹੁਣ ਤੱਕ ਦਿੱਲੀ 'ਚ ਕੋਰੋਨਾ ਦੇ 576 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਦੇ ਨਾਲ ਹੀ ਦੇਸ਼ ਭਰ 'ਚ ਮਰੀਜ਼ਾਂ ਦੀ ਗਿਣਤੀ 5,000 ਤੋਂ ਪਾਰ ਪਹੁੰਚ ਚੁੱਕੀ ਹੈ ਅਤੇ 149 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 402 ਲੋਕ ਠੀਕ ਵੀ ਹੋ ਚੁੱਕੇ ਹਨ। 


Iqbalkaur

Content Editor

Related News