ਦੇਸ਼ 'ਚ ਬਣ ਰਹੇ ਹਰ ਦਿਨ ਡੇਢ ਕਰੋੜ ਮਾਸਕ, ਸੈਨੇਟਾਈਜ਼ਰ ਦੀ ਵੀ ਕੋਈ ਕਮੀ ਨਹੀਂ

03/20/2020 1:59:02 PM

ਨਵੀਂ ਦਿੱਲੀ— ਸਰਕਾਰ ਨੇ ਸ਼ੁੱਕਰਵਾਰ ਨੂੰ ਭਰੋਸਾ ਦਿਵਾਇਆ ਕਿ ਦੇਸ਼ 'ਚ ਮਾਸਕ ਅਤੇ ਸੈਨੇਟਾਈਜ਼ਰ ਦੀ ਕੋਈ ਕਮੀ ਨਹੀਂ ਹੈ ਅਤੇ ਇਨ੍ਹਾਂ ਦੀ ਲਗਾਤਾਰ ਸਪਲਾਈ ਯਕੀਨੀ ਕੀਤੀ ਜਾ ਰਹੀ ਹੈ। ਕੇਂਦਰੀ ਰਸਾਇਣ ਅਤੇ ਖਾਦ ਰਾਜ ਮੰਤਰੀ ਮਨਸੁਖ ਮਾਂਡਵੀਆ ਨੇ ਰਾਜ ਸਭਾ 'ਚ ਪ੍ਰਸ਼ਨਕਾਲ ਦੌਰਾਨ ਇਕ ਪ੍ਰਸ਼ਨ ਦੇ ਉੱਤਰ 'ਚ ਕਿਹਾ ਕਿ ਦੇਸ਼ 'ਚ 100 ਤੋਂ ਵਧ ਇਕਾਈਆਂ 'ਚ ਹਰ ਦਿਨ ਡੇਢ ਕਰੋੜ ਮਾਸਕ ਬਣਾਏ ਜਾ ਰਹੇ ਹਨ ਅਤੇ ਲੋੜਵੰਦਾਂ ਨੂੰ ਇਨ੍ਹਾਂ ਦੀ ਸਪਲਾਈ ਯਕੀਨੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੈਨੇਟਾਈਜ਼ਰ ਵੀ ਪੂਰੀ ਮਾਤਰਾ 'ਚ ਬਣਾਇਆ ਜਾ ਰਿਹਾ ਹੈ।

ਮਾਂਡਵੀਆ ਨੇ ਕਿਹਾ ਕਿ ਸਰਕਾਰ ਅਜਿਹੀ ਪਹਿਲ ਕਰ ਰਹੀ ਹੈ ਕਿ ਕੋਰੋਨਾ ਵਾਇਰਸ (ਕੋਵਿਡ-19) ਤੋਂ ਬਚਾਅ ਦੇ ਕੰਮ 'ਚ ਆਉਣ ਵਾਲੀਆਂ ਵਸਤੂਆਂ ਦੀ ਦੇਸ਼ ਭਰ 'ਚ ਕਮੀ ਨਾ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਦੇਸ਼ਾਂ ਤੋਂ ਆਉਣ ਵਾਲੇ ਹਰੇਕ ਵਿਅਕਤੀ ਨੂੰ 14 ਦਿਨਾਂ ਤੱਕ ਵੱਖ-ਵੱਖ ਰੱਖਣਾ ਜ਼ਰੂਰੀ ਕੀਤਾ ਗਿਆ ਹੈ। ਭਾਰਤ ਦੀ ਸਰਹੱਦ ਨਾਲ ਲੱਗਦੇ ਦੇਸ਼ ਨੇਪਾਲ, ਬੰਗਲਾਦੇਸ਼ ਆਦਿ ਤੋਂ ਸੜਕ ਮਾਰਗ ਤੋਂ ਆਉਣ ਵਾਲੇ ਸਾਰੇ ਲੋਕਾਂ ਦੀ ਸਕ੍ਰੀਨਿੰਗ ਕੀਤੀ ਜਾ ਰਹੀ ਹੈ। ਸਰਕਾਰ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਹਰ ਜ਼ਰੂਰੀ ਚੌਕਸੀ ਵਰਤ ਰਹੀ ਹੈ।

DIsha

This news is Content Editor DIsha