ਸਰਬੱਤ ਦੇ ਭਲੇ ਲਈ ਮੋਦੀ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਕੀਤਾ ਵੱਡਾ ਫੈਸਲਾ

03/24/2020 1:50:30 PM

ਨਵੀਂ ਦਿੱਲੀ- ਕੋਰੋਨਾ ਵਾਇਰਸ ਦੇ ਟੈਸਟ ਤੇ ਇਲਾਜ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਹੁਣ ਗਰੀਬਾਂ ਦਾ ਇਸ ਯੋਜਨਾ ਵਿਚ ਸ਼ਾਮਲ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਟੈਸਟ ਤੇ ਇਲਾਜ ਮੁਫਤ ਹੋਵੇਗਾ। 

ਨੈਸ਼ਨਲ ਹੈਲਥ ਅਥਾਰਟੀ (ਐੱਨ. ਐੱਚ. ਏ.) ਨੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਕੋਰੋਨਾ ਵਾਇਰਸ ਦੇ ਇਲਾਜ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਗਰੀਬ ਤੋਂ ਵੀ ਗਰੀਬ ਵਿਅਕਤੀ ਨਿੱਜੀ ਹਸਪਤਾਲਾਂ ਵਿਚ ਆਪਣਾ ਇਲਾਜ ਕਰਵਾ ਸਕਣ। ਆਯੁਸ਼ਮਾਨ ਭਾਰਤ ਇਕ ਸਿਹਤ ਬੀਮਾ ਯੋਜਨਾ ਹੈ ਜੋ ਮੋਦੀ ਸਰਕਾਰ ਨੇ ਗਰੀਬ ਵਰਗਾਂ ਲਈ ਸ਼ੁਰੂ ਕੀਤੀ ਹੋਈ ਹੈ।

ਪੰਜਾਬ ਸਰਕਾਰ ਵੀ ਸਰਬਤ ਸਿਹਤ ਯੋਜਨਾ ਵਿਚ ਇਸ ਨੂੰ ਸ਼ਾਮਲ ਕਰਨ ਦਾ ਫੈਸਲਾ ਕਰ ਸਕਦੀ ਹੈ ਕਿਉਂਕਿ ਇਸ ਤਹਿਤ ਵੀ ਗਰੀਬਾਂ ਨੂੰ ਮੁਫਤ ਇਲਾਜ ਦੀ ਸੁਵਿਧਾ ਮਿਲ ਰਹੀ ਹੈ।
ਨੈਸ਼ਨਲ ਹੈਲਥ ਅਥਾਰਟੀ ਨੇ ਫੈਸਲਾ ਕੀਤਾ ਹੈ ਕਿ ਆਯੁਸ਼ਮਾਨ ਲਾਭਪਾਤਰ ਕਿਸੇ ਵੀ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿਚ ਜਾ ਕੇ ਆਪਣਾ ਕੋਵਿਡ-19 ਟੈਸਟ ਮੁਫਤ ਕਰਵਾ ਸਕਦੇ ਹਨ। ਜੇਕਰ ਕਿਸੇ ਵਿਚ ਕੋਰੋਨਾ ਵਾਇਰਸ ਦੇ ਲੱਛਣ ਹੋਣ ਦਾ ਸ਼ੱਕ ਹੋਵੇ ਅਤੇ ਉਸ ਨੂੰ ਨਿੱਜੀ ਹਸਪਤਾਲ ਵਿਚ ਇਕੱਲੇ ਰਹਿਣਾ ਪਵੇ ਤਾਂ ਇਸ ਦਾ ਖਰਚ ਆਯੁਸ਼ਮਾਨ ਭਾਰਤ ਯੋਜਨਾ ਵਿਚ ਸ਼ਾਮਲ ਕੀਤਾ ਜਾਏਗਾ।

Lalita Mam

This news is Content Editor Lalita Mam