ਬੇਕਾਬੂ ਹੋਇਆ ਕੋਰੋਨਾ, ਪਿਛਲੇ 24 ਘੰਟਿਆਂ ’ਚ ਆਏ 3.32 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ, 2263 ਮਰੀਜ਼ਾਂ ਦੀ ਮੌਤ

Friday, Apr 23, 2021 - 01:00 PM (IST)

ਬੇਕਾਬੂ ਹੋਇਆ ਕੋਰੋਨਾ, ਪਿਛਲੇ 24 ਘੰਟਿਆਂ ’ਚ ਆਏ 3.32 ਲੱਖ ਤੋਂ ਜ਼ਿਆਦਾ ਨਵੇਂ ਮਾਮਲੇ, 2263 ਮਰੀਜ਼ਾਂ ਦੀ ਮੌਤ

ਨਵੀਂ ਦਿੱਲੀ– ਦੇਸ਼ ’ਚ ਕੋਰਨਾ ਵਾਇਰਸ ਤੇਜ਼ੀ ਨਾਲ ਵਧ ਰਿਹਾ ਹੈ। ਦੇਸ਼ ’ਚ ਕੋਰੋਨਾ ਦੇ ਨਵੇਂ-ਨਵੇਂ ਰਿਕਾਰਡ ਬਣ ਰਹੇ ਹਨ। ਕਿਸੇ ਨੇ ਨਹੀਂ ਸੋਚਿਆ ਸੀ ਕਿ ਕੋਰੋਨਾ ਦੀ ਦੂਜੀ ਲਹਿਰ ਇੰਨੀ ਭਿਆਨਕ ਹੋਵੇਗੀ ਕਿ ਇਸ ’ਤੇ ਰੋਕ ਲਗਾਉਣਾ ਮੁਸ਼ਕਲ ਹੋ ਜਾਵੇਗਾ। ਦੇਸ਼ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 3.32.730 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਦੇਸ਼ ’ਚ ਹੁਣ ਕੋਰੋਨਾ ਮਰੀਜ਼ਾਂ ਦੀ ਕੁਲ ਗਿਣਤੀ 1,62,63,695 ਪੁੱਜ ਗਈ ਹੈ। ਉਥੇ ਹੀ ਦੇਸ਼ ’ਚ ਇਕ ਦਿਨ ’ਚ ਕੋਰੋਨਾ ਨਾਲ 2,263 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਿਸ ਨਾਲ ਮ੍ਰਿਤਕਾਂ ਦੀ ਗਿਣਤੀ 1,86,920 ’ਤੇ ਪੱਜ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਸ਼ੁੱਕਰਵਾਰ ਤਕ ਦੇ ਅੰਕੜਿਆਂ ਮੁਤਾਬਕ, 24 ਲੱਖ ਤੋਂ ਜ਼ਿਆਦਾ ਲੋਕ ਅਜੇ ਵੀ ਕੋਰੋਨਾ ਦੀ ਚਪੇਟ ’ਚ ਹਨ। 

ਇਹ ਵੀ ਪੜ੍ਹੋ– ਦਿੱਲੀ ਦੇ ਸਰ ਗੰਗਾਰਾਮ ਹਸਪਤਾਲ 'ਚ 25 ਮਰੀਜ਼ਾਂ ਦੀ ਮੌਤ, ਸਿਰਫ਼ 2 ਘੰਟਿਆਂ ਲਈ ਬਚੀ ਆਕਸੀਜਨ

ਮੰਤਰਾਲੇ ਦੇ ਸਵੇਰੇ 8 ਵਜੇ ਤਕ ਦੇ ਅੰਕੜਿਆਂ ਮੁਤਾਬਕ, 24,28,616 ਲੋਕ ਅਜੇ ਵੀ ਇਸ ਬੀਮਾਰੀ ਦਾ ਇਲਾਜ ਕਰਵਾ ਰਹੇ ਹਨ ਜੋ ਪੀੜਤਾਂ ਦੇ ਕੁਲ ਮਾਮਲਿਆਂ ਦਾ 14.93 ਫੀਸਦੀ ਹੈ ਜਦਕਿ ਕੋਵਿਡ-19 ਤੋਂ ਠੀਕ ਹੋਣਦੀ ਰਾਸ਼ਟਰੀ ਦਰ ਡਿੱਗ ਕੇ 83.92 ਫੀਸਦੀ ਹੋ ਗਈ ਹੈ। ਅੰਕੜਿਆਂ ਮੁਤਾਬਕ, 1,36,48,519 ਲੋਕ ਠੀਕ ਹੋ ਚੁੱਕੇ ਹਨ ਜਦਕਿ ਕੋਰੋਨਾ ਨਾਲ ਹੋਣ ਵਾਲੀ ਮੌਤ ਦਰ ਹੋਰ ਘਟ ਕੇ 1.15 ਫੀਸਦੀ ਹੋ ਗਈ ਹੈ। ਭਾਰਤ ’ਚ ਕੋਵਿਡ-19 ਦੇ ਮਾਮਲੇ ਸੱਤ ਅਗਸਤ ਨੂੰ 20 ਲੱਖ ਤੋਂ ਪਾਰ, 23 ਅਗਸਤ ਨੂੰ 30 ਲੱਖ, ਪੰਜ ਸਤੰਬਰ ਨੂੰ 40 ਲੱਖ ਅਤੇ 16 ਸਤੰਬਰ ਨੂੰ 50 ਲੱਖ ਤੋਂ ਪਾਰ ਚਲੇ ਗਏ ਸਨ। 

ਇਹ ਵੀ ਪੜ੍ਹੋ– ਜਾਣੋ ਕਿਹੜੇ ਹਲਾਤਾਂ ’ਚ ਕੋਰੋਨਾ ਮਰੀਜ਼ ਨੂੰ ਹੋਣਾ ਚਾਹੀਦਾ ਹੈ ਹਸਪਤਾਲ ’ਚ ਦਾਖਲ

ਉਥੇ ਹੀ 28 ਸਤੰਬਰ ਨੂੰ 60 ਲੱਖ ਤੋਂ ਪਾਰ, 11 ਅਕਤੂਬਰ ਨੂੰ 70 ਲੱਖ, 29 ਅਕਤੂਬਰ ਨੂੰ 80 ਲੱਖ, 20 ਨਵੰਬਰ ਨੂੰ 90 ਲੱਖ ਤੋਂ ਬਾਰ ਅਤੇ 19 ਦਸੰਬਰ ਨੂੰ ਇਕ ਕਰੋੜ ਤੋਂ ਪਾਰ ਚਲੇ ਗਏ। 19 ਅਪ੍ਰੈਲ ਨੂੰ ਭਾਰਤ 1.50 ਕਰੋੜ ਦੇ ਗੰਭੀਰ ਅੰਕੜਿਆਂ ਨੂੰ ਪਾਰ ਕਰ ਗਿਆ। ਆਈ.ਸੀ.ਐੱਮ.ਆਰ. ਮੁਤਾਬਕ, 22 ਅਪ੍ਰੈਲ ਤਕ 27,44,45,653 ਨਮੂਨਿਆਂ ਦੀ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ– ਗੁਜਰਾਤ ’ਚ ਕਿਸਾਨ ਨੇ ਬਣਾਈ ਭੱਠੀ, ਜੋ ਘੱਟ ਲੱਕੜੀ ਅਤੇ ਘੱਟ ਸਮੇਂ ’ਚ ਕਰਦੀ ਹੈ ਲਾਸ਼ਾਂ ਦਾ ਅੰਤਿਮ ਸੰਸਕਾਰ


author

Rakesh

Content Editor

Related News