ਕੋਰੋਨਾ ਵਾਇਰਸ ਕਾਰਨ ਭਾਰਤ-ਯੂਰਪੀ ਸੰਮੇਲਨ ''ਚ ਹਿੱਸਾ ਨਹੀਂ ਲੈਣਗੇ PM ਮੋਦੀ

03/05/2020 5:58:51 PM

ਨਵੀਂ ਦਿੱਲੀ— ਦੁਨੀਆ ਭਰ 'ਚ ਫੈਲ ਚੁਕੇ ਕੋਰੋਨਾ ਵਾਇਰਸ ਤੋਂ ਬਚਣ ਲਈ ਸਾਰੇ ਚੌਕਸੀ ਕਦਮ ਚੁੱਕੇ ਜਾ ਰਹੇ ਹਨ। ਭਾਰਤ 'ਚ ਵੀ ਕੋਰੋਨਾ ਦੇ 30 ਮਾਮਲੇ ਸਾਹਮਣੇ ਆ ਚੁਕੇ ਹਨ। ਕੇਂਦਰ ਅਤੇ ਪ੍ਰਦੇਸ਼ ਸਰਕਾਰਾਂ ਆਮ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਜਾਗਰੂਕ ਕਰ ਰਹੇ ਹਨ। ਹੁਣ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਲੀ ਹੈ ਕਿ ਪੀ.ਐੱਮ. ਮੋਦੀ ਨੇ ਬੈਲਜ਼ੀਅਮ ਦੌਰੇ ਨੂੰ ਟਾਲ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਪ੍ਰੈੱਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਕਿ ਭਾਰਤ-ਯੂਰਪੀ ਸੰਘ ਸਿਖਰ ਸੰਮੇਲਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੱਸਾ ਲੈਣਾ ਸੀ ਪਰ ਦੋਹਾਂ ਪੱਖਾਂ ਦੇ ਸਿਹਤ ਅਧਿਕਾਰੀਆਂ ਨੇ ਸੁਝਾਅ ਦਿੱਤਾ ਕਿ ਯਾਤਰਾ ਮੌਜੂਦਾ ਸਮੇਂ 'ਚ ਨਹੀਂ ਹੋਣੀ ਚਾਹੀਦੀ। ਇਸ ਲਈ ਇਹ ਫੈਸਲਾ ਲਿਆ ਗਿਆ ਹੈ ਬੈਲਜ਼ੀਅਮ ਦੌਰੇ ਦੀ ਤਾਰੀਕ ਹੁਣ ਮੁੜ ਤੈਅ ਕੀਤੀ ਜਾਵੇਗੀ। ਇਹ ਫੈਸਲਾ ਭਾਰਤ ਅਤੇ ਯੂਰਪੀ ਸੰਘ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਅਧਿਕਾਰੀਆਂ ਦੀ ਸਲਾਹ ਨੂੰ ਧਿਆਨ 'ਚ ਰੱਖ ਕੇ ਲਿਆ ਹੈ।

ਇਹ ਵੀ ਪੜ੍ਹੋ : ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ 31 ਮਾਰਚ ਤੱਕ ਰਹਿਣਗੇ ਬੰਦ

ਦੁਨੀਆ ਭਰ 'ਚ ਵਧਦੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੇ ਸੰਦਰਭ 'ਚ ਰਵੀਸ਼ ਕੁਮਾਰ ਨੇ ਕਿਹਾ ਕਿ ਦੁਨੀਆ ਭਰ 'ਚ ਭਾਰਤੀ ਦੂਤਘਰ ਦੂਜੇ ਦੇਸ਼ਾਂ 'ਚ ਵਸੇ ਭਾਰਤੀਆਂ ਦੀ ਮਦਦ ਲਈ ਕੰਮ ਕਰ ਰਹੇ ਹਨ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਹਾਲੇ ਈਰਾਨ 'ਚ ਕਿਸੇ ਵੀ ਭਾਰਤੀ 'ਚ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਰਾਜਧਾਨੀ ਦਿੱਲੀ 'ਚ ਹੋਈ ਹਿੰਸਾ 'ਤੇ ਦੁਨੀਆ ਭਰ 'ਚ ਹੋ ਰਹੀ ਨਿੰਦਾ 'ਤੇ ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲੀ 'ਚ ਹਾਲਾਤ ਤੇਜ਼ੀ ਨਾਲ ਆਮ ਹੋ ਰਹੇ ਹਨ। ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਬਿਹਤਰ ਤਰੀਕੇ ਨਾਲ ਆਪਣਾ ਕੰਮ ਕਰ ਰਹੀਆਂ ਹਨ। ਦਿੱਲੀ ਹਿੰਸਾ 'ਤੇ ਤੁਰਕੀ ਦੇ ਰਾਸ਼ਟਰਪਤੀ ਦੀ ਟਿੱਪਣੀ 'ਤੇ ਰਵੀਸ਼ ਕੁਮਾਰ ਨੇ ਕਿਹਾ ਕਿ ਇਹ ਬਿਆਨ ਉਨ੍ਹਾਂ ਦੇ ਸਿਆਸੀ ਏਜੰਡੇ ਤੋਂ ਪ੍ਰਭਾਵਿਤ ਹੈ।


DIsha

Content Editor

Related News