ਕੋਰੋਨਾ ਵਾਇਰਸ : NGT ਨੇ ਬਾਇਓਮੈਟ੍ਰਿਕ ਮਸ਼ੀਨਾਂ ਦੀ ਵਰਤੋਂ 'ਤੇ ਲਗਾਈ ਰੋਕ

03/09/2020 11:46:03 AM

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੇ 31 ਮਾਰਚ 2020 'ਤੇ ਤੁਰੰਤ ਪ੍ਰਭਾਵ ਨਾਲ ਦਿੱਲੀ 'ਚ ਐੱਨ.ਜੀ.ਟੀ. ਦੇ ਦਫ਼ਤਰ 'ਚ ਬਾਇਓਮੈਟ੍ਰਿਕ ਮਸ਼ੀਨਾਂ ਦੀ ਵਰਤੋਂ 'ਤੇ ਰੋਕ ਲਗਾਉਣ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਵਿਸ਼ੇਸ਼ ਸਕੱਤਰ, ਸੰਜੀਵ ਕੁਮਾਰ ਨੇ ਦੱਸਿਆ ਕਿ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 42 ਮਾਮਲਿਆਂ ਦੀ ਪੁਸ਼ਟੀ ਹੋਈ ਹੈ।

ਉੱਥੇ ਹੀ ਮਹਾਰਾਸ਼ਟਰ ਸਿਹਤ ਮੰਤਰਾਲੇ ਨੇ ਜਾਣਕਾਰੀ ਦਿੱੀਤ ਕਿ 15 ਲੋਕ ਹਾਲੇ ਵੀ ਨਿਗਰਾਨੀ 'ਚ ਹਨ, ਜਦੋਂਕਿ 258 ਲੋਕਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਸੂਬੇ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦਾ ਇਕ ਵੀ ਪਾਜੀਟਿਵ ਮਾਮਲਾ ਨਹੀਂ ਪਾਇਆ ਗਿਆ। ਜੰਮੂ ਅਤੇ ਕਸ਼ਮੀਰ ਦੇ ਪ੍ਰਮੁੱਖ ਸਕੱਤਰ ਯੋਜਨਾ, ਰੋਹਿਤ ਕੰਸਲ ਨੇ ਦੱਸਿਆ ਕਿ ਜੰਮੂ ਦੇ ਸਤਵਾਰੀ ਅਤੇ ਸਰਵਾਲ ਖੇਤਰਾਂ 'ਚ 400 ਵਿਅਕਤੀਆਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ। ਇਨ੍ਹਾਂ ਖੇਤਰਾਂ 'ਚ ਆਂਗਣਵਾੜੀ ਕੇਂਦਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ।

DIsha

This news is Content Editor DIsha