ਗੁਜਰਾਤ 'ਚ ਕੋਰੋਨਾ ਦਾ ਕਹਿਰ, ਇਕੱਲੇ ਅਹਿਮਦਾਬਾਦ 'ਚ ਹੀ 2 ਦਰਜਨ ਸੂਬਿਆਂ ਤੋਂ ਜ਼ਿਆਦਾ ਮਾਮਲੇ

05/03/2020 12:43:07 PM

ਅਹਿਮਦਾਬਾਦ-ਦੇਸ਼ ਭਰ 'ਚ ਕੋਰੋਨਾਵਾਇਰਸ ਦੀ ਰਫਤਾਰ ਤੇਜ਼ ਹੁੰਦੀ ਜਾ ਰਹੀ ਹੈ। ਦੇਸ਼ 'ਚ ਹੁਣ ਤੱਕ 39980 ਲੋਕ ਇਸ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ ਜਦਕਿ 1301 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ 10633 ਮਰੀਜ਼ ਠੀਕ ਹੋ ਘਰਾਂ ਨੂੰ ਪਰਤ ਚੁੱਕੇ ਹਨ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਕੋਰੋਨਾਵਾਇਰਸ ਦੀ ਚਪੇਟ 'ਚ ਆਉਣ ਵਾਲਿਆਂ ਦੇ ਮਾਮਲਿਆਂ 'ਚ ਗੁਜਰਾਤ ਅਜਿਹਾ ਸੂਬਾ ਬਣ ਕੇ ਉਭਰਿਆ ਹੈ, ਜੋ ਦੂਜੇ ਸਥਾਨ 'ਤੇ ਹੈ। ਸ਼ਨੀਵਾਰ ਸ਼ਾਮ ਤੱਕ ਮਿਲੇ ਅੰਕੜਿਆਂ ਮੁਤਾਬਕ ਗੁਜਰਾਤ 'ਚ 333 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ 5,054 ਤੱਕ ਪਹੁੰਚ ਚੁੱਕੀ ਹੈ ਜਦਕਿ 26 ਲੋਕਾਂ ਦੀ ਮੌਤ ਹੋਣ ਕਾਰਨ ਮ੍ਰਿਤਕਾਂ ਦੀ ਗਿਣਤੀ 262 ਤੱਕ ਪਹੁੰਚ ਚੁੱਕੀ ਹੈ। ਇੱਥੇ ਇਕੱਲੇ ਅਹਿਮਦਾਬਾਦ 'ਚ ਹੀ 3,543 ਕੋਰੋਨਾ ਕੇਸ ਸਾਹਮਣੇ ਆਏ ਹਨ।

ਗੁਜਰਾਤ ਦੇ ਅਹਿਮਦਾਬਾਦ ਦੇ ਇਕੱਲੇ ਅੰਕੜੇ ਦੇਸ਼ ਦੇ ਬਾਕੀ ਸੂਬਿਆਂ ਅਤੇ ਕੇਂਦਰ ਸ਼ਾਸਿਤ ਸੂਬਿਆਂ 'ਚ ਕੋਰੋਨਾ ਦੇ ਮਾਮਲਿਆਂ ਤੋਂ ਜ਼ਿਆਦਾ ਹਨ। ਜੇਕਰ ਕੇਂਦਰੀ ਸਿਹਤ ਮੰਤਰਾਲੇ ਦਾ ਅੰਕੜਾ ਦੇਖੀਏ ਤਾਂ ਅਹਿਮਦਾਬਾਦ ਕੋਰੋਨਾਵਾਇਰਸ ਨਾਲ ਬੁਰੀ ਤਰ੍ਹਾਂ ਪੀੜਤ ਹੈ। 2 ਮਈ ਸ਼ਾਮ 5 ਵਜੇ ਤੱਕ ਦੇ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜੇ ਤੋਂ ਜ਼ਾਹਿਰ ਹੋ ਰਿਹਾ ਹੈ ਕਿ ਅਹਿਮਦਾਬਾਦ 'ਚ ਆਏ ਕੋਰੋਨਾ ਦੇ ਮਾਮਲੇ 2 ਦਰਜਨਾਂ ਸੂਬਿਆਂ 'ਚ ਆਏ ਕੁੱਲ ਕੋਰੋਨਾ ਮਾਮਲਿਆਂ ਤੋਂ ਜ਼ਿਆਦਾ ਹਨ। 

ਦੱਸਣਯੋਗ ਹੈ ਕਿ ਕੋਰੋਨਾ ਨਾਲ ਸਭ ਤੋਂ ਗੰਭੀਰ ਰੂਪ ਨਾਲ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੈ, ਜਿੱਥੇ ਕਾਫੀ ਚਿੰਤਾਜਨਕ ਸਥਿਤੀ ਹੁੰਦੀ ਜਾ ਰਹੀ ਹੈ। ਇੱਥੇ ਕੋਰੋਨਾ ਪੀੜਤਾਂ ਦੀ ਗਿਣਤੀ 12,296 ਅਤੇ ਮ੍ਰਿਤਕਾਂ ਦੀ ਗਿਣਤੀ 521 ਤੱਕ ਪਹੁੰਚ ਚੁੱਕੀ ਹੈ।ਇਸ ਤੋਂ ਇਲਾਵਾ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਵੀ ਹਾਲਤ ਚਿੰਤਾਜਨਕ ਬਣੇ ਹੋਏ ਹਨ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 4122 ਤੱਕ ਪਹੁੰਚ ਚੁੱਕੀ ਹੈ। ਦੇਸ਼ ਭਰ 'ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ 17 ਮਈ ਤੱਕ ਲਾਕਡਾਊਨ ਲਾਗੂ ਹੈ। 


Iqbalkaur

Content Editor

Related News