ਦਿੱਲੀ ਟ੍ਰੈਫਿਕ ਪੁਲਸ ਦਾ ASI ਵੀ ਕੋਰੋਨਾ ਪਾਜ਼ੀਟਿਵ, ਏਮਜ਼ ''ਚ ਭਰਤੀ

Wednesday, Apr 08, 2020 - 10:50 AM (IST)

ਦਿੱਲੀ ਟ੍ਰੈਫਿਕ ਪੁਲਸ ਦਾ ASI ਵੀ ਕੋਰੋਨਾ ਪਾਜ਼ੀਟਿਵ, ਏਮਜ਼ ''ਚ ਭਰਤੀ

ਨਵੀਂ ਦਿੱਲੀ-ਰਾਜਧਾਨੀ ਦਿੱਲੀ 'ਚ ਖਤਰਨਾਕ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ। ਹੁਣ ਤੱਕ ਦਿੱਲੀ 'ਚ 576 ਮਾਮਲੇ ਸਾਹਮਣੇ ਆ ਚੁੱਕੇ ਹਨ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ  ਦਿੱਲੀ ਟ੍ਰੈਫਿਕ ਪੁਲਸ ਦਾ ਅਸਿਸਟੈਂਟ ਸਬ ਇੰਸਪੈਕਟਰ (ਏ.ਐੱਸ.ਆਈ.) ਵੀ ਕੋਰੋਨਾ ਪਾਜ਼ੀਟਿਵ ਮਿਲਿਆ ਹੈ। ਹੁਣ ਉਸ ਦੇ ਸੰਪਰਕ 'ਚ ਆਏ ਲੋਕਾਂ ਨੂੰ ਲੱਭਿਆ ਜਾ ਰਿਹਾ ਹੈ। ਅੱਜ ਭਾਵ ਬੁੱਧਵਾਰ ਨੂੰ ਦਿੱਲੀ ਟ੍ਰੈਫਿਕ ਪੁਲਸ ਦਾ ਇਕ ਅਸਿਸਟੈਂਟ ਸਬ ਇੰਸਪੈਕਟਰ ਵੀ ਕੋਰੋਨਾ ਇਨਫੈਕਸ਼ਨ ਦਾ ਪਾਜ਼ੀਟਿਵ ਪਾਇਆ ਗਿਆ ਹੈ। ਬੁਖਾਰ ਦੀ ਸ਼ਿਕਾਇਤ ਤੋਂ ਬਾਅਦ ਪਿਛਲੇ ਹਫਤੇ ਹੀ ਉਸ ਦਾ ਟੈਸਟ ਕੀਤਾ ਗਿਆ ਹੈ। 7 ਅਪ੍ਰੈਲ ਨੂੰ ਆਈ ਰਿਪੋਰਟ 'ਚ ਇਹ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ ਫਿਲਹਾਲ ਉਸ ਨੂੰ ਏਮਜ਼ 'ਚ ਸ਼ਿਫਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਸ ਦੇ ਪਰਿਵਾਰ ਨੂੰ ਵੀ ਹੋਮ ਕੁਆਰੰਟੀਨ ਕੀਤਾ ਗਿਆ ਹੈ।

ਦੱਸਣਯੋਗ ਹੈ ਕਿ ਦਿੱਲੀ 'ਚ ਕੋਰੋਨਾ ਖਿਲਾਫ ਜੰਗ ਦਿਨ-ਬ-ਦਿਨ ਕਠਿਨ ਹੁੰਦੀ ਜਾ ਰਹੀ ਹੈ। ਸਰਕਾਰ ਹਰ ਮੁਮਕਿਨ ਕੋਸ਼ਿਸ਼ ਕਰ ਰਹੀ ਹੈ ਕਿ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾਵੇ। ਇਸ ਦੇ ਲਈ ਕੇਜਰੀਵਾਲ ਸਰਕਾਰ ਨੇ ਇਕ ਨਵਾਂ ਪਲਾਨ ਬਣਾਇਆ ਹੈ, ਜਿਸ ਨੂੰ 5ਟੀ ਪਲਾਨ ਦਾ ਨਾਂ ਦਿੱਤਾ ਗਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆ ਮੁਤਾਬਕ ਭਾਰਤ 'ਚ ਹੁਣ ਤੱਕ ਕੋਰੋਨਾਵਾਇਰਸ ਦੇ 5194 ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ ਅਤੇ 149 ਲੋਕਾਂ ਦੀ ਮੌਤ ਹੋ ਚੁੱਕੀ ਹੈ। 


author

Iqbalkaur

Content Editor

Related News