ਰਾਜ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਸੈਸ਼ਨ ਦੌਰਾਨ 25 ਬਿੱਲ ਹੋਏ ਪਾਸ

09/23/2020 2:48:30 PM

ਨਵੀਂ ਦਿੱਲੀ- ਰਾਜ ਸਭਾ ਦੇ 252ਵੇਂ ਸੈਸ਼ਨ ਦੀ ਕਾਰਵਾਈ ਕੋਰੋਨਾ ਵਾਇਰਸ ਕਾਰਨ ਪੈਦਾ ਅਸਾਧਾਰ ਸਥਿਤੀ ਦੇ ਮੱਦੇਨਜ਼ਰ ਬੁੱਧਵਾਰ ਨੂੰ ਤੈਅ ਮਿਆਦ ਤੋਂ ਪਹਿਲਾਂ ਹੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। ਰਾਜ ਸਭਾ ਦੇ ਸਪੀਕਰ ਐੱਮ. ਵੈਂਕਈਆ ਨਾਇਡੂ ਨੇ ਮਾਨਸੂਨ ਸੈਸ਼ਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੇ ਜਾਣ ਤੋਂ ਪਹਿਲਾਂ ਆਪਣੇ ਸਮਾਪਨ ਭਾਸ਼ਣ 'ਚ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੈਦਾ ਅਸਾਧਾਰਨ ਸਥਿਤੀਆਂ ਨੂੰ ਦੇਖਦੇ ਹੋਏ ਕਾਰਵਾਈ ਤੈਅ ਤਰੀਖ਼ ਆਉਣ ਵਾਲੀ ਇਕ ਅਕਤੂਬਰ ਤੋਂ ਪਹਿਲਾਂ ਅੱਜ ਹੀ ਮੁਲਤਵੀ ਕੀਤੀ ਜਾ ਰਹੀ ਹੈ। ਸੈਸ਼ਨ ਦੀ ਸ਼ੁਰੂਆਤ 14 ਸਤੰਬਰ ਨੂੰ ਵਿਸ਼ੇਸ਼ ਸੁਰੱਖਿਆ ਅਤੇ ਸਿਹਤ ਸੰਬੰਧੀ ਚੌਕਸੀ ਕਦਮਾਂ ਨਾਲ ਸ਼ੁਰੂ ਹੋਈ ਸੀ। 

ਨਾਇਡੂ ਨੇ ਕਿਹਾ ਕਿ ਤੈਅ ਪ੍ਰੋਗਰਾਮ ਅਨੁਸਾਰ ਇਸ ਸੈਸ਼ਨ 'ਚ ਸਦਨ ਦੀਆਂ 18 ਬੈਠਕਾਂ ਹੋਣੀਆਂ ਸਨ ਪਰ ਸਿਰਫ਼ 10 ਬੈਠਕਾਂ ਹੀ ਹੋ ਸਕੀਆਂ ਹਨ। ਉਨ੍ਹਾਂ ਨੇ ਸੈਸ਼ਨ ਦੌਰਾਨ ਕੰਮਕਾਰ 'ਤੇ ਸੰਤੋਸ਼ ਜ਼ਾਹਰ ਕੀਤਾ ਪਰ ਇਸ ਦੌਰਾਨ ਸਦਨ 'ਚ ਵਿਰੋਧੀ ਧਿਰ ਦੇ ਰਵੱਈਏ ਨੂੰ ਲੈ ਕੇ ਚਿੰਤਾ ਵੀ ਜ਼ਾਹਰ ਕੀਤੀ। ਉਨ੍ਹਾਂ ਨੇ ਉਮੀਦ ਜਤਾਈ ਕਿ ਭਵਿੱਖ 'ਚ ਇਸ ਤਰ੍ਹਾਂ ਦਾ ਗਲਤ ਆਚਰਨ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਦੌਰਾਨ 25 ਬਿੱਲ ਪਾਸ ਕੀਤੇ ਗਏ ਅਤੇ 6 ਪੇਸ਼ ਕੀਤੇ ਗਏ। ਜ਼ੀਰੋ ਕਾਲ 'ਚ 92 ਅਤੇ ਵਿਸ਼ੇਸ਼ ਜ਼ਿਕਰ ਦੇ ਅਧੀਨ 62 ਮੁੱਦੇ ਚੁੱਕੇ ਗਏ। ਇਸ ਤੋਂ ਇਲਾਵਾ ਰੱਖਿਆ ਮੰਤਰੀ ਨੇ ਚੀਨ ਸਰਹੱਦ 'ਤੇ ਸਥਿਤੀ ਅਤੇ ਸਿਹਤ ਤੇ ਪਰਿਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਮਹਾਮਾਰੀ ਦੇ ਸੰਬੰਧ 'ਚ ਜ਼ਾਹਰ ਕੀਤੇ।

DIsha

This news is Content Editor DIsha