ਕੋਰੋਨਾ ਵਾਇਰਸ : ਤਿਹਾੜ ਜੇਲ 'ਚ ਕੈਦੀਆਂ ਦੀ ਕੀਤੀ ਜਾ ਰਹੀ ਸਕ੍ਰੀਨਿੰਗ

Saturday, Mar 14, 2020 - 10:57 AM (IST)

ਨਵੀਂ ਦਿੱਲੀ— ਕੋਰੋਨਾ ਵਾਇਰਸ ਨੂੰ ਲੈ ਕੇ ਤਿਹਾੜ ਪ੍ਰਸ਼ਾਸਨ ਨੇ ਜੇਲ 'ਚ ਸਰਗਰਮੀ ਵਧਾ ਦਿੱਤੀ ਹੈ। ਜੇਲ 'ਚ ਇਕ ਵੱਖ ਤੋਂ ਆਈਸੋਲੇਸ਼ਨ ਸੈੱਲ ਬਣਾਇਆ ਗਿਆ ਹੈ। ਜੇਲ 'ਚ ਆਉਣ ਵਾਲੇ ਨਵੇਂ ਕੈਦੀਆਂ ਦੀ ਸਕ੍ਰੀਨਿੰਗ ਕਰ ਕੇ ਉਨ੍ਹਾਂ ਨੂੰ ਤਿੰਨ ਦਿਨਾਂ ਤੱਕ ਹੋਰ ਕੈਦੀਆਂ ਤੋਂ ਵੱਖ ਰੱਖਿਆ ਜਾਂਦਾ ਹੈ। ਤਿੰਨ ਦਿਨਾਂ ਤੱਕ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਵਾਰਡ 'ਚ ਪੁਰਾਣੇ ਕੈਦੀਆਂ ਕੋਲ ਭੇਜ ਦਿੱਤਾ ਜਾਂਦਾ ਹੈ। ਵਿਦੇਸ਼ੀ ਕੈਦੀਆਂ ਦੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜਾਂਚ ਰਿਪੋਰਟ ਨੈਗੇਟਿਵ ਆਉਣ ਦੇ ਬਾਵਜੂਦ ਭਾਰਤੀ ਕੈਦੀ ਵਿਦੇਸ਼ੀ ਕੈਦੀਆਂ ਤੋਂ ਦੂਰੀ ਬਣਾ ਰਹੇ ਹਨ। ਹਾਲਾਂਕਿ ਜੇਲ ਪ੍ਰਸ਼ਾਸਨ ਕੈਦੀਆਂ ਨੂੰ ਕੋਰੋਨਾ ਤੋਂ ਬਚਣ ਲਈ ਜਾਗਰੂਕ ਵੀ ਕਰ ਰਿਹਾ ਹੈ। 

ਤਿਹਾੜ ਜੇਲ ਡਾਇਰੈਕਟਰ ਜਨਰਲ ਸੰਦੀਪ ਗੋਇਲ ਦਾ ਕਹਿਣਾ ਹੈ ਕਿ ਹਾਲੇ ਤੱਕ ਕਿਸੇ ਵੀ ਕੈਦੀ 'ਚ ਕੋਰੋਨਾ ਦੇ ਲੱਛਣ ਸਾਹਮਣੇ ਨਹੀਂ ਆਏ ਹਨ ਪਰ ਜੇਲ ਪ੍ਰਸ਼ਾਸਨ ਨੇ ਇਕ ਆਈਸੋਲੇਸ਼ਨ ਸੈੱਲ ਬਣਾ ਦਿੱਤਾ ਹੈ। ਜੇਲ 'ਚ ਆਉਣ ਵਾਲੇ ਨਵੇਂ ਕੈਦੀਆਂ ਦੀ ਜਾਂਚ ਤੋਂ ਬਾਅਦ ਤਿੰਨ ਦਿਨਾਂ ਤੱਕ ਹੋਰ ਕੈਦੀਆਂ ਤੋਂ ਵੱਖ ਰੱਖਿਆ ਜਾ ਰਿਹਾ ਹੈ। ਵਿਦੇਸ਼ੀ ਕੈਦੀ ਵੀ ਜੇਲ ਆ ਰਹੇ ਹਨ, ਜਿਨ੍ਹਾਂ ਦੀ ਜਾਂਚ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਵੱਖ ਵਾਰਡ 'ਚ ਰੱਖਿਆ ਜਾ ਰਿਹਾ ਹੈ। ਕੈਦੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਨਫੈਕਸ਼ਨ ਤੋਂ ਬਚਣ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਜੇਲ ਅਧਿਕਾਰੀਆਂ ਅਨੁਸਾਰ, ਕੈਦੀਆਂ ਨੂੰ ਜ਼ਰੂਰਤ ਮਹਿਸੂਸ ਹੋਣ 'ਤੇ ਉਨ੍ਹਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੀ ਉਪਲੱਬਧ ਕਰਵਾਇਆ ਜਾ ਰਿਹਾ ਹੈ। ਜੇਲ 'ਚ ਆਉਣ ਵਾਲੇ ਸਾਰੇ ਕੈਦੀਆਂ ਦੀ ਸਿਹਤ ਜਾਂਚ ਕੀਤੀ ਜਾਂਦੀ ਹੈ। ਜੇਕਰ ਕਿਸੇ ਕੈਦੀ 'ਚ ਕੋਰੋਨਾ ਦੇ ਲੱਛਣ ਪਾਏ ਜਾਣਗੇ, ਉਦੋਂ ਉਨ੍ਹਾਂ ਨੂੰ ਆਈਸੋਲੇਸ਼ਨ ਸੈੱਲ 'ਚ ਰੱਖਿਆ ਜਾਵੇਗਾ।


DIsha

Content Editor

Related News