ਕੋਰੋਨਾ ਵਿਰੁੱਧ ਜਾਰੀ ਗਲੋਬਲ ਲੜਾਈ ''ਚ ਮਦਦ ਲਈ WHO ਨੇ PM ਮੋਦੀ ਦੀ ਕੀਤੀ ਤਾਰੀਫ਼
Saturday, Jan 23, 2021 - 04:46 PM (IST)
ਨਵੀਂ ਦਿੱਲੀ- ਕੋਰੋਨਾ ਵਿਰੁੱਧ ਲੜਾਈ 'ਚ ਭਾਰਤ ਦੇ ਯੋਗਦਾਨ ਦੀ ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਨੇ ਸ਼ਲਾਘਾ ਕੀਤੀ ਹੈ। ਡਬਲਿਊ.ਐੱਚ.ਓ. ਦੇ ਡਾਇਰੈਕਟਰ ਜਨਰਲ ਟੇਡਰੋਸ ਅਦਨੋਮ ਘੇਬ੍ਰੇਯੇਸਸ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕੀਤੀ ਹੈ। ਟੇਡਰੋਸ ਨੇ ਸ਼ਨੀਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਕੋਰੋਨਾ ਵਿਰੁੱਧ ਗਲੋਬਲ ਲੜਾਈ ਨੂੰ ਲਗਾਤਾਰ ਸਮਰਥਨ ਦੇਣ ਲਈ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ੁੱਕਰੀਆ। ਜੇਕਰ ਅਸੀਂ ਮਿਲ ਕੇ ਕੰਮ ਕਰਾਂਗੇ ਅਤੇ ਗਿਆਨ ਨੂੰ ਇਕ-ਦੂਜੇ ਨਾਲ ਸਾਂਝਾ ਕਰਾਂਗੇ ਤਾਂ ਯਕੀਨੀ ਤੌਰ 'ਤੇ ਹੀ ਇਸ ਮਹਾਮਾਰੀ ਨੂੰ ਹਰਾ ਕੇ ਜ਼ਿੰਦਗੀਆਂ ਬਚਾ ਸਕਦੇ ਹਾਂ।
ਇਹ ਵੀ ਪੜ੍ਹੋ : ਕੋਵਿਡ-19 ਟੀਕੇ ਦੀਆਂ 20 ਲੱਖ ਖ਼ੁਰਾਕਾਂ ਭੇਜੇ ਜਾਣ ’ਤੇ ਬ੍ਰਾਜ਼ੀਲ ਨੇ PM ਮੋਦੀ ਦਾ ਕੀਤਾ ਧੰਨਵਾਦ
ਦੱਸਣਯੋਗ ਹੈ ਕਿ ਭਾਰਤ ਲਗਾਤਾਰ ਗੁਆਂਢੀ ਦੇਸ਼ਾਂ ਨੂੰ ਕੋਵਿਡ ਵੈਕਸੀਨ ਦੀ ਸਪਲਾਈ ਕਰ ਰਿਹਾ ਹੈ। ਭੂਟਾਨ, ਮਾਲਦੀਵ, ਨੇਪਾਲ, ਬੰਗਲਾਦੇਸ਼, ਬ੍ਰਾਜ਼ੀਲ ਅਤੇ ਮੋਰੱਕੋ ਨੂੰ ਵੈਕਸੀਨ ਦੀ ਪਹਿਲੀ ਖੇਪ ਦੀ ਸਪਲਾਈ ਕਰ ਦਿੱਤੀ ਗਈ ਹੈ। ਸ਼ੁੱਕਰਵਾਰ ਨੂੰ ਕੋਰੋਨਾ ਦੀ ਮਾਰ ਝੱਲ ਰਹੇ ਬ੍ਰਾਜ਼ੀਲ ਦੇ ਰਾਸ਼ਟਰੀ ਜੇਅਰ ਬੋਲਸੋਨਾਰੋ ਨੇ ਕੋਵਿਡ ਵੈਕਸੀਨ ਦੀ ਪਹਿਲੀ ਖੇਪ ਦੀ ਸਪਲਾਈ 'ਤੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੰਮ ਕੇ ਤਾਰੀਫ਼ ਕੀਤੀ ਸੀ। ਬੋਲਸੋਨਾਰੋ ਨੇ ਬਜਰੰਗ ਬਲੀ ਦੀ ਇਕ ਤਸਵੀਰ ਵੀ ਟਵੀਟ ਕਰ ਕੇ ਸਾਂਝੀ ਕੀਤੀ ਸੀ, ਜਿਸ 'ਚ ਭਗਵਾਨ ਸੰਜੀਵਨੀ ਬੂਟੀ ਲੈ ਕੇ ਜਾ ਰਹੇ ਹਨ। ਬੋਲਸੋਨਾਰੋ ਦਾ ਇਹ ਟਵੀਟ ਚਰਚਾ ਦਾ ਵਿਸ਼ਾ ਬਣ ਗਿਆ ਸੀ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ