ਕੋਰੋਨਾ ਨਾਲ ਜੰਗ : ਮੋਦੀ ਜਾਣਕਾਰੀ ਲਈ ਰੋਜ਼ਾਨਾ 200 ਲੋਕਾਂ ਨਾਲ ਫੋਨ ''ਤੇ ਕਰਦੇ ਨੇ ਗੱਲ

03/30/2020 12:36:25 PM

ਨਵੀਂ ਦਿੱਲੀ— ਕੋਰੋਨਾ ਕਾਰਨ ਦੇਸ਼ ਇਸ ਸਮੇਂ ਲਾਕ ਡਾਊਨ ਹੈ। ਇਸ ਵਾਇਰਸ ਨਾਲ ਲੜਨ ਲਈ ਦੇਸ਼ 'ਚ ਹਰ ਪੱਧਰ 'ਤੇ ਕੋਸ਼ਿਸ਼ਾਂ ਹੋ ਰਹੀਆਂ ਹਨ, ਉੱਥੇ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਵੀ ਇਸ ਬੀਮਾਰੀ ਨਾਲ ਨਜਿੱਠਣ ਲਈ ਲੋਕਾਂ ਨੂੰ ਘਰਾਂ 'ਚ ਰਹਿਣ ਦੀ ਅਪੀਲ ਕਰ ਚੁੱਕੇ ਹਨ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਆਪਣੇ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਲੋਕਾਂ ਤੋਂ ਜਾਣਕਾਰੀ ਲੈਂਦੇ ਰਹਿੰਦੇ ਹਨ। ਪ੍ਰਧਾਨ ਮੰਤਰੀ ਰੋਜ਼ਾਨਾ 200 ਲੋਕਾਂ ਨਾਲ ਗੱਲ ਕਰ ਕੇ ਇਸ ਬਾਰੇ ਜਾਣਕਾਰੀ ਲੈਂਦੇ ਰਹਿੰਦੇ ਹਨ। ਇਹ ਖੁਲਾਸਾ ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਵਲੋਂ ਕੀਤੀ ਗਿਆ ਹੈ। 

ਪੀ. ਐੱਮ. ਓ. ਨੇ ਐਤਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਇਸ ਗੱਲਬਾਤ ਦੀ ਪ੍ਰਕਿਰਿਆ 'ਚ ਰਾਜਪਾਲਾਂ, ਮੁੱਖ ਮੰਤਰੀਆਂ ਅਤੇ ਸੂਬਿਆਂ ਦੇ ਸਿਹਤ ਮੰਤਰੀਆਂ ਨਾਲ ਫੋਨ ਕਾਲ ਸ਼ਾਮਲ ਹੁੰਦੀ ਹੈ। ਇਸ ਤੋਂ ਇਲਾਵਾ ਪੀ. ਐੱਮ. ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਕੋਵਿਡ-19 ਵਿਰੁੱਧ ਜੰਗ 'ਚ ਜੁੱਟੇ ਡਾਕਟਰਾਂ, ਨਰਸਾਂ, ਸਿਹਤ ਕਰਮਚਾਰੀਆਂ ਅਤੇ ਸਾਫ-ਕਰਮਚਾਰੀਆਂ ਨਾਲ ਜੁੜੇ ਲੋਕਾਂ ਨਾਲ ਵੀ ਗੱਲਬਾਤ ਕਰਦੇ ਹਨ। ਪੀ. ਐੱਮ. ਦੀ ਕੋਸ਼ਿਸ਼ ਇਸ ਦੇ ਜ਼ਰੀਏ ਇਨ੍ਹਾਂ ਸਾਰਿਆਂ ਦਾ ਉਤਸ਼ਾਹ ਵਧਾਉਣ ਅਤੇ ਉਨ੍ਹਾਂ ਪ੍ਰਤੀ ਧੰਨਵਾਦ ਜ਼ਾਹਰ ਕਰਨ ਦੀ ਹੁੰਦੀ ਹੈ।

ਦੱਸ ਦੇਈਏ ਕਿ ਮੋਦੀ ਕੋਰੋਨਾ ਵਾਇਰਸ ਦੇ ਕਹਿਰ ਨੂੰ ਰੋਕਣ ਲਈ ਸਮਾਜਿਕ ਜੀਵਨ ਦੇ ਵੱਖ-ਵੱਖ ਖੇਤਰਾਂ ਦੇ ਲੋਕਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲ ਕਰਦੇ ਹਨ। ਉਹ ਟੈਲੀਫੋਨ ਜ਼ਰੀਏ ਉਨ੍ਹਾਂ ਲੋਕਾਂ ਨਾਲ ਵੀ ਗੱਲਬਾਤ ਕਰਦੇ ਹਨ, ਜੋ ਕੋਰੋਨਾ ਵਾਇਰਸ ਦਾ ਸਾਹਮਣਾ ਕਰਨ ਰਹੇ ਹਨ ਅਤੇ ਜੋ ਇਸ ਮਹਾਮਾਰੀ ਉੱਭਰ ਚੁੱਕੇ ਹਨ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰੋਜ਼ਾਨਾ ਕਈ ਬੈਠਕਾਂ ਵਿਚ ਵੀ ਹਿੱਸਾ ਲੈਂਦੇ ਹਨ, ਜਿਨ੍ਹਾਂ 'ਚ ਉਨ੍ਹਾਂ ਨੂੰ ਕੈਬਨਿਟ ਸਕੱਤਰ ਅਤੇ ਪ੍ਰਧਾਨ ਸਕੱਤਰ ਵਲੋਂ ਅਪਡੇਟ ਦਿੱਤੇ ਜਾਂਦੇ ਹਨ। ਪੀ. ਐੱਮ. ਨੂੰ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਬਾਰੇ ਮੰਤਰੀ ਸਮੂਹ ਵੀ ਜਾਣਕਾਰੀ ਦਿੰਦਾ ਹੈ।


Tanu

Content Editor

Related News