ਕੋਰੋਨਾ ਵਾਇਰਸ : ਲੱਦਾਖ ''ਚ ਵੀ 31 ਮਾਰਚ ਤਕ ਲਾਕ ਡਾਊਨ

03/23/2020 6:45:45 PM

ਲੇਹ (ਭਾਸ਼ਾ)— ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੰਘ ਸ਼ਾਸਿਤ ਖੇਤਰ ਲੱਦਾਖ 'ਚ 31 ਮਾਰਚ ਤਕ ਲਾਕ ਡਾਊਨ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਕ ਡਾਊਨ ਐਤਵਾਰ ਰਾਤ 8 ਵਜੇ ਤੋਂ ਪ੍ਰਭਾਵੀ ਹੋਇਆ ਅਤੇ 31 ਮਾਰਚ ਸ਼ਾਮ 6 ਵਜੇ ਤਕ ਰਹੇਗਾ। ਲੱਦਾਖ 'ਚ ਕੋਰੋਨਾ ਵਾਇਰਸ ਦੇ ਹੁਣ ਤਕ ਕੁੱਲ 13 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਲੇਹ ਅਤੇ ਕਾਰਗਿਲ ਦੇ ਜ਼ਿਲਾ ਵਿਕਾਸ ਕਮਿਸ਼ਨਰਾਂ ਨੇ ਧਾਰਾ-144, ਆਫਤ ਪ੍ਰਬੰਧਨ ਨਿਯਮ ਅਤੇ ਮਹਾਮਾਰੀ ਨਿਯਮ ਲਾਗੂ ਕਰ ਦਿੱਤਾ ਹੈ, ਜਿਸ ਦੇ ਤਹਿਤ 31 ਮਾਰਚ ਤਕ ਲੋਕਾਂ ਨੂੰ ਸਿਰਫ ਜ਼ਰੂਰੀ ਸੇਵਾਵਾਂ ਹੀ ਉਪਲੱਬਧ ਹੋ ਸਕਣਗੀਆਂ। ਜਨਤਾ ਵਲੋਂ ਸਹਿਯੋਗ ਕਰਨ ਦੀ ਅਪੀਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸੀਂ ਇਹ ਯਕੀਨੀ ਕਰਾਂਗੇ ਕਿ ਲਾਕ ਡਾਊਨ ਦੌਰਾਨ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। 

ਦੱਸ ਦੇਈਏ ਕਿ ਭਾਰਤ 'ਚ ਕੋਰੋਨਾ ਦੇ 400 ਤੋਂ ਵਧੇਰੇ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤਕ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਈ ਸੂਬਿਆਂ 'ਚ ਲਾਕ ਡਾਊਨ ਕਰ ਦਿੱਤਾ ਗਿਆ ਹੈ। ਜਨਤਾ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਘਰਾਂ 'ਚ ਹੀ ਰਹਿਣ ਦੀ ਸਲਾਹ ਦਿੱਤੀ ਜਾ ਰਹੀ ਹੈ, ਤਾਂ ਕਿ ਵਾਇਰਸ ਦੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਿਆ ਜਾ ਸਕੇ।


Tanu

Content Editor

Related News