ਕੋਰੋਨਾ ਬਣੀ ਵੱਡੀ ਆਫ਼ਤ: ਦੇਸ਼ ਦੇ ਇਨ੍ਹਾਂ 4 ਸੂਬਿਆਂ ''ਚ ਸਭ ਤੋਂ ਵਧੇਰੇ ਪੀੜਤ ਮਰੀਜ਼

07/18/2020 12:54:15 PM

ਨਵੀਂ ਦਿੱਲੀ (ਵਾਰਤਾ)— ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ ਵੱਡੀ ਆਫ਼ਤ ਬਣੀ ਹੋਈ ਹੈ। ਰੋਜ਼ਾਨਾ ਵੱਡੀ ਗਿਣਤੀ 'ਚ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਦੇ 4 ਸੂਬਿਆਂ-ਮਹਾਰਾਸ਼ਟਰ, ਤਾਮਿਲਨਾਡੂ, ਦਿੱਲੀ ਅਤੇ ਕਰਨਾਟਕ 'ਚ ਕੋਰੋਨਾ ਵਾਇਰਸ (ਕੋਵਿਡ-19) ਨਾਲ ਹੁਣ ਤੱਕ 6,28,718 ਲੋਕ ਪੀੜਤ ਹੋਏ ਹਨ, ਜੋ ਕਿ ਦੇਸ਼ ਭਰ ਵਿਚ ਇਸ ਜਾਨਲੇਵਾ ਮਹਾਮਾਰੀ ਦੀ ਲਪੇਟ 'ਚ ਆਈ ਕੁੱਲ ਆਬਾਦੀ ਦਾ 60.53 ਫੀਸਦੀ ਹੈ। 

ਇਸ ਖ਼ਤਰਨਾਕ ਮਹਾਮਾਰੀ ਤੋਂ ਸਭ ਤੋਂ ਜ਼ਿਆਦਾ ਪ੍ਰਭਾਵਿਤ ਸੂਬਾ ਮਹਾਰਾਸ਼ਟਰ ਹੈ, ਜਿੱਥੇ ਕੁੱਲ 2,92,589 ਲੋਕ ਕੋਰੋਨਾ ਤੋਂ ਪ੍ਰਭਾਵਿਤ ਹੋਏ ਹਨ, ਜਦਕਿ 11,452 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਨੰਬਰ 'ਤੇ ਤਾਮਿਲਨਾਡੂ ਬਣਿਆ ਹੋਇਆ ਹੈ, ਜਿੱਥੇ 1,60,907 ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ ਅਤੇ 2,315 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸੇ ਤਰ੍ਹਾਂ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਕੁੱਲ 1,20,107 ਲੋਕ ਇਸ ਮਹਾਮਾਰੀ ਤੋਂ ਪ੍ਰਭਾਵਿਤ ਹਨ ਅਤੇ ਵਾਇਰਸ ਕਾਰਨ 3,517 ਮੌਤਾਂ ਹੋਈਆਂ ਹਨ। ਉੱਥੇ ਹੀ ਕਰਨਾਟਕ ਵਿਚ ਕੋਰੋਨਾ ਨਾਲ ਹੁਣ ਤੱਕ 55,115 ਲੋਕ ਪੀੜਤ ਹੋਏ ਹਨ ਅਤੇ 1,147 ਮੌਤਾਂ ਹੋਈਆਂ ਹਨ।

ਇਹ ਵੀ ਪੜ੍ਹੋ: ਕੋਰੋਨਾ ਆਫ਼ਤ: ਦੇਸ਼ 'ਚ ਪਿਛਲੇ 24 ਘੰਟਿਆਂ ਅੰਦਰ 34 ਹਜ਼ਾਰ ਤੋਂ ਵਧੇਰੇ ਮਾਮਲੇ, 671 ਮੌਤਾਂ

ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 34,884 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ 10,38,716 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 671 ਲੋਕਾਂ ਦੀ ਮੌਤ ਹੋ ਜਾਣ ਨਾਲ ਮ੍ਰਿਤਕਾਂ ਦਾ ਅੰਕੜਾ 26,751 ਹੋ ਗਿਆ ਹੈ। ਵਾਇਰਸ ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦਰਮਿਆਨ ਰਾਹਤ ਦੀ ਗੱਲ ਇਹ ਹੈ ਕਿ ਇਸ ਤੋਂ ਸਿਹਤਯਾਬ ਹੋਣ ਵਾਲੇ ਲੋਕਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਦੇਸ਼ ਵਿਚ ਹੁਣ ਤੱਕ ਕੁੱਲ 6,53,751 ਲੋਕ ਰੋਗ ਮੁਕਤ ਹੋ ਚੁੱਕੇ ਹਨ। ਇਸ ਸਮੇਂ ਦੇਸ਼ ਵਿਚ ਕੋਰੋਨਾ ਦੇ 3,58,692 ਸਰਗਰਮ ਮਾਮਲੇ ਹਨ।


Tanu

Content Editor

Related News