ਕੋਰੋਨਾ ਇਨਫੈਕਸ਼ਨ ਹੋਇਆ ਬੇਕਾਬੂ, ਇਕ ਦਿਨ ''ਚ 62 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

Saturday, Mar 27, 2021 - 11:04 AM (IST)

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ (ਕੋਵਿਡ-19) ਇਨਫੈਕਸ਼ਨ ਦੇ ਮਾਮਲਿਆਂ 'ਚ ਮੁੜ ਤੇਜ਼ੀ ਨਾਲ ਫ਼ੈਲ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 62 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵਾਇਰਸ ਦੇ ਇਨਫੈਕਸ਼ਨ ਨਾਲ 291 ਲੋਕਾਂ ਦੀ ਮੌਤ ਹੋਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 62,258 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜੋ ਇਸ ਸਾਲ 'ਚ ਹੁਣ ਤੱਕ ਦਾ ਸਭ ਤੋਂ ਵੱਧ ਅੰਕੜਾ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ 58,886 ਨਵੇਂ ਮਾਮਲੇ ਦਰਜ ਕੀਤੇ ਗਏ। ਵੀਰਵਾਰ ਨੂੰ 53,476, ਬੁੱਧਵਾਰ ਨੂੰ 47,262, ਮੰਗਲਵਾਰ ਨੂੰ ਇਹ ਗਿਣਤੀ 40,715, ਸੋਮਵਾਰ ਨੂੰ 46,951, ਐਤਵਾਰ ਨੂੰ 43,846, ਸ਼ਨੀਵਾਰ ਨੂੰ 40,953 ਅਤੇ ਸ਼ੁੱਕਰਵਾਰ ਨੂੰ 39,726 ਦਰਜ ਕੀਤੀ ਗਈ ਸੀ। ਇਸ ਮਿਆਦ 'ਚ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 291 ਤੱਕ ਪਹੁੰਚ ਗਈ ਹੈ, ਜੋ ਬੀਤੇ ਦਿਨ 257 ਸੀ। ਇਸ ਲਾਗ਼ ਦੇ ਇਨਫੈਕਸ਼ਨ ਨਾਲ 30,386 ਲੋਕ ਠੀਕ ਹੋਏ ਹਨ। ਇਸ ਦਰਮਿਆਨ ਦੇਸ਼ 'ਚ ਹੁਣ ਤੱਕ 5,81,09,773 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁਕਿਆ ਹੈ।

ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, 60 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ

ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ 62,258 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਪੀੜਤਾਂ ਦੀ ਗਿਣਤੀ ਇਕ ਕਰੋੜ 19 ਲੱਖ 8 ਹਜ਼ਾਰ 910 ਹੋ ਗਈ ਹੈ। ਇਸ ਦੌਰਾਨ 30, 386 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,12,95,023 ਮਰੀਜ਼ ਕੋਰੋਨਾ ਨਾਲ ਠੀਕ ਵੀ ਹੋ ਚੁਕੇ ਹਨ। ਸਰਗਰਮ ਮਾਮਲੇ 4,52,647 ਹੋ ਗਏ ਹਨ। ਇਸੇ ਮਿਆਦ 'ਚ 291 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,61,240 ਹੋ ਗਈ ਹੈ। ਦੇਸ਼ 'ਚ ਰਿਕਵਰੀ ਦਰ ਘੱਟ ਕੇ 94.85 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 3.80 ਫੀਸਦੀ ਹੋ ਗਿਆ ਹੈ, ਜਦੋਂ ਕਿ ਮੌਤ ਦਰ ਹਾਲੇ 1.35 ਫੀਸਦੀ ਹੈ।

ਇਹ ਵੀ ਪੜ੍ਹੋ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News