ਭਾਰਤ 'ਚ ਕੋਰੋਨਾ ਪੀੜਤ ਮਰੀਜ਼ਾਂ ਦਾ ਵਧੀ ਗਿਣਤੀ, ਮੁੰਬਈ 'ਚ ਧਾਰਾ 144 ਲਾਗੂ
Sunday, Mar 15, 2020 - 01:16 PM (IST)
ਨਵੀਂ ਦਿੱਲੀ—ਪੂਰੀ ਦੁਨੀਆ 'ਚ ਪੈਰ ਪਸਾਰ ਚੁੱਕੇ ਕੋਰੋਨਾਵਾਇਰਸ ਭਾਰਤ ਲਈ ਵੀ ਖਤਰਨਾਕ ਸਾਬਿਤ ਹੋ ਰਿਹਾ ਹੈ। ਹੁਣ ਤੱਕ 107 ਤੱਕ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਕੋਰੋਨਾਵਾਇਰਸ ਦੇ ਵੱਧ ਰਹੇ ਖਤਰੇ ਕਾਰਨ ਮੁੰਬਈ 'ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਤਾਜ਼ਾ ਅੰਕੜਿਆਂ ਮੁਤਾਬਕ ਮਹਾਰਾਸ਼ਟਰ 'ਚ 31, ਦਿੱਲੀ 7, ਕੇਰਲ 22, ਰਾਜਸਥਾਨ 4, ਯੂ. ਪੀ 12, ਕਰਨਾਟਕ 6, ਤੇਲੰਗਾਨਾ 3, ਲੱਦਾਖ 3, ਜੰਮੂ-ਕਸ਼ਮੀਰ 2, ਪੰਜਾਬ 'ਚ 1, ਕੇਰਲ 'ਚੋਂ 22 ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ 11 ਮਰੀਜ਼ ਠੀਕ ਵੀ ਹੋਏ ਹਨ ਪਰ 2 ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ।
ਕੇਂਦਰ ਸਰਕਾਰ ਨੇ ਕੋਰੋਨਾਵਾਇਰਸ ਨੂੰ 'ਆਫਤ' ਐਲਾਨ ਕਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਇਸ ਇਨਫੈਕਸ਼ਨ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ। ਇਸ ਨਾਲ ਨਿਪਟਣ ਲਈ ਸੂਬਾ ਸਰਕਰਾਂ ਨੇ ਆਫਤ ਰਾਹਤ ਫੰਡ ਦੀ ਵੀ ਵਰਤੋਂ ਕਰ ਸਕਦੀਆਂ ਹਨ।
ਕੋਰੋਨਾਵਾਇਰਸ ਦੇ ਵੱਧਦੇ ਪ੍ਰਕੋਪ ਕਾਰਨ ਸਰਕਾਰ ਨੇ ਸਾਵਧਾਨੀ ਲਈ ਕਦਮ ਚੁੱਕਦੇ ਹੋਏ ਦੇਸ਼ ਦੇ ਅੱਧੇ ਤੋਂ ਵੱਧ ਸੂਬਿਆਂ 'ਚ ਸਕੂਲ-ਕਾਲਜ ਅਤੇ ਸਿਨੇਮਾਘਰ 31 ਮਾਰਚ ਤੱਕ ਬੰਦ ਕਰ ਦਿੱਤੇ ਗਏ ਹਨ। ਇਸ 'ਚ ਦਿੱਲੀ, ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਛੱਤੀਸਗੜ੍ਹ, ਜੰਮੂ, ਹਰਿਆਣਾ ਅਤੇ ਕੇਰਲ ਆਦਿ ਸੂਬੇ ਸ਼ਾਮਲ ਹਨ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਹਰ ਦੇ ਦੇਸ਼ਾਂ ਦੀ ਯਾਤਰਾ ਨਾ ਕਰਨ।