ਭਾਰਤ ''ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਪੀੜਤਾਂ ਦੀ ਵਧੀ ਗਿਣਤੀ

03/17/2020 6:27:08 PM

ਨਵੀਂ ਦਿੱਲੀ—ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ 'ਚ ਵੀ ਵਧਦਾ ਜਾ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਅੱਜ ਭਾਵ ਮੰਗਲਵਾਰ ਤੱਕ ਇਸ ਦੇ 131 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਅੱਜ ਮਹਾਰਾਸ਼ਟਰ 'ਚ ਇਕ 64 ਸਾਲ ਬਜ਼ੁਰਗ ਦੀ ਮੌਤ ਹੋ ਗਈ ਹੈ। ਭਾਰਤ 'ਚ ਇਸ ਵਾਇਰਸ ਕਾਰਨ ਇਹ ਤੀਜੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਕਰਨਾਟਕ ਅਤੇ ਦਿੱਲੀ 'ਚ ਮੌਤ ਦੇ ਮਾਮਲੇ ਸਾਹਮਣੇ ਆਏ ਸੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅੱਜ ਨੋਇਡਾ 'ਚ 2 ਅਤੇ ਮਹਾਰਾਸ਼ਟਰ ਚ ਇਕ ਤਿੰਨ ਸਾਲ ਦੀ ਬੱਚੀ 'ਚ ਕੋਰੋਨਾ ਦੇ ਲੱਛਣ ਮਿਲੇ ਹਨ। ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ 'ਚੋਂ 13 ਲੋਕਾਂ ਨੂੰ ਠੀਕ ਹੋਣ 'ਤੇ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ। 

ਭਾਰਤ ਸਰਕਾਰ ਵਲੋਂ ਲੋਕਾਂ ਨੂੰ ਇਸ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਈ ਕਦਮ ਵੀ ਚੁੱਕੇ ਗਏ ਹਨ। ਵਿਦੇਸ਼ਾਂ 'ਚ ਫਸੇ ਭਾਰਤੀਆਂ ਨੂੰ ਵੀ ਸਰਕਾਰ ਵਾਪਸ ਲਿਆ ਰਹੀ ਹੈ। ਦੱਸਣਯੋਗ ਹੈ ਕਿ ਚੀਨ ਤੋਂ ਫੈਲਿਆ ਇਹ ਵਾਇਰਸ ਦੁਨੀਆ ਭਰ ਦੇ ਕਰੀਬ 160 ਤੋਂ ਵਧੇਰੇ ਦੇਸ਼ਾਂ 'ਚ ਫੈਲ ਚੁੱਕਾ ਹੈ। ਇਸ ਵਾਇਰਸ ਕਾਰਨ ਦੁਨੀਆ ਭਰ 'ਚ 7,174 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 1,82,723 ਲੋਕ ਵਾਇਰਸ ਦੀ ਲਪੇਟ 'ਚ ਹਨ। ਹੌਲੀ-ਹੌਲੀ ਇਹ ਵਾਇਰਸ ਦੇਸ਼ਾਂ 'ਚ ਆਪਣੇ ਪੈਰ ਪਸਾਰ ਰਿਹਾ ਹੈ। 

ਭਾਰਤ 'ਚ ਇਹ ਵਾਇਰਸ ਉਤਰਾਖੰਡ, ਦਿੱਲੀ, ਹਰਿਆਣਾ, ਕੇਰਲ, ਰਾਜਸਥਾਨ, ਤੇਲੰਗਾਨਾ, ਉੱਤਰ ਪ੍ਰਦੇਸ਼, ਲੱਦਾਖ, ਤਾਮਿਲਨਾਡੂ, ਜੰਮੂ-ਕਸ਼ਮੀਰ, ਪੰਜਾਬ, ਕਰਨਾਟਕ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ 'ਚ ਕੋਰੋਨਾ ਵਾਇਰਸ ਦੇ ਪਾਜੀਟਿਵ ਕੇਸ ਸਾਹਮਣੇ ਆਏ ਹਨ।

ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ-

1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।

6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।

7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।

8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।

9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।

10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।

11. ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ:  ਜਾਨਲੇਵਾ ਕੋਰੋਨਾ : ਭਾਰਤ 'ਚ ਵਾਇਰਸ ਨਾਲ ਤੀਜੀ ਮੌਤ


Iqbalkaur

Content Editor

Related News