ਹੁਣ 28 ਦਿਨ ਨਹੀਂ 8 ਹਫ਼ਤਿਆਂ ਬਾਅਦ ਲੱਗੇਗੀ ਕੋਵਿਸ਼ੀਲਡ ਟੀਕੇ ਦੀ ਦੂਜੀ ਡੋਜ਼
Monday, Mar 22, 2021 - 05:45 PM (IST)
ਨੈਸ਼ਨਲ ਡੈਸਕ- ਕੋਰੋਨਾ ਵਾਇਰਸ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਉੱਥੇ ਹੀ ਇਸ ਵਿਰੁੱਧ ਜੰਗ ਹਾਲੇ ਵੀ ਜਾਰੀ ਹੈ ਅਤੇ ਇਸ ਦੇ ਅਧੀਨ ਦੇਸ਼ 'ਚ ਟੀਕਾਕਰਨ ਤੇਜ਼ੀ ਨਾਲ ਚੱਲ ਰਿਹਾ ਹੈ। ਸੋਮਵਾਰ ਨੂੰ ਕੇਂਦਰ ਸਰਕਾਰ ਨੇ ਸੂਬਾ ਸਰਕਾਰਾਂ ਨੂੰ ਨਿਰੇਦਸ਼ ਜਾਰੀ ਕੀਤੇ ਹਨ ਕਿ ਹੁਣ ਕੋਵਿਸ਼ੀਲਡ ਟੀਕੇ ਦੀ ਦੂਜੀ ਡੋਜ਼ 'ਚ ਅੰਤਰ ਵਧਾਇਆ ਜਾਵੇਗਾ। ਕੋਰੋਨਾ ਦੀ ਦੂਜੀ ਡੋਜ਼ ਹੁਣ 28 ਦਿਨਾਂ ਦੀ ਜਗ੍ਹਾ 8 ਹਫ਼ਤਿਆਂ 'ਚ ਦਿੱਤੀ ਜਾਵੇਗੀ। ਕੇਂਦਰ ਸਰਕਾਰ ਨੇ ਸੂਬਿਆਂ ਨੂੰ ਚਿੱਠੀ ਲਿਖ ਕੇ ਕਿਹਾ ਕਿ ਕੋਵਿਸ਼ੀਲਡ ਦੀ ਪਹਿਲੀ ਅਤੇ ਦੂਜੀ ਡੋਜ਼ ਵਿਚਾਲੇ ਹੁਣ ਘੱਟੋ-ਘੱਟ 6 ਤੋਂ 8 ਹਫ਼ਤਿਆਂ ਦਾ ਅੰਤਰ ਹੋਣਾ ਚਾਹੀਦਾ।
ਇਹ ਵੀ ਪੜ੍ਹੋ : ਕੋਰੋਨਾ ਨੇ ਮੁੜ ਫੜੀ ਰਫ਼ਤਾਰ, 47 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ
ਕੇਂਦਰ ਨੇ ਕਿਹਾ ਕਿ ਵੈਕਸੀਨੇਸ਼ਨ ਐਕਸਪਰਟ ਗਰੁੱਪ ਦੀ ਤਾਜ਼ਾ ਰਿਸਰਚ ਤੋਂ ਬਾਅਦ ਇਹ ਫ਼ੈਸਲਾ ਲਿਆ ਜਾ ਰਿਹਾ ਹੈ, ਜਿਸ ਦਾ ਅਮਲ ਸੂਬਾ ਸਰਕਾਰਾਂ ਨੂੰ ਕਰਨਾ ਚਾਹੀਦਾ। ਰਿਸਰਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਜੇਕਰ ਟੀਕੇ ਦੀ ਦੂਜੀ ਡੋਜ਼ 6 ਤੋਂ 8 ਹਫ਼ਤਿਆਂ ਵਿਚਾਲੇ ਦਿੱਤੀ ਜਾਂਦੀ ਹੈ ਤਾਂ ਇਹ ਜ਼ਿਆਦਾ ਲਾਭਦਾਇਕ ਹੋਵੇਗੀ।
ਇਹ ਵੀ ਪੜ੍ਹੋ : ਕੋਰੋਨਾ ਤੋਂ ਸਰਕਾਰਾਂ ਡਰੀਆਂ, ਜਨਤਾ ਡਰ ਮੁਕਤ!
ਨੋਟ : ਸਰਕਾਰ ਦੇ ਇਸ ਫ਼ੈਸਲੇ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ