ਸਾਰਿਆਂ ਨੇ ਮਿਲ ਕੇ ਕੋਰੋਨਾ ਵਾਇਰਸ ''ਤੇ ਜਿੱਤ ਪਾਈ ਹੈ ਪਰ ਹਾਲੇ ਲੜਾਈ ਖਤਮ ਨਹੀਂ ਹੋਈ : ਕੇਜਰੀਵਾਲ

07/25/2020 3:19:25 PM

ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦੀ ਜਨਤਾ, ਉਨ੍ਹਾਂ ਦੀ ਸਰਕਾਰ ਅਤੇ ਕੇਂਦਰ ਨਾਲ ਮਿਲ ਕੇ ਕੋਰੋਨਾ ਵਾਇਰਸ ਇਨਫੈਕਸ਼ਨ 'ਤੇ ਜਿੱਤ ਪਾਈ ਹੈ ਪਰ ਇਹ ਲੜਾਈ ਹਾਲੇ ਖਤਮ ਨਹੀਂ ਹੋਈ ਹੈ। ਕੇਜਰੀਵਾਲ ਨੇ ਬੁਰਾੜੀ 'ਚ 450 ਬਿਸਤਰਿਆਂ ਵਾਲੇ ਦਿੱਲੀ ਸਰਕਾਰ ਦੇ ਇਕ ਹਸਪਤਾਲ ਦਾ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕਰਦੇ ਹੋਏ ਕਿਹਾ ਕਿ ਪਿਛਲੇ ਇਕ ਮਹੀਨੇ 'ਚ ਰਾਸ਼ਟਰੀ ਰਾਜਧਾਨੀ 'ਚ ਕੋਰੋਨਾ ਵਾਇਰਸ ਸੰਬੰਧੀ ਮਾਨਕਾਂ 'ਚ ਸੁਧਾਰ ਹੋਇਆ ਹੈ।

ਉਨ੍ਹਾਂ ਨੇ ਕਿਹਾ,''ਦਿੱਲੀ ਦੀ 2 ਕਰੋੜ ਜਨਤਾ, ਦਿੱਲੀ ਸਰਕਾਰ ਅਤੇ ਕੇਂਦਰ ਨਾਲ ਮਿਲ ਕੇ ਕੋਰੋਨਾ ਵਾਇਰਸ 'ਤੇ ਜਿੱਤ ਪਾਈ ਹੈ ਪਰ ਇਹ ਕਹਿਣਾ ਸਹੀ ਨਹੀਂ ਹੋਵੇਗਾ ਕਿ ਲੜਾਈ ਖਤਮ ਹੋ ਗਈ ਹੈ।'' ਉਨ੍ਹਾਂ ਨੇ ਕਿਹਾ ਕਿ ਪਿਛਲੇ ਇਕ ਮਹੀਨੇ 'ਚ ਦਿੱਲੀ 'ਚ ਇਨਫੈਕਸ਼ਨ ਦੇ ਮਾਮਲੇ ਘੱਟ ਹੋਏ ਹਨ, ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵਧ ਜਾਵੇਗੀ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਹਸਪਤਾਲ ਦਾ ਉਦਘਾਟਨ ਕੀਤਾ। ਦੱਸਣਯੋਗ ਹੈ ਕਿ ਦਿੱਲੀ 'ਚ ਸ਼ੁੱਕਰਵਾਰ ਤੱਕ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ 1,28,389 ਹੋ ਗਏ ਹਨ।


DIsha

Content Editor

Related News