ਦਿੱਲੀ ਹਾਈ ਕੋਰਟ ਰਜਿਸਟਰੀ ਦਾ ਅਹੁਦਾ ਅਧਿਕਾਰੀ ਕੋਰੋਨਾ ਵਾਇਰਸ ਨਾਲ ਇਨਫੈਕਟਡ
Sunday, May 03, 2020 - 03:43 PM (IST)

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਰਜਿਸਟਰੀ ਦੇ ਇਕ ਅਧਿਕਾਰੀ 'ਚ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਦੀ ਪੁਸ਼ਟੀ ਤੋਂ ਬਾਅਦ ਉਸ ਨੂੰ ਇੱਥੋਂ ਦੇ ਐੱਲ.ਐੱਨ.ਜੇ.ਪੀ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਹ ਜਾਣਕਾਰੀ ਐਤਵਾਰ ਨੂੰ ਕੋਰਟ ਦੇ ਸੂਤਰਾਂ ਨੇ ਦਿੱਤੀ। ਸੂਤਰਾਂ ਅਨੁਸਾਰ 25 ਮਾਰਚ ਨੂੰ ਰਾਸ਼ਟਰਵਿਆਪੀ ਲਾਕਡਾਊਨ ਦੇ ਐਲਾਨ ਦੇ ਬਾਅਦ ਤੋਂ ਅਧਿਕਾਰੀ ਕੋਰਟ ਨਹੀਂ ਆਇਆ ਹੈ।
ਉਨਾਂ ਨੇ ਕਿਹਾ ਕਿ ਹਾਲਾਂਕਿ ਉਹ ਉਸ ਦੇ ਬਾਅਦ ਤੋਂ ਕੋਰਟ ਕੰਪਲੈਕਸ 'ਚ ਆਇਆ ਸੀ। ਸੂਤਰਾਂ ਨੇ ਕਿਹਾ ਕਿ ਰਜਿਸਟਰੀ 'ਚ ਅਹੁਦਾ ਅਧਿਕਾਰੀ ਨੂੰ ਐਤਵਾਰ ਨੂੰ ਲੋਕਨਾਇਕ ਜੈਪ੍ਰਕਾਸ਼ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਅਤੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।