ਕੋਰੋਨਾ : ਦੇਸ਼ ਭਰ ’ਚ ਮਰੀਜ਼ਾਂ ਦੀ ਗਿਣਤੀ ਵਧੀ, ਚੰਡੀਗੜ੍ਹ ’ਚ ਸਾਹਮਣੇ ਆਇਆ ਪਾਜੀਟਿਵ ਕੇਸ
Thursday, Mar 19, 2020 - 02:53 PM (IST)
ਨਵੀਂ ਦਿੱਲੀ— ਦੇਸ਼ ਭਰ ’ਚ ਕੋੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ। ਭਾਰਤ ’ਚ ਕੋਰੋਨਾ ਦੇ 174 ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 4 ਦੀ ਮੌਤ ਹੋ ਚੁੱਕੀ ਹੈ ਅਤੇ 15 ਠੀਕ ਹੋਣ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਨ੍ਹਾਂ ’ਚ 25 ਵਿਦੇਸ਼ੀ ਵੀ ਸ਼ਾਮਲ ਹਨ। ਚੰਡੀਗੜ੍ਹ ’ਚ ਕੋਰੋਨਾ ਵਾਇਰਸ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ। ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ ਇਕ ਸ਼ੱਕੀ ਮਰੀਜ਼ ਨੇ ਦਿੱਲੀ ਦੇ ਸਫਦਜੰਗ ਹਸਪਤਾਲ ’ਚ 7ਵੀਂ ਮੰਜ਼ਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਹਾਲਾਂਕਿ ਭਾਰਤ ਸਰਕਾਰ ਵਲੋਂ ਲੋਕਾਂ ਨੂੰ ਇਸ ਦੇ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਾਇਰਸ ਨੂੰ ਰੋਕਣ ਲਈ ਕਈ ਕਦਮ ਚੁੱਕੇ ਗਏ ਹਨ। ਵਿਦੇਸ਼ਾਂ ’ਚ ਫਸੇ ਭਾਰਤੀਆਂ ਨੂੰ ਵੀ ਸਰਕਾਰ ਵਾਪਸ ਲਿਆ ਰਹੀ ਹੈ।
ਭਾਰਤੀ ਰੇਲਵੇ ਨੇ ਸੀਟਾਂ ਖਾਲੀ ਰਹਿਣ ਅਤੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਵਧਾਨੀ ਉਪਾਅ ਤਹਿਤ ਬੁੱਧਵਾਰ ਨੂੰ 100 ਤੋਂ ਵਧੇਰੇ ਟਰੇਨਾਂ ਨੂੰ ਰੱਦ ਕਰ ਦਿੱਤਾ। ਸਰਕਾਰੀ ਅੰਕੜਿਆਂ ਵਿਚ ਇਹ ਜਾਣਕਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਭਾਰਤ ਨੇ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ 36 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਐਂਟਰੀ ’ਤੇ ਅਸਥਾਈ ਰੋਕ ਲਾ ਦਿੱਤੀ ਗਈ ਹੈ। ਸਰਕਾਰ ਨੇ ਕੋਰੋਨਾ ਨਾਲ ਜੁੜੀ ਕੋਈ ਵੀ ਜਾਣਕਾਰੀ ਲੈਣ ਜਾਂ ਦੇਣ ਲਈ ਹੈਲਪਲਾਈਨ ਨੰਬਰ +91-11-23978046 ’ਤੇ ਫੋਨ ਕੀਤਾ ਜਾ ਸਕਦਾ ਹੈ।