ਕੋਰੋਨਾ ਕਾਰਨ ਪਿਤਾ ਦਾ ਦਿਹਾਂਤ, ਸੰਸਕਾਰ ਲਈ ਰਿਸ਼ਤੇਦਾਰ ਅੱਗੇ ਨਹੀਂ ਆਏ ਤਾਂ ਧੀ ਨੇ ਪੁਲਸ ਤੋਂ ਮੰਗੀ ਮਦਦ

04/28/2021 11:45:07 AM

ਨੋਇਡਾ- ਨੋਇਡਾ 'ਚ ਕੋਰੋਨਾ ਨਾਲ ਪੀੜਤ ਇਕ ਵਿਅਕਤੀ ਦੀ ਮੌਤ ਤੋਂ ਬਾਅਦ ਕੋਈ ਰਿਸ਼ਤੇਦਾਰ ਜਾਂ ਗੁਆਂਢੀ ਜਦੋਂ ਉਸ ਨੂੰ ਮੋਢਾ ਦੇਣ ਲਈ ਅੱਗੇ ਨਹੀਂ ਆਇਆ ਤਾਂ ਮ੍ਰਿਤਕ ਦੀ ਧੀ ਨੇ ਪੁਲਸ ਤੋਂ ਮਦਦ ਦੀ ਗੁਹਾਰ ਲਗਾਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦਾ ਅੰਤਿਮ ਸੰਸਕਾਰ ਕਰਵਾਉਣ 'ਚ ਪੂਰੀ ਮਦਦ ਕੀਤੀ। ਪੁਲਸ ਕਮਿਸ਼ਨਰ ਆਲੋਕ ਸਿੰਘ ਦੇ ਮੀਡੀਆ ਇੰਚਾਰਜ ਨੇ ਦੱਸਿਆ ਕਿ ਨੋਇਡਾ ਦੇ ਸੈਕਟਰ19 'ਚ ਰਹਿਣ ਵਾਲੇ 52 ਸਾਲਾ ਵਿਅਕਤੀ ਕੋਵਿਡ-19 ਨਾਲ ਪੀੜਤ ਹੋ ਗਏ ਸਨ। ਉਨ੍ਹਾਂ ਦਾ ਘਰ 'ਚ ਇਲਾਜ ਚੱਲ ਰਿਹਾ ਸੀ। ਇਸੇ ਦੌਰਾਨ ਮੰਗਲਵਾਰ ਨੂੰ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਧੀ ਨੇ ਆਪਣੇ ਰਿਸ਼ਤੇਦਾਰਾਂ ਨੂੰ ਫੋਨ ਕਰ ਕੇ ਪਿਤਾ ਨੂੰ ਸ਼ਮਸ਼ਾਨ ਘਾਟ ਤੱਕ ਲਿਜਾਉਣ ਲਈ ਮਦਦ ਮੰਗੀ ਪਰ ਕੋਈ ਵੀ ਮਦਦ ਲਈ ਅੱਗੇ ਨਹੀਂ ਆਇਆ। ਅੰਤ 'ਚ ਮ੍ਰਿਤਕ ਦੀ ਧੀ ਨੇ ਨੋਇਡਾ ਪੁਲਸ ਤੋਂ ਮਦਦ ਮੰਗੀ।

ਇਹ ਵੀ ਪੜ੍ਹੋ : ਦਿਲ ਦਹਿਲਾਉਣ ਵਾਲੀ ਤਸਵੀਰ, ਇਕ ਐਂਬੂਲੈਂਸ 'ਚ ਲਿਜਾਈਆਂ ਗਈਆਂ 22 ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ

ਮੀਡੀਆ ਇੰਚਾਰਜ ਨੇ ਦੱਸਿਆ ਕਿ ਜਿਵੇਂ ਹੀ ਪੁਲਸ ਨੂੰ ਮਾਮਲੇ ਦੀ ਜਾਣਕਾਰੀ ਮਿਲੀ ਸੈਕਟਰ 19 ਦੇ ਚੌਕੀ ਇੰਚਾਰਜ ਹਰਿ ਸਿੰਘ ਅਤੇ ਹੋਰ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਮੋਢਾ ਦੇ ਕੇ ਸ਼ਮਸ਼ਾਨ ਤੱਕ ਪਹੁੰਚਾਇਆ ਤੇ ਅੰਤਿਮ ਸੰਸਕਾਰ ਕਰਵਾਇਆ। ਲਾਗ਼ ਦੇ ਸਮੇਂ 'ਚ ਪੁਲਸ ਦੇ ਇਸ ਮਨੁੱਖੀ ਪਹਿਲੂ ਦੀ ਸਾਰੇ ਜੰਮ ਕੇ ਪ੍ਰਸ਼ੰਸਾ ਕਰ ਰਹੇ ਹਨ। ਮੀਡੀਆ ਇੰਚਾਰਜ ਨੇ ਦੱਸਿਆ ਕਿ ਗੌਤਮ ਬੁੱਧ ਨਗਰ ਪੁਲਸ ਇੱਥੋਂ ਦੇ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰ ਰਹੀ ਹੈ। ਉਨ੍ਹਾਂ ਦੱਸਿਆ  ਕਿ ਥਾਣਾ ਸੂਰਜਪੁਰ ਖੇਤਰ ਅਤੇ ਬਿਸਰਖ ਥਾਣਾ ਖੇਤਰ 'ਚ ਰਹਿਣ ਵਾਲੇ ਕੁਝ ਲੋਕਾਂ ਦੀ ਮੰਗਲਵਾਰ ਨੂੰ ਕੋਰੋਨਾ ਨਾਲ ਮੌਤ ਹੋ ਗਈ ਸੀ, ਜਿਨ੍ਹਾਂ ਦੇ ਪਰਿਵਾਰ ਵਾਲੇ ਵੀ ਉਨ੍ਹਾਂ ਦੀ ਅੰਤਿਮ ਯਾਤਰਾ 'ਚ ਸ਼ਾਮਲ ਹੋਣ ਨਹੀਂ ਆਏ। ਉਨ੍ਹਾਂ ਦਾ ਵੀ ਪੁਲਸ ਨੇ ਅੰਤਿਮ ਸੰਸਕਾਰ ਕਰਵਾਇਆ।

ਇਹ ਵੀ ਪੜ੍ਹੋ : ਰਾਹਤ : ਦਿੱਲੀ ਪਹੁੰਚੀ ਆਕਸੀਜਨ ਐਕਸਪ੍ਰੈੱਸ, ਟੈਂਕਰਾਂ ਨਾਲ ਹਸਪਤਾਲਾਂ 'ਚ ਪਹੁੰਚਾਏਗੀ ਕੇਜਰੀਵਾਲ ਸਰਕਾਰ

DIsha

This news is Content Editor DIsha