ਕੋਰੋਨਾ ਵਾਇਰਸ ਵਿਰੁੱਧ ਜੰਗ ਲਈ ਹਰਿਆਣਾ ਸਰਕਾਰ ਨੇ ਲਿਆ ਅਹਿਮ ਫੈਸਲਾ
Thursday, Mar 26, 2020 - 11:44 AM (IST)
ਹਰਿਆਣਾ— ਕੋਰੋਨਾ ਵਾਇਰਸ ਭਾਰਤ 'ਚ ਤੇਜ਼ੀ ਨਾਲ ਪੈਰ ਪਸਾਰ ਰਿਹਾ ਹੈ। ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 600 ਦੇ ਪਾਰ ਪਹੁੰਚ ਗਈ ਹੈ, ਜਦਕਿ 43 ਮਰੀਜ਼ ਠੀਕ ਹੋ ਚੁੱਕੇ ਹਨ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨਾਂ ਦਾ ਲਾਕ ਡਾਊਨ ਕੀਤਾ ਗਿਆ ਹੈ। ਲਾਕ ਡਾਊਨ 'ਚ ਲੋਕਾਂ ਨੂੰ ਪੂਰੀ ਤਰ੍ਹਾਂ ਆਪਣੇ ਘਰਾਂ 'ਚ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ, ਤਾਂ ਕਿ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਓਧਰ ਹਰਿਆਣਾ 'ਚ ਵੀ ਕੋਰੋਨਾ ਵਾਇਰਸ ਦੇ 17 ਪਾਜ਼ੀਟਿਵ ਮਰੀਜ਼ ਪਾਏ ਗਏ ਹਨ। ਹਰਿਆਣਾ ਵੀ ਪੂਰੀ ਤਰ੍ਹਾਂ ਲਾਕ ਡਾਊਨ ਹੈ। ਸਰਕਾਰ ਵਲੋਂ ਡਾਕਟਰਾਂ ਅਤੇ ਨਰਸਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਹਰਿਆਣਾ ਸਰਕਾਰ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਅਤੇ ਉਨ੍ਹਾਂ ਜ਼ਰੂਰੀ ਸੇਵਾਵਾਂ 'ਚ ਲੱਗੇ ਵਿਅਕਤੀਆਂ ਦੀ ਸੇਵਾ 'ਚ ਵਾਧਾ ਕਰੇਗੀ, ਜੋ ਇਸ ਮਹੀਨੇ ਸੇਵਾਮੁਕਤ ਹੋਣ ਵਾਲੇ ਹਨ। ਇਸ ਬਾਰੇ ਫੈਸਲਾ ਸੰਕਟ ਤਾਲਮੇਲ ਕਮੇਟੀ ਦੀ ਬੈਠਕ 'ਚ ਲਿਆ ਗਿਆ।
ਕੋਰੋਨਾ ਵਾਇਰਸ ਪੂਰੀ ਦੁਨੀਆ 'ਚ ਕਹਿਰ ਮਚਾ ਰਿਹਾ ਹੈ। ਇਟਲੀ, ਸਪੇਨ ਅਤੇ ਅਮਰੀਕਾ ਵਿਚ ਹਾਲਾਤ ਹੋਰ ਵੀ ਗੰਭੀਰ ਹੋ ਗਏ ਹਨ। ਦੁਨੀਆ ਭਰ 'ਚ ਇਸ ਵਾਇਰਸ ਨਾਲ 20 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਸਾਢੇ 4 ਲੱਖ ਲੋਕ ਇਨਫੈਕਟਡ ਹਨ। ਸਭ ਤੋਂ ਜ਼ਿਆਦਾ ਮਾਰ ਇਟਲੀ ਝੱਲ ਰਿਹਾ ਹੈ, ਜਿੱਥੇ ਕੋਰੋਨਾ ਵਾਇਰਸ ਨਾਲ 7,503 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਵਿਸ਼ਵ ਭਰ 'ਚ ਕੋਰੋਨਾ ਕਾਰਨ 20 ਹਜ਼ਾਰ ਤੋਂ ਵੱਧ ਮੌਤਾਂ, ਸਾਢੇ 4 ਲੱਖ ਲੋਕ ਇਨਫੈਕਟਡ