ਕੋਰੋਨਾ ਵਾਇਰਸ : ਹਰਿਆਣਾ ਦੇ ਸਕੂਲਾਂ 'ਚ 31 ਮਈ ਤੱਕ ਹੋਈਆਂ ਗਰਮੀਆਂ ਦੀਆਂ ਛੁੱਟੀਆਂ
Wednesday, Apr 21, 2021 - 03:22 PM (IST)
ਹਰਿਆਣਾ- ਹਰਿਆਣਾ ਸਰਕਾਰ ਨੇ ਕੋਵਿਡ-19 ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਬੁੱਧਵਾਰ ਨੂੰ ਸੂਬੇ ਦੇ ਸਾਰੇ ਸਕੂਲਾਂ 'ਚ 31 ਮਈ ਤੱਕ ਲਈ ਗਰਮੀਆਂ ਦੀਆਂ ਛੁੱਟੀਆਂ ਐਲਾਨ ਕਰ ਦਿੱਤੀਆਂ ਹਨ। ਹਰਿਆਣਾ ਦੇ ਸਿੱਖਿਆ ਮੰਤਰੀ ਕੁੰਵਰ ਪਾਲ ਨੇ ਬੁੱਧਵਾਰ ਨੂੰ ਟਵੀਟ ਕੀਤਾ,''ਸਕੂਲ ਗਰਮੀਆਂ ਦੀਆਂ ਛੁੱਟੀਆਂ ਲਈ 22 ਅਪ੍ਰੈਲ ਤੋਂ 31 ਮਈ ਤੱਕ ਬੰਦ ਰਹਿਣਗੇ।''
ਇਹ ਵੀ ਪੜ੍ਹੋ : ਰੇਮੇਡੀਸਿਵਰ ਦੀ ਕਾਲਾਬਾਜ਼ਾਰੀ 'ਤੇ ਹਰਿਆਣਾ ਸਰਕਾਰ ਸਖ਼ਤ, ਬਿਨਾਂ ਆਧਾਰ ਕਾਰਡ ਦੇ ਨਹੀਂ ਮਿਲੇਗੀ ਦਵਾਈ
ਦੱਸਣਯੋਗ ਹੈ ਕਿ ਇਸ ਮਹੀਨੇ ਦੀ ਸ਼ੁਰੂਆਤ 'ਚ ਸੂਬਾ ਸਰਕਾਰ ਨੇ 8ਵੀਂ ਤੱਕ ਦੀਆਂ ਜਮਾਤਾਂ 30 ਅਪ੍ਰੈਲ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਸੀ ਪਰ ਕੋਵਿਡ-19 ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋਣ ਦੇ ਮੱਦੇਨਜ਼ਰ ਬਾਅਦ 'ਚ ਸਾਰੀਆਂ ਜਮਾਤਾਂ ਬੰਦ ਕਰ ਦਿੱਤੀਆਂ ਗਈਆ। ਅਧਿਆਪਕ ਸਕੂਲ ਆ ਰਹੇ ਹਨ ਅਤੇ ਪ੍ਰੀਖਿਆ ਨਤੀਜੇ ਤਿਆਰ ਕਰ ਰਹੇ ਹਨ। ਮੰਤਰੀ ਨੇ ਕਿਹਾ,''ਅਧਿਆਪਕ ਨਿਯਮਿਤ ਰੂਪ ਨਾਲ ਸਕੂਲ ਆ ਰਹੇ ਹਨ। ਬੱਚਿਆਂ ਨਾਲ ਅਧਿਆਪਕਾਂ ਦੀ ਸੁਰੱਖਿਆ ਵੀ ਸਾਡੀ ਜ਼ਿੰਮੇਵਾਰੀ ਹੈ, ਇਸ ਲਈ ਪਹਿਲਾਂ ਹੀ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੀ ਪਤਨੀ ਹੋਏ ਕੋਵਿਡ-19 ਪਾਜ਼ੇਟਿਵ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ