ਕੋਰੋਨਾ ਦੇ ਲੱਛਣ ਦਿਸਣ ਤਾਂ ਘਬਰਾਓ ਨਹੀਂ, ਇਨ੍ਹਾਂ ਨੰਬਰਾਂ ''ਤੇ ਕਰੋ ਕਾਲ
Monday, Mar 23, 2020 - 07:45 PM (IST)
ਨਵੀਂ ਦਿੱਲੀ : ਭਾਰਤ ਵਿਚ ਕੋਰੋਨਾ ਦੇ ਕਹਿਰ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਪੰਜਾਬ, ਮਹਾਰਾਸ਼ਟਰ, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਰਾਜਾਂ ਵਿਚ ਤਾਲਾਬੰਦੀ ਦੀ ਸਥਿਤੀ ਹੈ। ਅਜਿਹੀ ਸਥਿਤੀ ਵਿਚ ਨਿਯਮਾਂ ਦੀ ਪਾਲਣਾ ਕਰਨਾ ਇਕ ਆਮ ਨਾਗਰਿਕ ਵਜੋਂ ਤੁਹਾਡੀ ਜ਼ਿੰਮੇਵਾਰੀ ਬਣਦੀ ਹੈ। ਜੇਕਰ ਤੁਹਾਡੇ ਘਰ ਜਾਂ ਤੁਹਾਡੇ ਆਸ ਪਾਸ ਦੇ ਕਿਸੇ ਵਿਅਕਤੀ ਵਿਚ ਕੋਰੋਨਾ ਦੇ ਸੰਕੇਤ ਮਿਲਦੇ ਹਨ ਤਾਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਲਾਕਡਾਊਨ ਦੀ ਸਥਿਤੀ ਵਿਚ ਵੀ ਤੁਹਾਨੂੰ ਪੂਰੀ ਸਹਾਇਤਾ ਮਿਲੇਗੀ।
ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਸਮੇਤ ਰਾਜ ਸਰਕਾਰਾਂ ਵੱਲੋਂ ਹੈਲਪਲਾਈਨ ਨੰਬਰ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਲੋਕ 24 ਘੰਟੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਜਾਂ ਇਨ੍ਹਾਂ ਹੈਲਪ ਡੈਸਕਾਂ ਰਾਹੀਂ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਇਹ ਹੈਲਪਲਾਈਨ ਨੰਬਰਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-
ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇਕ ਹੈਲਪ ਡੈਸਕ ਸਥਾਪਤ ਕੀਤਾ ਹੈ। ਇਸ ਹੈਲਪ ਡੈਸਕ ਨੰਬਰ 9013151515 'ਤੇ ਕਿਸੇ ਵੀ ਸਮੇਂ ਵਟਸਐਪ ਰਾਹੀਂ ਜਾਣਕਾਰੀ ਮੰਗੀ ਜਾ ਸਕਦੀ ਹੈ। 24 ਘੰਟੇ ਦਾ ਇਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ।ਇਹ ਹੈਲਪਲਾਈਨ ਨੰਬਰ +91-11-23978046 ਹੈ। ਇਕ ਟੋਲ ਫ੍ਰੀ ਹੈਲਪਲਾਈਨ ਨੰਬਰ ਵੀ ਹੈ 1075। ਤੁਸੀਂ ਈਮੇਲ ਰਾਹੀਂ ਸਰਕਾਰ ਤੋਂ ਕੋਰੋਨਾ ਵਾਇਰਸ ਨਾਲ ਸਬੰਧਤ ਜਾਣਕਾਰੀ ਜਾਂ ਸੁਝਾਅ ਵੀ ਮੰਗ ਸਕਦੇ ਹੋ। ਇਸਦੇ ਲਈ ਈਮੇਲ ਆਈਡੀ ncov2019@gov.in ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਕੋਲੋਂ ਸਹਾਇਤਾ ਲੈਣ ਲਈ ਤੁਸੀਂ 104 'ਤੇ ਕਾਲ ਕਰ ਸਕਦੇ ਹੋ।