ਕੋਰੋਨਾ ਤੋਂ ਬਚਾਅ ਲਈ ਸਿਹਤ ਮੰਤਰਾਲੇ ਨੇ ਜਾਰੀ ਕੀਤੀ ਹੈਲਪਲਾਈਨ ਤੇ Email ID, ਤੁਸੀਂ ਵੀ ਜਾਣੋ
Tuesday, Mar 17, 2020 - 06:27 PM (IST)
ਨਵੀਂ ਦਿੱਲੀ— ਦੁਨੀਆ ਭਰ ਦੇ ਕਰੀਬ 157 ਦੇਸ਼ਾਂ ’ਚ ਫੈਲਿਆ ਕੋੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਦੇ ਇਨਫੈਕਸ਼ਨ ਨੂੰ ਧਿਆਨ ’ਚ ਰੱਖਦਿਆਂ ਕੇਂਦਰੀ ਸਿਹਤ ਮੰਤਰਾਲੇ ਨੇ 24 ਘੰਟੇ ਕੰਮ ਕਰਨ ਵਾਲੇ ਇਕ ਟੋਲ-ਫਰੀ ਰਾਸ਼ਟਰੀ ਹੈਲਪਲਾਈਨ ਨੰਬਰ ‘1075’ ਜਾਰੀ ਕੀਤਾ। ਇਸ ’ਤੇ ਇਨਫੈਕਸ਼ਨ ਨਾਲ ਜੁੜੇ ਹਰ ਸਵਾਲ ਦਾ ਜਵਾਬ ਤੁਹਾਨੂੰ ਮਿਲੇਗਾ। ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਾਰੀ ਹੈਲਪਲਾਈਨ ਨੰਬਰ 011-23978046 ਵੀ ਚਾਲੂ ਰਹੇਗਾ।
ਟੋਲ-ਫਰੀ ਨੰਬਰਾਂ ਤੋਂ ਇਲਾਵਾ ਮੰਤਰਾਲੇ ਨੇ ਇਕ ਹੈਲਪਲਾਈਨ ਈਮੇਲ ਆਈਡੀ ncov2019@gmail.com ਵੀ ਜਾਰੀ ਕੀਤੀ ਹੈ। ਦੱਸ ਦੇਈਏ ਕਿ ਦੇਸ਼ ਵਿਚ ਕੁੱਲ ਪੀੜਤਾਂ ਦੀ ਗਿਣਤੀ 129 ਤਕ ਪਹੁੰਚ ਗਈ ਹੈ, ਜਿਸ ’ਚੋਂ ਹੁਣ ਤਕ 13 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਵਾਇਰਸ ਦੀ ਲਪੇਟ ’ਚ 17 ਵਿਦੇਸ਼ੀ ਵੀ ਸ਼ਾਮਲ ਹਨ। ਦੇਸ਼ ’ਚ 15 ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਏ ਹਨ। ਭਾਰਤ ਸਰਕਾਰ ਵਾਇਰਸ ਤੋਂ ਬਚਾਅ ਲਈ ਪੂਰੀ ਚੌਕਸੀ ਵਰਤ ਰਹੀ ਹੈ। ਪੰਜਾਬ, ਦਿੱਲੀ ਸਮੇਤ ਕਈ ਸੂਬਿਆਂ ’ਚ ਸਕੂਲ-ਕਾਲਜਾਂ, ਸਿਨੇਮਾਘਰ, ਸ਼ੌਪਿੰਗ ਮਾਲ, ਰੈਸਟੋਰੈਂਟਾਂ ’ਚ ਲੋਕਾਂ ਦੇ ਜਾਣ ’ਤੇ ਪਾਬੰਦੀ ਲਾ ਦਿੱਤੀ ਗਈ ਹੈ। ਸਰਕਾਰ ਨੇ ਯਾਤਰਾ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ। ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਤਕ ਨਿਗਰਾਨੀ ’ਚ ਰਹਿਣਾ ਹੋਵੇਗਾ, ਜਿੱਥੇ ਕੋਰੋਨਾ ਵਾਇਰਸ ਫੈਲਿਆ ਹੈ।
ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ-
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।
ਇਹ ਵੀ ਪੜ੍ਹੋ : ਦੁਨੀਆ ਭਰ 'ਚ ਕੋਰੋਨਾ ਦਾ ਕਹਿਰ, ਮ੍ਰਿਤਕਾਂ ਦੀ ਗਿਣਤੀ 7,170 ਦੇ ਪਾਰ
ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਵਾਇਰਸ ਕਾਰਨ ਤੀਜੀ ਮੌਤ, 64 ਸਾਲ ਦਾ ਸੀ ਬਜ਼ੁਰਗ