ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਕੰਟੇਨਮੈਂਟ ਜ਼ੋਨ 'ਚ 30 ਨਵੰਬਰ ਤੱਕ ਲਾਗੂ ਰਹੇਗੀ ਤਾਲਾਬੰਦੀ

Tuesday, Oct 27, 2020 - 05:09 PM (IST)

ਗ੍ਰਹਿ ਮੰਤਰਾਲੇ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼, ਕੰਟੇਨਮੈਂਟ ਜ਼ੋਨ 'ਚ 30 ਨਵੰਬਰ ਤੱਕ ਲਾਗੂ ਰਹੇਗੀ ਤਾਲਾਬੰਦੀ

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਸਥਿਤੀ ਹੁਣ ਹੌਲੀ-ਹੌਲੀ ਕੰਟਰੋਲ 'ਚ ਆ ਰਹੀ ਹੈ। ਭਾਰਤ 'ਚ ਤਿੰਨ ਮਹੀਨੇ ਬਾਅਦ ਪਹਿਲੀ ਵਾਰ ਇਕ ਦਿਨ 'ਚ ਕੋਰੋਨਾ ਦੇ ਨਵੇਂ ਮਾਮਲੇ 40 ਹਜ਼ਾਰ ਤੋਂ ਘੱਟ ਸਾਹਮਣੇ ਆਏ ਹਨ। ਉੱਥੇ ਹੀ ਇਸ ਦੌਰਾਨ ਮ੍ਰਿਤਕਾਂ ਦੀ ਗਿਣਤੀ ਵੀ 500 ਤੋਂ ਘੱਟ ਰਹੀ। ਇਸ ਵਿਚ ਗ੍ਰਹਿ ਮੰਤਰਾਲੇ ਨੇ ਅਨਲੌਕ-6 ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੇ ਅਧੀਨ, 30 ਨਵੰਬਰ ਤੱਕ ਕੰਟੇਨਮੈਂਟ ਜ਼ੋਨ 'ਚ ਤਾਲਾਬੰਦੀ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਦੇ ਅੰਦਰ ਅਤੇ ਬਾਹਰ ਆਵਾਜਾਈ 'ਤੇ ਕਿਸੇ ਤਰ੍ਹਾਂ ਦੀ ਪਾਬੰਦੀ ਨਹੀਂ ਹੋਵੇਗੀ। ਨਾਲ ਹੀ ਸਮਾਨ ਜਾਂ ਵਿਅਕਤੀ ਨੂੰ ਟਰੈਵਲ ਕਰਨ ਲਈ ਕਿਸੇ ਤਰ੍ਹਾਂ ਦੀ ਮਨਜ਼ੂਰੀ ਲੈਣ ਦੀ ਜ਼ਰੂਰਤ ਨਹੀਂ ਰਹੇਗੀ।

ਇਹ ਵੀ ਪੜ੍ਹੋ : ਪਤੀ ਦਾ ਕਤਲ ਕਰ ਘਰ 'ਚ ਦਫ਼ਨਾ ਦਿੱਤੀ ਸੀ ਲਾਸ਼, 18 ਮਹੀਨਿਆਂ ਬਾਅਦ ਇਸ ਤਰ੍ਹਾਂ ਖੁੱਲ੍ਹਿਆ ਰਾਜ

ਕੇਂਦਰੀ ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਇਕ ਦਿਨ 'ਚ ਕੋਵਿਡ-19 ਦੇ 36,470 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 79,46,429 ਹੋ ਗਈ। ਉੱਥੇ ਹੀ 488 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,19,502 ਹੋ ਗਈ। ਉਸ ਅਨੁਸਾਰ ਦੇਸ਼ 'ਚ 72,01,070 ਲੋਕਾਂ ਦੇ ਸਿਹਤਯਾਬ ਹੋਣ ਨਾਲ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90.62 ਫੀਸਦੀ ਹੈ। ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.50 ਫੀਸਦੀ ਹੈ।

ਇਹ ਵੀ ਪੜ੍ਹੋ : ਹਰਿਆਣਾ ਅਤੇ ਪੰਜਾਬ ਸਮੇਤ 5 ਸੂਬਿਆਂ 'ਚ ਇਨਕਮ ਟੈਕਸ ਵਿਭਾਗ ਦਾ ਛਾਪਾ, ਕਰੋੜਾਂ ਦੀ ਨਕਦੀ ਜ਼ਬਤ

ਦੇਸ਼ 'ਚ ਲਗਾਤਾਰ 5 ਦਿਨਾਂ ਤੋਂ ਇਲਾਜ ਅਧੀਨ ਲੋਕਾਂ ਦੀ ਗਿਣਤੀ 7 ਲੱਖ ਤੋਂ ਘੱਟ ਹੀ ਹੈ। ਹੁਣ ਕੁੱਲ 6,25,857 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਹੈ, ਜੋ ਕੁੱਲ ਮਾਮਲਿਆਂ ਦਾ 7.88 ਫੀਸਦੀ ਹੈ। ਭਾਰਤ 'ਚ 7 ਅਗਸਤ ਨੂੰ ਪੀੜਤਾਂ ਦੀ ਗਿਣਤੀ 20 ਲੱਖ ਦੇ ਪਾਰ ਚੱਲੀ ਗਈ ਸੀ, 23 ਅਗਸਤ ਨੂੰ 30  ਲੱਖ ਅਤੇ 5 ਸਤੰਬਰ ਨੂੰ ਪੀੜਤਾਂ ਦੀ ਗਿਣਤੀ 40 ਲੱਖ ਦੇ ਉੱਪਰ ਚੱਲੀ ਗਈ ਸੀ। ਉੱਥੇ ਹੀ ਕੁੱਲ ਮਾਮਲੇ 16 ਸਤੰਬਰ ਨੂੰ 50 ਲੱਖ ਦੇ ਪਾਰ, 28 ਸਤੰਬਰ ਨੂੰ 60 ਲੱਖ ਅਤੇ 11 ਅਕਤੂਬਰ ਨੂੰ 70 ਲੱਖ ਦੇ ਪਾਰ ਚੱਲੇ ਗਏ ਸਨ। ਭਾਰਤੀ ਆਯੂਵਿਗਿਾਨ ਖੋਜ ਕੌਂਸਲ (ਆਈ.ਸੀ.ਐੱਮ.ਆਰ.) ਅਨੁਸਾਰ 26 ਅਕਤੂਬਰ ਤੱਕ ਕੁਲ 10,44,20,894 ਨਮੂਨਿਆਂ ਦੀ ਕੋਵਿਡ-19 ਦੀ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 9,58,116 ਨਮੂਨਿਆਂ ਦਾ ਪ੍ਰੀਖਣ ਸੋਮਵਾਰ ਨੂੰ ਹੀ ਕੀਤਾ ਗਿਆ।

ਇਹ ਵੀ ਪੜ੍ਹੋ : ਗ੍ਰਹਿ ਮੰਤਰਾਲੇ ਨੇ ਹਿਜ਼ਬੁਲ ਮੁਖੀ ਸਮੇਤ 18 ਹੋਰ ਵਿਅਕਤੀਆਂ ਨੂੰ 'ਅੱਤਵਾਦੀ' ਐਲਾਨ ਕੀਤਾ


author

DIsha

Content Editor

Related News