ਕੋਰੋਨਾ ਵਾਇਰਸ ਦੇ ਖਤਰੇ ਕਾਰਨ ICSE, ISC ਬੋਰਡ ਪ੍ਰੀਖਿਆਵਾਂ 31 ਮਾਰਚ ਤੱਕ ਮੁਲਤਵੀ

03/19/2020 11:25:30 AM

ਨਵੀਂ ਦਿੱਲੀ (ਭਾਸ਼ਾ)— ਆਈ. ਸੀ. ਐੱਸ. ਈ. ਅਤੇ ਆਈ. ਐੱਸ. ਸੀ. ਬੋਰਡ ਨੇ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦਿਆਂ ਆਪਣੀ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮਿਨੇਸ਼ਨ (ਸੀ. ਆਈ. ਸੀ. ਐੱਸ. ਈ.) ਦੇ ਮੁੱਖ ਕਾਰਜਕਾਰੀ ਗੈਰੀ ਅਰਾਥੂਨ ਨੇ ਦੱਸਿਆ ਕਿ ਪ੍ਰੀਖਿਆਵਾਂ 31 ਮਾਰਚ ਤਕ ਮੁਲਤਵੀ ਕਰ ਦਿੱਤੀਆਂ ਗਈਆਂ ਹਨ। 

ਦੱਸਣਯੋਗ ਹੈ ਕਿ ਦੇਸ਼ ਭਰ ’ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਭਾਰਤ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 171 ਤਕ ਪਹੁੰਚ ਚੁੱਕੀ ਹੈ। ਸਾਵਧਾਨੀ ਦੇ ਤੌਰ ’ਤੇ ਕਈ ਸੂਬਾ ਸਰਕਾਰਾਂ ਨੇ ਸਕੂਲ-ਕਾਲਜਾਂ ਨੂੰ ਬੰਦ ਕਰ ਦਿੱਤਾ ਹੈ। ਭਾਰਤ ’ਚ ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਬੋਰਡ ਵਲੋਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ।


Tanu

Content Editor

Related News