ਕੋਰੋਨਾ ਵਾਇਰਸ ਦਾ ਕਹਿਰ : ਮਹਾਰਾਸ਼ਟਰ ਸਰਕਾਰ ਨੇ ਲਿਆ ਵੱਡਾ ਫੈਸਲਾ

03/17/2020 5:35:15 PM

ਮੁੰਬਈ— ਦੁਨੀਆ ਭਰ ’ਚ ਕੋਰੋਨਾ ਵਾਇਰਸ ਨੂੰ ਲੈ ਕੇ ਖੌਫ ਦਾ ਮਾਹੌਲ ਬਣਿਆ ਹੋਇਆ ਹੈ। ਭਾਰਤ ’ਚ ਵੀ ਵਾਇਰਸ ਦਾ ਕਹਿਰ ਜਾਰੀ ਹੈ। ਮਹਾਰਾਸ਼ਟਰ ’ਚ ਸਭ ਤੋਂ ਵਧ 39 ਮਾਮਲੇ ਸਾਹਮਣੇ ਆਏ ਹਨ। ਵਾਇਰਸ ਨਾਲ ਨਜਿੱਠਣ ਲਈ ਮਹਾਰਾਸ਼ਟਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਕਰ ਕੇ 7 ਦਿਨ ਸਾਰੇ ਸਰਕਾਰੀ ਦਫਤਰਾਂ ਨੂੰ ਬੰਦ ਕਰਨ ਦਾ ਫੈਸਲਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਸਰਕਾਰੀ ਦਫਤਰ ਬੰਦ ਰਹਿਣਗੇ। ਲੋਕਲ ਟਰੇਨਾਂ ਅਤੇ ਬੇਸਟ ਬੱਸਾਂ ਸੇਵਾਵਾਂ ਜਾਰੀ ਰਹਿਣਗੀਆਂ। ਦੱਸ ਦੇਈਏ ਕਿ ਮਹਾਰਾਸ਼ਟਰ ’ਚ ਅੱਜ ਭਾਵ ਮੰਗਲਵਾਰ ਨੂੰ ਵਾਇਰਸ ਕਾਰਨ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ ਹੈ। 

ਦੱਸ ਦੇਈਏ ਕਿ ਭਾਰਤ ’ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 131 ਤਕ ਪਹੁੰਚ ਗਈ ਹੈ। 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਲਈ ਕਈ ਸੂਬਿਆਂ ਦੀਆਂ ਸਰਕਾਰਾਂ ਨੇ ਸਕੂਲ-ਕਾਲਜਾਂ, ਸਿਨੇਮਾ ਘਰ, ਸਵੀਮਿੰਗ ਪੂਲ, ਸ਼ੌਪਿੰਗ ਮਾਲ ਆਦਿ ਬੰਦ ਕਰ ਦਿੱਤੇ ਹਨ। ਦੁਨੀਆ ਭਰ ’ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,175 ਤਕ ਪਹੁੰਚ ਗਈ ਹੈ ਅਤੇ 1 ਲੱਖ 83 ਹਜ਼ਾਰ ਲੋਕ ਵਾਇਰਸ ਦੀ ਲਪੇਟ ’ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ ’ਚ ਆਪਣੇ ਪੈਰ ਪਸਾਰ ਚੁੱਕਾ ਹੈ। 

ਇਹ ਵੀ ਪੜ੍ਹੋ : ਕੋਵਿਡ-19: ਈਰਾਨ 'ਚ 135 ਤੇ ਸਪੇਨ 'ਚ 149 ਨਵੀਂਆਂ ਮੌਤਾਂ, ਦੁਨੀਆਭਰ ਦਾ ਅੰਕੜਾ 7400 ਪਾਰ

ਇਹ ਵੀ ਪੜ੍ਹੋ : ਕੋਰੋਨਾ ਦੇ ਇਲਾਜ ਲਈ ਆਸਟ੍ਰੇਲੀਆ ਖੋਜਕਾਰਾਂ ਦਾ ਦਾਅਵਾ, ਇਸ ਦਵਾਈ ਨਾਲ ਠੀਕ ਹੋਏ ਕਈ ਮਰੀਜ਼


Tanu

Content Editor

Related News