ਕੋਰੋਨਾ ਦੀ ਆਫਤ : ਦੇਸ਼ ਭਰ ''ਚ 10 ਹਜ਼ਾਰ ਤੋਂ ਪਾਰ ਪੀੜਤ ਮਰੀਜ਼ਾਂ ਦਾ ਅੰਕੜਾ, 339 ਮੌਤਾਂ

Tuesday, Apr 14, 2020 - 09:38 AM (IST)

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪੀੜਤ ਮਰੀਜ਼ਾਂ ਦੀ ਗਿਣਤੀ 10 ਹਜ਼ਾਰ ਤੋਂ ਪਾਰ ਹੋ ਗਈ ਹੈ। ਯਾਨੀ ਕਿ 10,363 ਮਾਮਲੇ ਹੁਣ ਤਕ ਸਾਹਮਣੇ ਆ ਚੁੱਕੇ ਹਨ ਅਤੇ 339 ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਾਇਰਸ ਤੋਂ ਹੁਣ ਤਕ 1,035 ਲੋਕ ਠੀਕ ਵੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਗਈ ਹੈ। ਦੱਸ ਦੇਈਏ 24 ਘੰਟਿਆਂ ਦੇ ਅੰਦਰ 1,211 ਨਵੇਂ ਕੇਸ ਸਾਹਮਣੇ ਆਏ ਹਨ ਅਤੇ 31 ਲੋਕਾਂ ਦੀ ਮੌਤ ਹੋਈ ਹੈ। ਕਰੀਬ 31 ਸੂਬਿਆਂ 'ਚ ਇਹ ਵਾਇਰਸ ਫੈਲ ਚੁੱਕਾ ਹੈ। 

PunjabKesari

ਵਾਇਰਸ ਦਾ ਸਭ  ਤੋਂ ਵਧੇਰੇ ਕਹਿਰ ਮਹਾਰਾਸ਼ਟਰ ਅਤੇ ਦਿੱਲੀ 'ਚ ਹੈ। ਜਿੱਥੇ ਸਭ ਤੋਂ ਵਧੇਰੇ ਪੀੜਤ ਮਰੀਜ਼ ਹਨ ਅਤੇ ਮੌਤਾਂ ਦੀ ਗਿਣਤੀ ਵੀ ਵਧੇਰੇ ਹੈ। ਦਿੱਲੀ 'ਚ ਮਰੀਜ਼ਾਂ ਦੀ ਗਿਣਤੀ 1510 ਹੈ, ਜਦਕਿ 28 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿਚ 2000 ਤੋਂ ਪਾਰ ਮਰੀਜ਼ਾਂ ਦੀ ਗਿਣਤੀ ਪਹੁੰਚ ਗਈ ਹੈ ਅਤੇ 160 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ 'ਚ ਬਹੁਤ ਤੇਜ਼ੀ ਨਾਲ ਮਾਮਲੇ ਵਧ ਰਹੇ ਹਨ, ਜੋ ਕਿ ਚਿੰਤਾ ਦੀ ਗੱਲ ਹੈ।


Tanu

Content Editor

Related News