ਭਾਰਤ ਦੇ ਇਸ ਸੂਬੇ ਨੇ ਕੋਰੋਨਾਵਾਇਰਸ ਨੂੰ ਐਲਾਨਿਆ 'ਮਹਾਮਾਰੀ'

Thursday, Mar 12, 2020 - 11:37 AM (IST)

ਚੰਡੀਗੜ੍ਹ—ਪੂਰੀ ਦੁਨੀਆ 'ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾਵਾਇਰਸ 'ਤੇ ਵਿਸ਼ਵ ਸਿਹਤ ਸੰਗਠਨ ਨੇ ਚਿੰਤਾ ਪ੍ਰਗਟਾਈ ਹੈ। ਵਿਸ਼ਵ ਸਿਹਤ ਮੰਤਰਾਲੇ ਮੁਤਾਬਕ ਹੁਣ ਤੱਕ ਭਾਰਤ 'ਚ ਇਸ ਵਾਇਰਸ ਦੇ ਲਗਭਗ 60 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਖਤਰੇ ਨੂੰ ਦੇਖਦੇ ਹੋਏ ਹਰਿਆਣਾ ਨੇ ਕੋਰੋਨਾਵਾਇਰਸ ਨੂੰ ਮਹਾਂਮਾਰੀ ਐਲਾਨ ਕਰ ਦਿੱਤਾ ਹੈ। ਹਰਿਆਣਾ ਭਾਰਤ ਦਾ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਇਸ ਨੂੰ ਮਹਾਮਾਰੀ ਐਲਾਨਿਆ ਹੈ।

PunjabKesari

ਸਿਹਤ ਮੰਤਰੀ ਅਨਿਲ ਵਿਜ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਜਾਣਕਾਰੀ ਦਿੱਤੀ ਹੈ। ਟਵੀਟ 'ਚ ਉਨ੍ਹਾਂ ਨੇ ਕਿਹਾ, ''ਹਰਿਆਣਾ 'ਚ ਵੀ ਮਹਾਮਾਰੀ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਭਾਰੀ ਇੱਕਠੇ 'ਚ ਸ਼ਾਮਲ ਹੋਣ ਤੋਂ ਮਨ੍ਹਾਂ ਕੀਤਾ ਹੈ।''

PunjabKesari

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਸ਼ਵ ਸਿਹਤ ਸੰਗਠਨ ਨੇ ਬੁੱਧਵਾਰ (11 ਮਾਰਚ) ਨੂੰ ਐਲਾਨ ਕੀਤਾ ਕਿ ਗਲੋਬਲੀ ਕੋਰੋਨਾਵਾਇਰਸ ਸੰਕਟ ਹੁਣ ਤੱਕ ਇਕ ਮਹਾਮਾਰੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਹਰਿਆਣਾ 'ਚ ਵੀ ਹੁਣ ਤੱਕ 14 ਕੇਸ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਮੁਤਾਬਕ ਇਟਲੀ ਤੋਂ ਆਏ ਇਕ ਟੂਰਿਸਟ ਗਰੁੱਪ ਕੋਰੋਨਾਵਾਇਰਸ ਨਾਲ ਇਨਫੈਰਟਡ ਸੀ, ਜਿਸ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।

ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾਵਾਇਰਸ ਨਾਲ ਪੀੜਤ ਲੋਕਾਂ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਭਾਰਤ ਸਰਕਾਰ ਦੇ ਅੰਕੜਿਆਂ ਮੁਤਾਬਕ ਬੁੱਧਵਾਰ ਸ਼ਾਮ ਤੱਕ ਇਹ ਅੰਕੜਾ 60 ਤੱਕ ਸੀ। ਬੁੱਧਵਾਰ ਨੂੰ ਮਹਾਰਾਸ਼ਟਰ 'ਚ ਕਈ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਹੀ ਦੇਸ਼ 'ਚ ਅਲਰਟ ਜਾਰੀ ਕੀਤਾ ਗਿਆ ਅਤੇ ਲਗਾਤਾਰ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਕੇਂਦਰ ਸਰਕਾਰ ਨੇ ਵਿਦੇਸ਼ ਤੋਂ ਆਉਣ ਵਾਲੇ ਲੋਕਾਂ 'ਤੇ ਪਾਬੰਦੀ ਲਾ ਦਿੱਤੀ ਹੈ। ਸਰਕਾਰ ਵੱਲੋਂ 15 ਅਪ੍ਰੈਲ ਤੱਕ ਸਾਰੇ ਵੀਜ਼ੇ-ਈ ਵੀਜ਼ੇ ਰੱਦ ਕਰ ਦਿੱਤੇ ਹਨ। ਇਹ ਆਦੇਸ਼ ਬੁੱਧਵਾਰ ਨੂੰ ਹੀ ਲਾਗੂ ਕੀਤਾ ਗਿਆ ਸੀ। ਇਸ ਤੋਂ ਇਲਾਵਾ ਜੋ ਵੀ ਭਾਰਤੀ ਹੁਣ ਬਾਹਰ ਹੈ, ਜੇਕਰ ਉਹ ਵਾਪਸ ਆ ਰਿਹਾ ਹੈ ਤਾਂ ਉਸ ਨੂੰ ਵੀ 14 ਦਿਨਾਂ ਤੱਕ ਨਿਗਰਾਨੀ 'ਚ ਰਹਿਣਾ ਹੋਵੇਗਾ।


Iqbalkaur

Content Editor

Related News