ਭਾਰਤ ’ਚ ਵਧਦਾ ਜਾ ਰਿਹੈ ਕੋਰੋਨਾ ਦਾ ਕਹਿਰ, ਪਾਜੀਟਿਵ ਕੇਸਾਂ ਦੀ ਗਿਣਤੀ ਵਧੀ

Wednesday, Mar 18, 2020 - 06:34 PM (IST)

ਭਾਰਤ ’ਚ ਵਧਦਾ ਜਾ ਰਿਹੈ ਕੋਰੋਨਾ ਦਾ ਕਹਿਰ, ਪਾਜੀਟਿਵ ਕੇਸਾਂ ਦੀ ਗਿਣਤੀ ਵਧੀ

ਨਵੀਂ ਦਿੱਲੀ— ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਭਾਰਤ ’ਚ ਕੋਰੋਨਾ ਵਾਇਰਸ ਦੇ ਪਾਜੀਟਿਵ ਮਾਮਲਿਆਂ ਦੀ ਗਿਣਤੀ ਵਧ ਕੇ 151 ਹੋ ਗਈ ਹੈ। ਇਨ੍ਹਾਂ ’ਚੋਂ 14 ਮਰੀਜ਼ ਠੀਕ ਵੀ ਹੋਏ ਅਤੇ 3 ਲੋਕਾਂ ਦੀ ਜਾਨ ਜਾ ਚੁੱਕੀ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕੋਰੋਨਾ ਦੇ ਮਰੀਜ਼ ਸਾਹਮਣੇ ਆ ਰਹੇ ਹਨ। ਇਕ ਭਾਰਤੀ ਫੌਜ ਦਾ ਜਵਾਨ ਵੀ ਕੋਰੋਨਾ ਪਾਜੀਟਿਵ ਪਾਇਆ ਗਿਆ ਹੈ। ਹੁਣ ਤਕ ਦੇਸ਼ ਦੇ 17 ਸੂਬਿਆਂ—  ਦਿੱਲੀ, ਹਰਿਆਣਾ, ਕੇਰਲ, ਰਾਜਸਥਾਨ, ਤੇਲੰਗਾਨਾ, ਉੱਤਰ ਪ੍ਰਦੇਸ਼, ਲੱਦਾਖ, ਤਾਮਿਲਨਾਡੂ, ਜੰਮੂ-ਕਸ਼ਮੀਰ, ਪੰਜਾਬ, ਕਰਨਾਟਕ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਉੱਤਰਾਖੰਡ, ਪੁਡੂਚੇਰੀ,ਓਡੀਸ਼ਾ ਅਤੇ ਪੱਛਮੀ ਬੰਗਾਲ ਵਿਚ ਕੋਰੋਨਾ ਵਾਇਰਸ ਦੇ ਪਾਜੀਟਿਵ  ਮਾਮਲੇ ਸਾਹਮਣੇ ਆਏ ਹਨ। 
ਕੁੱਲ 151 ਲੋਕਾਂ ਵਿਚੋਂ 126 ਭਾਰਤੀ ਅਤੇ 25 ਵਿਦੇਸ਼ੀ ਨਾਗਰਿਕ ਸ਼ਾਮਲ ਹਨ। ਦੱਸ ਦੇਈਏ ਕਿ ਮੰਗਲਵਾਰ ਭਾਵ ਕੱਲ ਦੇਸ਼ ਵਿਚ ਤੀਜੇ ਕੋਰੋਨਾ ਮਰੀਜ਼ ਦੀ ਜਾਨ ਵੀ ਗਈ ਹੈ। ਮੁੰਬਈ ’ਚ ਦੁਬਈ ਤੋਂ ਪਰਤੇ 64 ਸਾਲ ਦੇ ਬਜ਼ੁਰਗ ਨੇ ਦਮ ਤੋੜ ਦਿੱਤਾ। ਦੇਸ਼ ’ਚ ਕੋਰੋਨਾ ਮਰੀਜ਼ ਸਭ ਤੋਂ ਜ਼ਿਆਦਾ ਮਹਾਰਾਸ਼ਟਰ ਵਿਚ ਹਨ। ਇੱਥੇ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 41 ਹੋ ਗਈ ਹੈ। 

PunjabKesari

ਇਹ ਵੀ ਪੜ੍ਹੋ : ਜਾਣੋ ਕਿੰਨੇ ਸਮੇਂ ਤੱਕ ਜਿਉਂਦਾ ਰਹਿ ਸਕਦੈ ਕੋਰੋਨਾਵਾਇਰਸ

ਇਹ ਵੀ ਪੜ੍ਹੋ : ਇਟਲੀ ਦੇ ਲੋਕਾਂ ਨੂੰ ਤੇਜ਼ੀ ਨਾਲ 'ਖਾ' ਰਿਹੈ ਕੋਰੋਨਾ ਵਾਇਰਸ, ਲਗਾਤਾਰ ਵੱਧ ਰਿਹੈ ਮੌਤਾਂ ਦਾ ਅੰਕੜਾ

ਦੁਨੀਆ ਭਰ ’ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,988 ਤਕ ਪਹੁੰਚ ਗਈ ਹੈ ਅਤੇ 1 ਲੱਖ 98 ਹਜ਼ਾਰ ਲੋਕ ਵਾਇਰਸ ਦੀ ਲਪੇਟ ’ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ ’ਚ ਆਪਣੇ ਪੈਰ ਪਸਾਰ ਚੁੱਕਾ ਹੈ। ਚੀਨ ’ਚ 3200 ਤੋਂ ਵਧੇਰੇ ਮੌਤਾਂ ਹੋ ਚੁੱਕੀਆਂ ਹਨ। ਚੀਨ ਤੋਂ ਬਾਅਦ ਇਟਲੀ ਅਜਿਹਾ ਦੇਸ਼ ਹੈ, ਜਿੱਥੇ ਵਾਇਰਸ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਇੱਥੇ 2500 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਕਰੀਬ 6 ਕਰੋੜ ਲੋਕਾਂ ਨੂੰ ਲਾਕਡਾਊਨ ਕਰ ਦਿੱਤਾ ਗਿਆ ਹੈ। 
ਇਸ ਵਾਇਰਸ ਤੋਂ ਬਚਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ—

1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ : ਅਮਰੀਕਾ 'ਚ ਮ੍ਰਿਤਕਾਂ ਦੀ ਗਿਣਤੀ 100 ਦੇ ਪਾਰ, ਦੁਨੀਆ 'ਚ ਅੰਕੜਾ 8,000 ਦੇ ਕਰੀਬ

 


author

Tanu

Content Editor

Related News