ਕੋਰੋਨਾ ਆਫ਼ਤ: ਭਾਰਤ ਦੇ ਇਨ੍ਹਾਂ 3 ਸੂਬਿਆਂ 'ਚ 'ਕੋਰੋਨਾ ਵਾਇਰਸ' ਦੀ ਸਥਿਤੀ ਭਿਆਨਕ

06/29/2020 1:55:26 PM

ਨਵੀਂ ਦਿੱਲੀ (ਵਾਰਤਾ)— ਗਲੋਬਲ ਮਹਾਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੀ ਵਜ੍ਹਾ ਨਾਲ ਭਾਰਤ ਦੇ ਤਿੰਨ ਸੂਬਿਆਂ- ਮਹਾਰਾਸ਼ਟਰ, ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਤਾਮਿਲਨਾਡੂ ਦੀ ਸਥਿਤੀ ਭਿਆਨਕ ਹੁੰਦੀ ਜਾ ਰਹੀ ਹੈ। ਇਨ੍ਹਾਂ ਤਿੰਨ ਸੂਬਿਆਂ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 3,29,978 ਲੋਕ ਪ੍ਰਭਾਵਿਤ ਹੋ ਚੁੱਕੇ ਹਨ, ਜੋ ਦੇਸ਼ ਵਿਚ ਇਸ ਜਾਨਲੇਵਾ ਵਾਇਰਸ ਦੀ ਲਪੇਟ ਵਿਚ ਆਈ ਕੁੱਲ ਆਬਾਦੀ ਦਾ 60.18 ਫੀਸਦੀ ਹੈ। ਮਹਾਰਾਸ਼ਟਰ 'ਚ ਜਿੱਥੇ ਕੋਰੋਨਾ ਨਾਲ 1,64,626 ਲੋਕ ਪੀੜਤ ਹੋਏ ਹਨ, ਉੱਥੇ ਹੀ ਦਿੱਲੀ ਵਿਚ ਹੁਣ ਤੱਕ 83,077 ਲੋਕ ਅਤੇ ਤਾਮਿਲਨਾਡੂ 'ਚ 82,275 ਲੋਕ ਇਸ ਦੀ ਲਪੇਟ ਵਿਚ ਆ ਚੁੱਕੇ ਹਨ। 

ਮਰੀਜ਼ਾਂ ਦਾ ਅੰਕੜਾ ਸਾਢੇ ਪੰਜ ਲੱਖ ਦੇ ਕਰੀਬ ਪੁੱਜ ਗਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਭਾਵ ਅੱਜ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 19,459 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ 5,48,318 ਹੋ ਗਈ ਹੈ। ਪਿਛਲੇ 24 ਘੰਟਿਆਂ ਅੰਦਰ 380 ਲੋਕਾਂ ਦੀ ਮੌਤ ਹੋਈ ਹੈ, ਜਿਸ ਨਾਲ ਮ੍ਰਿਤਕਾਂ ਦੀ ਅੰਕੜਾ ਵੱਧ ਕੇ 16,475 ਹੋ ਗਿਆ ਹੈ। ਦੂਜੇ ਪਾਸੇ ਇਸ ਮਹਾਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਦੀ ਗਿਣਤੀ 'ਚ ਵੀ ਇਜ਼ਾਫਾ ਹੋ ਰਿਹਾ ਹੈ। ਹੁਣ ਤੱਕ ਕੁੱਲ 3,21,723 ਮਰੀਜ਼ ਰੋਗ ਮੁਕਤ ਹੋ ਚੁੱਕੇ ਹਨ। ਫਿਲਹਾਲ ਦੇਸ਼ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੇ 2,10,120 ਸਰਗਰਮ ਮਾਮਲੇ ਹਨ। 

ਦੱਸ ਦੇਈਏ ਕਿ ਦਸੰਬਰ 2019 'ਚ ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਨੇ ਦੁਨੀਆ ਦੇ ਤਮਾਮ ਦੇਸ਼ਾਂ 'ਚ ਵੱਡਾ ਖ਼ਤਰਾ ਖੜ੍ਹਾ ਕਰ ਦਿੱਤਾ ਹੈ। ਅਮਰੀਕਾ ਵਰਗਾ ਸ਼ਕਤੀਸ਼ਾਲੀ ਦੇਸ਼ ਵੀ ਕੋਰੋਨਾ ਦੀ ਮਾਰ ਝੱਲ ਰਿਹਾ ਹੈ। ਜੇਕਰ ਪੂਰੀ ਦੁਨੀਆ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 1 ਕਰੋੜ ਤੋਂ ਵਧੇਰੇ ਲੋਕ ਪੀੜਤ ਹੋ ਚੁੱਕੇ ਹਨ ਅਤੇ ਉੱਥੇ ਹੀ ਮ੍ਰਿਤਕਾਂ ਦੀ ਗਿਣਤੀ ਵੀ 5 ਲੱਖ ਪਾਰ ਕਰ ਚੁੱਕੀ ਹੈ।

ਇਹ ਵੀ ਪੜ੍ਹੋ: ਕੋਰੋਨਾ ਦੀ ਆਫ਼ਤ: ਦੇਸ਼ 'ਚ ਮਰੀਜ਼ਾਂ ਦਾ ਅੰਕੜਾ ਸਾਢੇ 5 ਲੱਖ ਦੇ ਕਰੀਬ ਪੁੱਜਾ

 


Tanu

Content Editor

Related News