ਕੋਰੋਨਾ ਵਾਇਰਸ ਨਾਲ ਲੜਾਈ ਲਈ ਭਾਰਤ ਦਾ ਸਾਥ ਦੇਣ ''ਤੇ PM ਮੋਦੀ ਨੇ ਟਰੰਪ ਨੂੰ ਕਿਹਾ- ਸ਼ੁੱਕਰੀਆ

05/16/2020 4:02:08 PM

ਨਵੀਂ ਦਿੱਲੀ- ਕੋਰੋਨਾ ਵਿਰੁੱਧ ਜੰਗ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੀ ਮਦਦ ਲਈ ਅੱਗੇ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਅਮਰੀਕਾ ਕੋਵਿਡ-19 ਰੋਗੀਆਂ ਦੇ ਇਲਾਜ ਲਈ ਭਾਰਤ ਨੂੰ ਵੱਡੀ ਗਿਣਤੀ 'ਚ ਵੈਂਟੀਲੇਟਰ ਦੇਵੇਗਾ। ਹੁਣ ਇਸ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਨੂੰ ਸ਼ੁੱਕਰੀਆ ਕਿਹਾ ਹੈ। ਪੀ.ਐੱਮ. ਮੋਦੀ ਨੇ ਸ਼ਨੀਵਾਰ ਨੂੰ ਟਵੀਟ ਕਰ ਕੇ ਟਰੰਪ ਦਾ ਆਭਾਰ ਜਤਾਇਆ। ਉਨ੍ਹਾਂ ਨੇ ਲਿਖਿਆ ਕਿ ਕੋਵਿਡ-19 ਦੀ ਮਹਾਮਾਰੀ ਨਾਲ ਅਸੀਂ ਸਾਰੇ ਮਿਲ ਕੇ ਲੜ ਰਹੇ ਹਾਂ। ਦੁਨੀਆ ਨੂੰ ਸਿਹਤਮੰਦ ਬਣਾਉਣ ਲਈ ਸਾਨੂੰ ਸਾਰੇ ਰਾਸ਼ਟਰਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਇਸ ਲਈ ਅਸੀਂ ਸਾਰੇ ਕੋਸ਼ਿਸ਼ ਕਰ ਰਹੇ ਹਾਂ।

PunjabKesariਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਨਾਲ ਮਿਲ ਕੇ ਕੋਵਿਡ-19 ਦੀ ਟੀਕਾ ਵਿਕਸਿਤ ਕਰਨ 'ਚ ਜੁਟੇ ਹੋਏ ਹਨ। ਇਸ ਸਾਲ ਦੇ ਅੰਤ ਤੱਕ ਕੋਵਿਡ-19 ਦਾ ਟੀਕਾ ਵਿਕਸਿਤ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਕੁਝ ਹੀ ਸਮੇਂ ਪਹਿਲਾਂ ਭਾਰਤ ਤੋਂ ਆਇਆ ਹਾਂ ਅਤੇ ਅਸੀਂ ਉਨ੍ਹਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ। ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਬਹੁਤ ਚੰਗਾ ਦੋਸਤ ਦੱਸਿਆ।


DIsha

Content Editor

Related News