ਨਹੀਂ ਘੱਟ ਰਹੀ ''ਕੋਰੋਨਾ'' ਦੀ ਆਫ਼ਤ, ਕੁੱਲ ਮਰੀਜ਼ਾਂ ਦਾ ਅੰਕੜਾ 4.40 ਲੱਖ ਦੇ ਪਾਰ

Tuesday, Jun 23, 2020 - 10:23 AM (IST)

ਨਹੀਂ ਘੱਟ ਰਹੀ ''ਕੋਰੋਨਾ'' ਦੀ ਆਫ਼ਤ, ਕੁੱਲ ਮਰੀਜ਼ਾਂ ਦਾ ਅੰਕੜਾ 4.40 ਲੱਖ ਦੇ ਪਾਰ

ਨਵੀਂ ਦਿੱਲੀ— ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਸਿਹਤ ਮੰਤਰਾਲਾ ਵਲੋਂ ਮੰਗਲਵਾਰ ਭਾਵ ਅੱਜ ਜਾਰੀ ਅੰਕੜਿਆਂ ਮੁਤਾਬਕ ਦੇਸ਼ ਵਿਚ ਕੁੱਲ ਮਰੀਜ਼ਾਂ ਦੀ ਗਿਣਤੀ 4,40,215 ਹੋ ਗਈ ਹੈ। ਇਸ 'ਚੋਂ 14,011 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਸਰਗਰਮ ਕੇਸ 1,78,014 ਹੈ। ਮਹਾਮਾਰੀ ਦੇ ਕਹਿਰ ਦਰਮਿਆਨ ਚੰਗੀ ਖ਼ਬਰ ਇਹ ਵੀ ਹੈ ਕਿ ਜਿੱਥੇ ਵਾਇਰਸ ਦੇ ਮਾਮਲੇ ਵੱਧ ਰਹੇ ਹਨ, ਓਨੀ ਹੀ ਤੇਜ਼ ਰਫ਼ਤਾਰ ਨਾਲ ਲੋਕ ਠੀਕ ਵੀ ਹੋ ਰਹੇ ਹਨ। ਹੁਣ ਤੱਕ 2,48, 190 ਲੋਕ ਠੀਕ ਹੋ ਚੁੱਕੇ ਹਨ। 

PunjabKesari

ਪਿਛਲੇ 24 ਘੰਟਿਆਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਕੋਰੋਨਾ ਦੇ 14,933 ਨਵੇਂ ਕੇਸ ਸਾਹਮਣੇ ਆਏ ਹਨ ਅਤੇ 312 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਵਾਇਰਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੈ, ਜਿੱਥੇ ਕੁੱਲ ਮਰੀਜ਼ਾਂ ਦੀ ਗਿਣਤੀ 1,35,796 ਹੋ ਗਈ ਹੈ, ਜਿਸ 'ਚੋਂ 6,283 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 67 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ। ਓਧਰ ਦਿੱਲੀ ਮਹਾਮਾਰੀ ਕਾਰਨ ਦੂਜੇ ਨੰਬਰ 'ਤੇ ਹੈ ਅਤੇ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 62 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ ਮਹਾਮਾਰੀ ਦੀ ਲਪੇਟ 'ਚ ਆਉਣ ਕਾਰਨ ਦਿੱਲੀ ਵਿਚ 2,233 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ 36 ਹਜ਼ਾਰ ਤੋਂ ਵਧੇਰੇ ਮਰੀਜ਼ ਠੀਕ ਹੋ ਚੁੱਕੇ ਹਨ। ਅਜੇ ਸਰਗਰਮ ਕੇਸਾਂ ਦੀ ਗਿਣਤੀ 23,820 ਹੈ।

ਤਾਮਿਲਨਾਡੂ ਤੀਜੇ ਨੰਬਰ 'ਤੇ ਹੈ, ਜਿੱਥੇ ਕੁੱਲ ਮਰੀਜ਼ਾਂ ਦਾ ਅੰਕੜਾ 62 ਹਜ਼ਾਰ ਨੂੰ ਪਾਰ ਕਰ ਗਿਆ ਹੈ ਪਰ ਇੱਥੇ ਮੌਤਾਂ ਦੀ ਗਿਣਤੀ ਘੱਟ ਹੈ। ਤਾਮਿਲਨਾਡੂ 'ਚ 794 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਗੁਜਰਾਤ, ਰਾਜਸਥਾਨ, ਉੱਤਰ ਪ੍ਰਦੇਸ਼ 'ਚ ਵੀ ਕੋਰੋਨਾ ਵਾਇਰਸ ਕਾਰਨ ਸਥਿਤੀ ਖਰਾਬ ਹੈ। ਇਸ ਵਾਇਰਸ ਤੋਂ ਬੱਚਣਾ ਹੈ ਤਾਂ ਮਾਸਕ ਪਹਿਨ ਕੇ ਰੱਖੋ, ਭੀੜ ਤੋਂ ਬਚੋ ਅਤੇ ਆਪਣੇ ਹੱਥਾਂ ਨੂੰ ਸਾਬੁਣ ਨਾਲ ਧੋਵੇ ਜਾਂ ਸੈਨੇਟਾਈਜ਼ ਕਰੋ। ਕਿਉਂਕਿ ਵਾਇਰਸ ਤੋਂ ਬਚਾ ਲਈ ਅਜੇ ਤੱਕ ਕੋਈ ਦਵਾਈ ਨਹੀਂ ਮਿਲੀ ਹੈ, ਇਸ ਲਈ ਤੁਹਾਡੀ ਸੁਰੱਖਿਆ ਤੁਹਾਡੇ ਖ਼ੁਦ ਦੇ ਹੱਥਾਂ 'ਚ ਹੈ।


author

Tanu

Content Editor

Related News