ਕੋਰੋਨਾ ਦੀ ਆਫਤ! ਜੰਮੂ-ਕਸ਼ਮੀਰ ''ਚ ਪੀੜਤ ਮਰੀਜ਼ਾਂ ਦੀ ਗਿਣਤੀ 100 ਤੋਂ ਪਾਰ

04/05/2020 6:19:28 PM

ਸ਼੍ਰੀਨਗਰ (ਭਾਸ਼ਾ)— ਕਸ਼ਮੀਰ ਵਿਚ ਕੋਰੋਨਾ ਵਾਇਰਸ ਨਾਲ ਪੀੜਤ 14 ਨਵੇਂ ਮਾਮਲੇ ਐਤਵਾਰ ਨੂੰ ਸਾਹਮਣੇ ਆਏ ਹਨ। ਇਸ ਤੋਂ ਬਾਅਦ ਜੰਮੂ-ਕਸ਼ਮੀਰ ਵਿਚ ਇਸ ਜਾਨਲੇਵਾ ਵਾਇਰਸ ਕਾਰਨ ਪੀੜਤਾਂ ਦੀ ਗਿਣਤੀ 100 ਤੋਂ ਪਾਰ ਪਹੁੰਚ ਗਈ ਹੈ। ਅਧਿਕਾਰੀਆਂ ਮੁਤਾਬਕ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਕੋਰੋਨਾ ਵਾਇਰਸ ਤੋਂ ਪੀੜਤਾਂ ਦੀ ਗਿਣਤੀ 106 ਹੋ ਗਈ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਕਸ਼ਮੀਰ 'ਚ ਐਤਵਾਰ ਨੂੰ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਬੀਮਾਰੀ ਨਾਲ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। 4 ਲੋਕ ਠੀਕ ਹੋ ਕੇ ਘਰ ਵੀ ਜਾ ਚੁੱਕੇ ਹਨ, ਜਦਕਿ ਇਲਾਜ ਤੋਂ ਬਾਅਦ 7 ਮਰੀਜ਼ਾਂ ਦੀ ਹੋਈ ਜਾਂਚ ਨੈਗੇਟਿਵ ਪਾਈ ਗਈ ਹੈ। ਇਨ੍ਹਾਂ ਮਰੀਜ਼ਾਂ ਦੇ ਨਮੂਨਿਆਂ ਨੂੰ ਮੁੜ ਜਾਂਚ ਲਈ ਭੇਜਿਆ ਜਾਵੇਗਾ ਅਤੇ ਇਸ ਰਿਪੋਰਟ 'ਚ ਵੀ ਨੈਗੇਟਿਵ ਨਾ ਪਾਏ ਜਾਣ 'ਤੇ ਉਨ੍ਹਾਂ ਨੂੰ ਹਸਪਤਾਲ 'ਚੋਂ ਛੁੱਟੀ ਦੇ ਦਿੱਤੀ ਜਾਵੇਗੀ। ਸੂਬੇ ਵਿਚ 28,000 ਤੋਂ ਜ਼ਿਆਦਾ ਲੋਕਾਂ ਨੂੰ ਨਿਗਰਾਨੀ 'ਚ ਰੱਖਿਆ ਗਿਆ ਹੈ, ਜਿਨ੍ਹਾਂ 'ਚੋਂ 10,600 ਲੋਕ ਜਾਂ ਤਾਂ ਸਰਕਾਰੀ ਆਈਸੋਲੇਸ਼ਨ ਕੇਂਦਰਾਂ 'ਚ ਹਨ ਜਾਂ ਘਰ 'ਚ ਵੱਖਰੇ ਤੌਰ 'ਤੇ ਰਹਿ ਰਹੇ ਹਨ।

Tanu

This news is Content Editor Tanu