ਕੋਰੋਨਾ ਵਾਇਰਸ ਸਾਡੇ ਦਰਮਿਆਨ ਹੈ, ਵੈਕਸੀਨ ਲਗਵਾਓ ਅਤੇ ਆਪਣਾ ਖਿਆਲ ਰੱਖੋ : ਰਾਹੁਲ ਗਾਂਧੀ

06/15/2021 2:12:20 PM

ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਵਾਸੀਆਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਪਿਛਲੇ ਕੁਝ ਦਿਨਾਂ ਤੋਂ ਉਹ ਕੋਰੋਨਾ ਵਾਇਰਸ ਤੋਂ ਪੈਦਾ ਹੋਏ ਹਾਲਾਤ, ਲਾਕਡਾਊਨ ਅਤੇ ਵੈਕਸੀਨ ਦੀ ਕਿੱਲਤ ਨੂੰ ਲੈ ਕੇ ਮੋਦੀ ਸਰਕਾਰ 'ਤੇ ਹਮਲਾਵਰ ਹਨ। ਇਸ ਵਾਰ ਰਾਹੁਲ ਗਾਂਧੀ ਨੇ ਕਿਹਾ ਕਿ ਅਨਲੌਕ ਹੋ ਰਿਹਾ ਹੈ ਪਰ ਵਾਇਰਸ ਸਾਡੇ ਦਰਮਿਆਨ ਹੈ, ਇਸ ਲਈ ਵੈਕਸੀਨ ਲਗਵਾਓ।

ਰਾਹੁਲ ਗਾਂਧੀ ਨੇ ਮੰਗਲਵਾਰ ਸਵੇਰੇ ਟਵੀਟ ਕਰ ਕੇ ਲਿਖਿਆ ਕਿ ਅਨਲੌਕ ਹੋ ਰਿਹਾ ਹੈ ਪਰ ਕੋਰੋਨਾ ਵਾਇਰਸ ਸਾਡੇ ਦਰਮਿਆਨ ਹੈ ਅਤੇ ਰਹੇਗਾ। ਅਜਿਹੇ 'ਚ ਸੁਰੱਖਿਆ ਨਿਯਮਾਂ ਦਾ ਪਾਲਣ ਕਰਦੇ ਰਹੋ ਅਤੇ ਜਲਦ ਤੋਂ ਜਲਦ ਵੈਕਸੀਨ ਲਗਵਾਓ। ਜਦੋਂ ਤੱਕ ਸਾਰੇ ਸੁਰੱਖਿਅਤ ਨਹੀਂ ਹੁੰਦੇ, ਕੋਈ ਵੀ ਸੁਰੱਖਿਅਤ ਨਹੀਂ ਹੈ। ਆਪਣਾ ਖਿਆਲ ਰੱਖੋ। ਉੱਥੇ ਹੀ ਰਾਹੁਲ ਨੇ ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਪਰੇਸ਼ਾਨੀਆਂ ਦੇ ਮੱਦੇਨਜ਼ਰ ਇਸ ਸਾਲ ਜਨਮ ਦਿਨ ਨਹੀਂ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ 19 ਜੂਨ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਕਿਸੇ ਤਰ੍ਹਾਂ ਦੇ ਜਸ਼ਨ ਦਾ ਆਯੋਜਨ ਨਾ ਕਰਨ। ਕੋਈ ਪੋਸਟਰ ਨਾ ਲਗਾਉਣ, ਸਗੋਂ ਆਪਣੇ ਕੋਲ ਉਪਲੱਬਧ ਸਰੋਤਾਂ ਦੀ ਵਰਤੋਂ ਲੋੜਵੰਦ ਲੋਕਾਂ ਦੀ ਮਦਦ ਲਈ ਕਰਨ।

DIsha

This news is Content Editor DIsha