ਕੋਰੋਨਾ ਨਾਲ ਪੀੜਤ ਕਰਨਾਟਕ ਦੇ CM ਯੇਦੀਯੁਰੱਪਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Thursday, Apr 22, 2021 - 03:48 PM (IST)
ਬੈਂਗਲੁਰੂ- ਕੋਰੋਨਾ ਵਾਇਰਸ ਨਾਲ ਪੀੜਤ ਕਰਨਾਟਕ ਦੇ ਮੁੱਖ ਮੰਤਰੀ ਬੀ.ਐੱਸ. ਯੇਦੀਯੁਰੱਪਾ ਨੂੰ ਵੀਰਵਾਰ ਨੂੰ ਮਣੀਪਾਲ ਹਸਪਤਾਲ ਤੋਂ ਛੁੱਟੀ ਮਿਲ ਗਈ। ਸ਼੍ਰੀ ਯੇਦੀਯੁਰੱਪਾ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਜਾਣ ਤੋਂ ਬਾਅਦ 16 ਅਪ੍ਰੈਲ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਯੇਦੀਯੁਰੱਪਾ ਨੇ ਪੱਤਰਕਾਰਾਂ ਨੂੰ ਕਿਹਾ ਕਿ ਕੋਰੋਨਾ ਵਾਇਰਸ ਇਨਫੈਕਸ਼ਨ ਦੀ ਦੂਜੀ ਲਹਿਰ ਦਾ ਸੂਬੇ 'ਚ ਪ੍ਰਕੋਪ ਵੱਧਦਾ ਜਾ ਰਿਹਾ ਹੈ, ਨਾਈਟ ਕਰਫਿਊ ਅਤੇ ਵੀਕੈਂਡ ਕਰਫਿਊ ਲਗਾਉਣ ਤੋਂ ਇਲਾਵਾ ਕੋਈ ਬਦਲ ਨਹੀਂ ਹੈ।
ਇਹ ਵੀ ਪੜ੍ਹੋ : 8 ਮਹੀਨਿਆਂ ਬਾਅਦ ਮੁੜ ਕੋਰੋਨਾ ਪਾਜ਼ੇਟਿਵ ਹੋਏ ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ
ਲੋਕਾਂ ਨੂੰ ਬਿਨਾਂ ਜ਼ਰੂਰੀ ਕੰਮ ਦੇ ਘਰੋਂ ਨਹੀਂ ਨਿਕਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਬਣਾਏ ਰੱਖਦੇ ਹੋਏ ਮਾਸਕ ਜ਼ਰੂਰ ਪਹਿਨਣਾ ਚਾਹੀਦਾ। ਸਰਕਾਰ ਯੁੱਧ ਪੱਧਰ 'ਤੇ ਵੀ ਸਾਰੇ ਚੌਕਸੀ ਕਦਮ ਚੁੱਕ ਰਹੀ ਹੈ। ਕੋਰੋਨਾ ਦਾ ਪ੍ਰਕੋਪ ਵੱਧਣ ਤੋਂ ਰੋਕਣ 'ਚ ਲੋਕਾਂ ਨੂੰ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ। ਉਨ੍ਹਾਂ ਦੱਸਿਆ ਕਿ ਸਥਿਤੀ ਦੀ ਸਮੀਖਿਆ ਲਈ ਸ਼ਾਮ ਨੂੰ ਇਕ ਬੈਠਕ ਬੁਲਾਈ ਗਈ ਹੈ।
ਇਹ ਵੀ ਪੜ੍ਹੋ : ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਤੋਂ ਬਾਅਦ ਧੀ ਵੀ ਕੋਰੋਨਾ ਪਾਜ਼ੇਟਿਵ, ਹਸਪਤਾਲ 'ਚ ਦਾਖ਼ਲ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ