ਕੇਰਲ ''ਚ ਲਾਕਡਾਊਨ ਵਧਾਉਣ ਨੂੰ ਲੈ ਕੇ ਯੋਜਨਾ ਬਣਾ ਰਹੀ ਹੈ ਸਰਕਾਰ
Tuesday, Apr 14, 2020 - 07:34 PM (IST)
ਤਿਰੂਵਨੰਤਪੁਰਮ-ਪੂਰੇ ਦੇਸ਼ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਜਾਰੀ ਹੈ, ਜਿਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਅੱਜ ਭਾਵ ਮੰਗਲਵਾਰ ਨੂੰ ਲਾਕਡਾਊਨ ਨੂੰ ਵਧਾਉਂਦੇ ਹੋਏ 3 ਮਈ ਤਕ ਲਾਗੂ ਕਰ ਦਿੱਤਾ ਹੈ। ਇਸ ਦੇ ਨਾਲ ਸੂਬਿਆਂ 'ਚ ਪੀ.ਐੱਮ ਮੋਦੀ ਨੇ ਹੁਕਮਾਂ ਦੇ ਪਾਲਣਾਂ ਕਰਨ ਲੱਗੇ। ਇਸ ਦੌਰਾਨ ਕੇਰਲ ਦੀ ਗਿਣਤੀ ਮੰਤਰੀ ਕੇ.ਕੇ. ਸ਼ੈਲਜਾ ਨੇ ਕਿਹਾ ਕਿ ਅਸੀਂ ਸੂਬੇ 'ਚ ਲਾਕਡਾਊਨ ਵਧਾਉਣ ਨੂੰ ਲੈ ਕੇ ਯੋਜਨਾ ਬਣਾਵਾਂਗੇ ਹਾਲਾਂਕਿ, ਸੂਬੇ 'ਚ ਕੋਰੋਨਾ ਵਾਇਰਸ ਦੇ ਮਾਮਲੇ ਘੱਟ ਹੋ ਰਹੇ ਹਨ, ਪਰ ਇਹ ਨਹੀਂ ਕਹਿ ਸਕਦੇ ਕਿ ਕੋਰੋਨਾ ਦੇ ਮਾਮਲੇ ਖ਼ਤਮ ਹੋ ਰਹੇ ਹਨ। ਸਾਨੂੰ ਸਖ਼ਤ ਕਾਰਵਾਈ ਦਾ ਪਾਲਣ ਕਰਨਾ ਹੋਵੇਗਾ।
ਇਹ ਵੀ ਦੱਸਿਆ ਜਾਂਦਾ ਹੈ ਕਿ ਲਾਕਡਾਊਨ ਵਧਾਏ ਜਾਣ ਨੂੰ ਲੈ ਕੇ ਪੀ.ਐੱਮ ਮੋਦੀ ਕੱਲ ਭਾਵ ਬੁੱਧਵਾਰ ਨੂੰ ਨਵੀਂ ਗਾਈਡਲਾਈਨ ਜਾਰੀ ਕਰਨਗੇ। ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਕੋਰੋਨਾ ਇਨਫੈਕਟਡ ਮਰੀਜ਼ਾਂ ਦੀ ਗਿਣਤੀ 10,363 ਹੋ ਚੁੱਕੀ ਹੈ, ਜਿਨ੍ਹਾਂ 'ਚ 339 ਮੌਤਾਂ ਹੋ ਚੁੱਕੀਆਂ ਹਨ ਜਦਕਿ 1035 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਕੇਰਲ 'ਚ ਹੁਣ ਤੱਕ 378 ਕੋਰੋਨਾ ਇਨਫੈਕਟਡ ਮਾਮਲੇ ਸਾਹਮਣੇ ਆਏ ਸੀ ਜਿਨ੍ਹਾਂ 'ਚੋਂ 178 ਮਰੀਜ਼ ਠੀਕ ਹੋ ਚੁੱਕੇ ਹਨ। ਬੀਤੇ ਸੋਮਵਾਰ ਨੂੰ ਕੇਰਲ 'ਚ ਕੋਰੋਨਾ ਦੇ ਸਿਰਫ 3 ਮਾਮਲੇ ਹੀ ਸਾਹਮਣੇ ਆਏ ਹਨ।