ਨਾਗਪੁਰ ਦੇ ਹਸਪਤਾਲ 'ਚੋਂ ਫਰਾਰ ਹੋਏ ਕੋਰੋਨਾ ਵਾਇਰਸ ਦੇ 5 ਸ਼ੱਕੀ ਮਰੀਜ਼

03/14/2020 11:33:39 AM

ਮੁੰਬਈ—ਭਾਰਤ 'ਚ ਕੋਰੋਨਾਵਾਇਰਸ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਨੂੰ ਹਸਪਤਾਲ 'ਚ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। ਇਸ ਦੌਰਾਨ ਨਾਗਪੁਰ ਦੇ ਮੇਯੋ ਹਸਪਤਾਲ ਦੇ ਆਈਸ਼ੋਲੇਸ਼ਨ ਵਾਰਡ 'ਚ  ਕੋਰੋਨਾ ਵਾਇਰਸ ਦੇ 5 ਸ਼ੱਕੀ ਮਰੀਜ਼ ਭੱਜ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਾਗਪੁਰ ਪੁਲਸ ਸਟੇਸ਼ਨ ਦੇ ਸਬ ਇੰਸਪੈਕਟਰ ਐੱਸ. ਸੂਰਿਆਵੰਸ਼ੀ ਨੇ ਕਿਹਾ ਹੈ ਕਿ ਇਨ੍ਹਾਂ 'ਚੋਂ ਇਕ ਦਾ ਵਾਇਰਸ ਲਈ ਨਤੀਜਾ ਨੈਗੇਟਿਵ ਆਇਆ ਸੀ ਹਾਲਾਂਕਿ ਹੁਣ ਬਾਕੀ ਲੋਕਾਂ ਦੀ ਰਿਪੋਰਟ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਇਨ੍ਹਾਂ ਸਾਰਿਆਂ ਦਾ ਪਤਾ ਲਗਾਵਾਂਗੇ ਅਤੇ ਵਾਪਸ ਹਸਪਤਾਲ 'ਚ ਲਿਆਂਦਾ ਜਾਵੇਗਾ।

ਦੱਸ ਦੇਈਏ ਕਿ ਭਾਰਤ 'ਚ ਕੋਰੋਨਾਵਾਇਰਸ ਦੇ ਕਈ ਮਾਮਲਿਆਂ ਸਾਹਮਣੇ ਆਏ ਹਨ। ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤੱਕ 83 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਵਾਇਰਸ ਕਾਰਨ ਜਿੱਥੇ ਦੇਸ਼ 'ਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ, ਉੱਥੇ ਹੀ 10 ਲੋਕਾਂ ਨੂੰ ਇਸ ਵਾਇਰਸ ਤੋਂ ਰਾਹਤ ਵੀ ਮਿਲੀ ਹੈ।

ਇਹ ਵੀ ਪੜ੍ਹੋ: ਭਾਰਤ 'ਚ 10 ਮਰੀਜ਼ਾਂ ਨੂੰ ਕੋਰੋਨਾ ਤੋਂ ਮਿਲੀ ਰਾਹਤ, ਹੁਣ ਤੱਕ ਇੰਨੇ ਮਾਮਲਿਆਂ ਦੀ ਹੋਈ ਪੁਸ਼ਟੀ

Iqbalkaur

This news is Content Editor Iqbalkaur