ਕੋਰੋਨਾ ਵਾਇਰਸ ਦੀ ਸਥਿਤੀ 'ਤੇ ਪ੍ਰਧਾਨ ਮੰਤਰੀ ਮੋਦੀ ਨੇ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ

08/11/2020 1:33:52 PM

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ 10 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰ ਕੇ ਕੋਰੋਨਾ ਵਾਇਰਸ ਮਹਾਮਾਰੀ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਤੁਹਾਡੇ ਸਾਰਿਆਂ ਨਾਲ ਗੱਲ ਕਰ ਕੇ ਜ਼ਮੀਨੀ ਵਸਤੂ-ਸਥਿਤੀ ਦੀ ਵੀ ਜਾਣਕਾਰੀ ਹੋਰ ਵਿਆਪਕ ਹੁੰਦੀ ਹੈ ਅਤੇ ਇਹ ਵੀ ਪਤਾ ਲੱਗਦਾ ਹੈ ਕਿ ਇਸ ਲੜਾਈ 'ਚ ਦੇਸ਼ ਸਹੀ ਦਿਸ਼ਾ 'ਚ ਅੱਗੇ ਵੱਧ ਰਿਹਾ ਹੈ। 

ਵੀਡੀਓ ਕਾਨਫਰੰਸ ਰਾਹੀਂ ਹੋਈ ਬੈਠਕ 'ਚ ਆਂਧਰਾ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ, ਪੱਛਮੀ ਬੰਗਾਲ, ਮਹਾਰਾਸ਼ਟਰ, ਪੰਜਾਬ, ਬਿਹਾਰ, ਗੁਜਰਾਤ, ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਤੋਂ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਜੇਕਰ ਸਾਰੇ ਮਿਲ ਕੇ ਇਨ੍ਹਾਂ ਸੂਬਿਆਂ 'ਚ ਕੋਰੋਨਾ ਨੂੰ ਹਰਾਉਣ 'ਚ ਸਫ਼ਲ ਹੋ ਜਾਂਦੇ ਹਨ ਤਾਂ ਦੇਸ਼ ਵੀ ਜਿੱਤ ਸਕੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ 80 ਫੀਸਦੀ ਸਰਗਰਮ ਮਾਮਲੇ ਇਨ੍ਹਾਂ 10 ਸੂਬਿਆਂ 'ਚ ਹਨ, ਇਸ ਲਈ ਕੋਰੋਨਾ ਵਾਇਰਸ ਵਿਰੁੱਧ ਲੜਾਈ 'ਚ ਇਨ੍ਹਾਂ ਸਾਰੇ ਸੂਬਿਆਂ ਦੀ ਭੂਮਿਕਾ ਬਹੁਤ ਵੱਡੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦੇਸ਼ 'ਚ ਸਰਗਰਮ ਮਾਮਲੇ 6 ਲੱਖ ਤੋਂ ਵੱਧ ਹੋ ਚੁਕੇ ਹਨ। ਟੈਸਟਿੰਗ ਦੀ ਗਿਣਤੀ ਵੱਧ ਕੇ ਹਰ ਦਿਨ 7 ਲੱਖ ਤੱਕ ਪਹੁੰਚ ਚੁਕੀ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਸੰਤੋਸ਼ ਜਤਾਇਆ ਕਿ ਜਿੱਥੇ ਸਰਗਰਮ ਮਾਮਲੇ ਘੱਟ ਹੋ ਰਹੇ ਹਨ, ਉੱਥੇ ਹੀ ਠੀਕ ਹੋਣ ਦੀ ਦਰ ਵੀ ਵਧੀ ਹੈ। ਇਸ ਨਾਲ ਹੋਣ ਵਾਲੀ ਮੌਤ ਦਰ 'ਚ ਵੀ ਕਮੀ ਆਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਦਾ ਅਰਥ ਹੈ ਕਿ ਸਾਡੀ ਕੋਸ਼ਿਸ਼ ਕਾਰਗਰ ਸਿੱਧ ਹੋ ਰਹੇ ਹਨ। ਸਭ ਤੋਂ ਅਹਿਮ ਗੱਲ ਹੈ ਕਿ ਇਸ ਨਾਲ ਲੋਕਾਂ ਦਰਮਿਆਨ ਵੀ ਇਕ ਭਰੋਸਾ ਵਧਿਆ ਹੈ, ਆਤਮਵਿਸ਼ਵਾਸ ਵਧਿਆ ਹੈ ਅਤੇ ਡਰ ਵੀ ਕੁਝ ਘੱਟ ਹੋਇਆ ਹੈ। ਉਨ੍ਹਾਂ ਨੇ ਬਿਹਾਰ, ਗੁਜਰਾਤ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਤੇਲੰਗਾਨਾ 'ਚ ਟੈਸਟਿੰਗ ਵਧਾਉਣ 'ਤੇ ਜ਼ੋਰ ਦਿੱਤਾ। ਬੈਠਕ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਹਾਜ਼ਰ ਸਨ।


DIsha

Content Editor

Related News