ਕੋਰੋਨਾ 'ਤੇ ਪੀ.ਐੱਮ. ਮੋਦੀ ਦਾ ਟਵੀਟ- ਵਿਦੇਸ਼ ਨਹੀਂ ਜਾਣਗੇ ਮੰਤਰੀ

03/12/2020 5:04:56 PM

ਨਵੀਂ ਦਿੱਲੀ— ਚੀਨ ਤੋਂ ਸ਼ੁਰੂ ਹੋ ਕੇ ਪੂਰੇ ਵਿਸ਼ਵ 'ਚ ਘੁੰਮਦੇ ਹੋਏ ਕੋਰੋਨਾ ਵਾਇਰਸ ਹੁਣ ਭਾਰਤ 'ਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਹੁਣ ਤੱਕ ਇਸ ਦੇ 73 ਮਾਮਲੇ ਸਾਹਮਣੇ ਆ ਚੁਕੇ ਹਨ। ਇਹ 12 ਸੂਬਿਆਂ 'ਚ ਫੈਲ ਚੁੱਕਿਆ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਨਹੀਂ ਘਬਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਮਿਲ ਕੇ ਇਸ ਵਿਰੁੱਧ ਲੜਾਈ ਲੜਨੀ ਹੈ ਅਤੇ ਇਸ ਨੂੰ ਫੈਲਣ ਤੋਂ ਰੋਕਣਾ ਹੈ।

ਪੀ.ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਸਰਕਾਰ ਇਸ ਸਮੱਸਿਆ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਹਰ ਪੱਧਰ 'ਤੇ ਉੱਚਿਤ ਕਦਮ ਚੁੱਕੇ ਜਾ ਰਹੇ ਹਨ। ਸਾਰੇ ਮੰਤਰਾਲੇ ਅਤੇ ਰਾਜ ਸਰਕਾਰ ਆਪਸੀ ਤਾਲਮੇਲ ਨਾਲ ਇਸ ਫੈਲਣ ਤੋਂ ਰੋਕਣ 'ਚ ਲੱਗੇ ਹੋਏ ਹਨ। ਫਿਲਹਾਲ ਵੀਜ਼ਾ ਸਹੂਲਤ ਨੂੰ ਰੱਦ ਕਰ ਦਿੱਤਾ ਗਿਆ ਹੈ।

PunjabKesariਪੀ.ਐੱਮ. ਮੋਦੀ ਨੇ ਆਪਣੇ ਟਵੀਟ 'ਚ ਨਾ ਘਬਰਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਹਰ ਕੋਈ ਵਧ ਤੋਂ ਵਧ ਸਾਵਧਾਨੀ ਵਰਤੇ ਅਤੇ ਇਸ ਨੂੰ ਫੈਲਣ ਤੋਂ ਰੋਕਣ 'ਚ ਸਹਿਯੋਗ ਕਰੇ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕੇਂਦਰੀ ਮੰਤਰੀ ਫਿਲਹਾਲ ਵਿਦੇਸ਼ ਦੀ ਯਾਤਰਾ ਨਹੀਂ ਕਰੇਗਾ। ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜ਼ਰੂਰਤ ਨਾ ਹੋਵੇ ਤਾਂ ਯਾਤਰਾ ਕਰਨ ਤੋਂ ਪਰਹੇਜ ਕਰੋ। ਮੋਦੀ ਨੇ ਕਿਹਾ ਕਿ ਕੋਰੋਨਾ ਦੀ ਚੈਨ ਨੂੰ ਤੋੜਨ ਲਈ ਲੋਕਾਂ ਨੂੰ ਇਕਜੁਟ ਹੋਣ ਤੋਂ ਬਚਣਾ ਚਾਹੀਦਾ।


DIsha

Content Editor

Related News