ਦਿੱਲੀ 'ਚ ਲਾਕ ਡਾਊਨ ਦਾ ਵੱਡਾ ਅਸਰ, 24 ਘੰਟੇ 'ਚ ਨਹੀਂ ਕੋਈ ਨਵਾਂ ਕੇਸ

Tuesday, Mar 24, 2020 - 02:07 PM (IST)

ਨਵੀਂ ਦਿੱਲੀ (ਭਾਸ਼ਾ)— ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸੂਬਾ ਸਰਕਾਰਾਂ ਵਲੋਂ ਸਖਤੀ ਕੀਤੀ ਹੋਈ ਹੈ। ਕਈ ਸੂਬੇ ਲਾਕ ਡਾਊਨ ਹਨ, ਤਾਂ ਕਿ ਮਰੀਜ਼ਾਂ ਦੀ ਗਿਣਤੀ 'ਤੇ ਕਾਬੂ ਪਾਇਆ ਜਾ ਸਕੇ। ਦਿੱਲੀ 'ਚ ਲਾਕ ਡਾਊਨ ਦਾ ਵੱਡਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਇਕ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਸਥਿਤੀ ਨੂੰ ਕੰਟਰੋਲ ਵਿਚ ਰੱਖਣਾ ਵੱਡੀ ਚੁਣੌਤੀ ਹੈ। ਕਿਸੇ ਵੀ ਹਾਲਾਤ 'ਚ ਸਥਿਤੀ ਨੂੰ ਬੇਕਾਬੂ ਨਹੀਂ ਹੋਣ ਦੇਣਾ। ਇਸ 'ਚ ਤੁਹਾਡਾ ਸਾਰਿਆਂ ਦਾ ਸਹਿਯੋਗ ਚਾਹੀਦਾ ਹੈ।

PunjabKesari

ਮੁੱਖ ਮੰਤਰੀ ਨੇ ਟਵਿੱਟਰ ਜ਼ਰੀਏ ਜਾਣਕਾਰੀ ਦਿੱਤੀ ਕਿ ਕੋਵਿਡ-19 ਨਾਲ ਇਨਫੈਕਟਿਡ 5 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲ ’ਚੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਪਿਛਲੇ 24 ਘੰਟਿਆਂ ਦੌਰਾਨ ਦਿੱਲੀ ’ਚ ਕੋਈ ਨਵਾਂ ਕੇਸ ਨਹੀਂ ਆਇਆ। 5 ਲੋਕ ਇਲਾਜ ਕਰਵਾ ਚੁੱਕੇ ਹਨ। ਅਜੇ ਖੁਸ਼ ਨਹੀਂ ਹੋਣਾ। ਅਜੇ ਵੀ ਸਭ ਤੋਂ ਵੱਡੀ ਚੁਣੌਤੀ ਹੈ ਕਿਸੇ ਵੀ ਹਾਲਾਤ ’ਚ ਸਥਿਤੀ ਨੂੰ ਬੇਕਾਬੂ ਨਹੀਂ ਹੋਣ ਦੇਣਾ। ਇਸ ’ਚ ਤੁਹਾਡੇ ਸਾਰਿਆਂ ਦੇ ਸਹਿਯੋਗ ਦੀ ਲੋੜ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ’ਚ ਕੋਰੋਨਾ ਦੇ 30 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 1 ਦੀ ਮੌਤ ਹੋਈ ਹੈ। ਦੱਸ ਦੇਈਏ ਕਿ ਦੇਸ਼ ਭਰ ’ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 500 ਦੇ ਕਰੀਬ ਪਹੁੰਚ ਗਈ ਹੈ ਅਤੇ 10 ਲੋਕ ਜਾਨ ਗਵਾ ਚੁੱਕੇ ਹਨ।


Tanu

Content Editor

Related News