ਮੰਤਰੀ 'ਚ ਕੋਰੋਨਾ ਦਾ ਖੌਫ, ਵੀ. ਮੁਰਲੀਧਰਨ ਦਾ ਟੈਸਟ ਨੈਗੇਟਿਵ

Tuesday, Mar 17, 2020 - 12:22 PM (IST)

ਮੰਤਰੀ 'ਚ ਕੋਰੋਨਾ ਦਾ ਖੌਫ, ਵੀ. ਮੁਰਲੀਧਰਨ ਦਾ ਟੈਸਟ ਨੈਗੇਟਿਵ

ਨਵੀਂ ਦਿੱਲੀ—ਦੇਸ਼ ਭਰ 'ਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਕੋਰੋਨਾਵਾਇਰਸ ਨਾਲ ਪੀੜਤ ਹੋਣ ਦੇ ਸ਼ੱਕੀ ਹਾਲਾਤਾਂ 'ਚ ਕੇਂਦਰੀ ਸੰਸਦੀ ਕਾਰਜ ਰਾਜ ਮੰਤਰੀ ਵੀ.ਮੁਰਲੀਧਰਨ ਨੇ ਖੁਦ ਨੂੰ ਦਿੱਲੀ 'ਚ ਆਪਣੇ ਘਰ 'ਚ ਵੱਖਰਾ ਰੱਖਿਆ ਸੀ ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਟੈਸਟ ਕਰਵਾਇਆ ਹੈ ਤਾਂ ਰਿਪੋਰਟ ਨੈਗੇਟਿਵ ਆਈ ਹੈ। ਦੱਸ ਦੇਈਏ ਕਿ ਉਹ ਕੇਰਲ 'ਚ ਇਕ ਕਾਨਫਰੰਸ 'ਚ ਗਏ ਸੀ, ਜਿੱਥੇ ਇਕ ਡਾਕਟਰ ਕੋਰੋਨਾ ਨਾਲ ਪੀੜਤ ਸੀ। 

PunjabKesari

ਤਾਜ਼ਾ ਮਿਲੇ ਅੰਕੜਿਆਂ ਮੁਤਾਬਕ ਦੇਸ਼ 'ਚ ਹੁਣ ਤੱਕ ਲਗਭਗ 129 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਇਹ ਵੀ ਦੱਸਿਆ ਜਾਂਦਾ ਹੈ ਕਿ ਕੋਰੋਨਾ ਨਾਲ ਦੇਸ਼ 'ਚ ਹੁਣ ਤੱਕ ਤੀਜੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੁਣ ਤੱਕ 13 ਮਰੀਜ਼ ਠੀਕ ਵੀ ਹੋ ਚੁੱਕੇ ਹਨ। ਦੱਸਣਯੋਗ ਹੈ ਕਿ ਚੀਨ ਤੋਂ ਫੈਲਿਆ ਇਹ ਵਾਇਰਸ ਦੁਨੀਆ ਭਰ ਦੇ ਕਰੀਬ 160 ਤੋਂ ਵਧੇਰੇ ਦੇਸ਼ਾਂ 'ਚ ਫੈਲ ਚੁੱਕਾ ਹੈ। ਇਸ ਵਾਇਰਸ ਕਾਰਨ ਦੁਨੀਆ ਭਰ 'ਚ 7,174 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 1,82,723 ਲੋਕ ਵਾਇਰਸ ਦੀ ਲਪੇਟ 'ਚ ਹਨ। ਹੌਲੀ-ਹੌਲੀ ਇਹ ਵਾਇਰਸ ਦੇਸ਼ਾਂ 'ਚ ਆਪਣੇ ਪੈਰ ਪਸਾਰ ਰਿਹਾ ਹੈ। 

ਇਹ ਵੀ ਪੜ੍ਹੋ: ਭਾਰਤ 'ਚ ਕੋਰੋਨਾਵਾਇਰਸ ਦਾ ਕਹਿਰ ਜਾਰੀ, ਪੀੜਤਾਂ ਦੀ ਵਧੀ ਗਿਣਤੀ


author

Iqbalkaur

Content Editor

Related News