ਕੋਰੋਨਾ ਸੰਕਟ ਦਾ ਹੱਲ ਲੱਭਣ ਲਈ ਮਾਹਰਾਂ ਦੀ ਸੇਵਾ ਲਵੇ ਸਰਕਾਰ : ਰਾਹੁਲ ਗਾਂਧੀ
Saturday, Apr 18, 2020 - 11:56 AM (IST)

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਜਾ ਰਿਹਾ ਹੈ। ਕੇਂਦਰ ਸਰਕਾਰ ਸਾਰੇ ਸੂਬਿਆਂ ਨਾਲ ਮਿਲ ਕੇ ਕੋਰੋਨਾ ਦੇ ਇਨਫੈਕਸ਼ਨ ਨੂੰ ਘੱਟ ਕਰਨ ਦੀ ਹਰ ਮੁਮਕਿਨ ਕੋਸ਼ਿਸ਼ 'ਚ ਲੱਗੀ ਹੋਈ ਹੈ। ਸਰਕਾਰ ਦੀਆਂ ਕੋਸ਼ਿਸ਼ਾਂ ਦਰਮਿਆਨ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣਾ ਸੁਝਾਅ ਦਿੰਦੇ ਹੋਏ ਕਿਹਾ ਹੈ ਕਿ ਕੋਰੋਨਾ ਸੰਕਟ ਦਾ ਇਨੋਵੇਟਿਵ ਹੱਲ ਲੱਭਣ ਲਈ ਵਿਗਿਆਨੀਆਂ, ਇੰਜੀਨੀਅਰਾਂ ਅਤੇ ਡਾਟਾ ਮਾਹਰਾਂ ਨੂੰ ਕੰਮ 'ਤੇ ਲਗਾਉਣ ਦੀ ਜ਼ਰੂਰਤ ਹੈ। ਉਨਾਂ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਇਕ ਚੁਣੌਤੀ ਨਾਲ ਇਕ ਮੌਕਾ ਵੀ ਹੈ।
ਰਾਹੁਲ ਗਾਂਧੀ ਨੇ ਟਵੀਟ ਕੀਤਾ,''ਕੋਵਿਡ-19 ਮਹਾਮਾਰੀ ਬਹੁਤ ਵੱਡੀ ਚੁਣੌਤੀ ਹੈ ਪਰ ਇਹ ਇਕ ਮੌਕਾ ਵੀ ਹੈ। ਸਾਨੂੰ ਆਪਣੇ ਵਿਗਿਆਨੀਆਂ, ਇੰਜੀਨੀਅਰਾਂ ਅਤੇ ਡਾਟਾ ਮਾਹਰਾਂ ਨੂੰ ਸੰਕਟ ਦੇ ਇਸ ਸਮੇਂ 'ਚ ਇਨੋਵੇਟਿਵ ਹੱਲ ਲਈ ਕੰਮ 'ਤੇ ਲਗਾਉਣ ਦੀ ਜ਼ਰੂਰਤ ਹੈ। ਦੱਸਣਯੋਗ ਹੈ ਕਿ ਭਾਰਤ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 14 ਹਜ਼ਾਰ ਤੋਂ ਵਧ ਮਾਮਲੇ ਸਾਹਮਣੇ ਆ ਚੁਕੇ ਹਨ ਅਤੇ 480 ਲੋਕਾਂ ਦੀ ਇਸ ਨਾਲ ਮੌਤ ਹੋ ਚੁਕੀ ਹੈ।''