ਕੋਰੋਨਾ ਵਾਇਰਸ ਨੇ ਤੋੜਿਆ ਰਿਕਾਰਡ, ਭਾਰਤ 'ਚ ਇਕ ਦਿਨ 'ਚ 1 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

04/05/2021 10:57:47 AM

ਨਵੀਂ ਦਿੱਲੀ- ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ ਅਤੇ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਇਸ ਇਨਫੈਕਸ਼ਨ ਦੇ ਹੁਣ ਤੱਕ ਸਭ ਤੋਂ ਵੱਧ 1,03,558 ਨਵੇਂ ਮਾਮਲੇ ਦਰਜ ਕੀਤੇ ਗਏ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸੋਮਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ 1,03,558 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ ਇਕ ਕਰੋੜ 25 ਲੱਖ 89 ਹਜ਼ਾਰ 067 ਹੋ ਗਏ। ਉੱਥੇ ਹੀ ਇਸ ਦੌਰਾਨ 52,847 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ 1,16,82,136 ਮਰੀਜ਼ ਠੀਕ ਹੋ ਚੁਕੇ ਹਨ। ਸਰਗਰਮ ਮਾਮਲੇ 7,41,830 ਹੋ ਗਏ ਹਨ। ਇਸੇ ਮਿਆਦ 'ਚ 478 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,65,101 ਹੋ ਗਈ ਹੈ। ਉੱਥੇ ਹੀ ਹੁਣ ਤੱਕ 7,91,05,163 ਲੋਕਾਂ ਦੀ ਟੀਕਾਕਰਨ ਹੋ ਚੁੱਕਿਆ ਹੈ।

ਇਹ ਵੀ ਪੜ੍ਹੋ : PM ਮੋਦੀ ਨੇ ਉੱਚ ਪੱਧਰੀ ਬੈਠਕ ’ਚ ਕੋਰੋਨਾ ਦੀ ਸਥਿਤੀ ਦੀ ਕੀਤੀ ਸਮੀਖਿਆ, 5 ‘T’ ਰਣਨੀਤੀ ’ਤੇ ਦਿੱਤਾ ਜ਼ੋਰ

ਦੇਸ਼ 'ਚ ਰਿਕਵਰੀ ਦਰ ਘੱਟ ਕੇ 98.80 ਫੀਸਦੀ ਅਤੇ ਸਰਗਰਮ ਮਾਮਲਿਆਂ ਦੀ ਦਰ ਵੱਧ ਕੇ 5.89 ਫੀਸਦੀ ਹੋ ਗਈ ਹੈ, ਜਦੋਂ ਕਿ ਮੌਤ ਦਰ ਘੱਟ ਕੇ 1.31 ਫੀਸਦੀ ਰਹਿ ਗਈ ਹੈ। ਮਹਾਰਾਸ਼ਟਰ ਕੋਰੋਨਾ ਦੇ ਸਰਗਰਮ ਮਾਮਲਿਆਂ 'ਚ ਸਿਖ਼ਰ 'ਤੇ ਹੈ ਅਤੇ ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 29334 ਵੱਧ ਕੇ 431896 ਹੋ ਗਏ ਹਨ। ਪਿਛਲੇ 24 ਘੰਟਿਂ ਦੌਰਾਨ ਸੂਬੇ 'ਚ 27,508 ਹੋਰ ਮਰੀਜ਼ ਸਿਹਤਯਾਬ ਹੋਏ, ਜਿਸ ਨੂੰ ਮਿਲਾ ਕੇ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 25,22,823 ਪਹੁੰਚ ਗਈ ਹੈ, ਜਦੋਂ ਕਿ 222 ਹੋਰ ਮਰੀਜ਼ਾਂ ਦੀ ਮੌਤ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 55878 ਹੋ ਗਿਆ ਹੈ।

ਇਹ ਵੀ ਪੜ੍ਹੋ : ‘ਬੇਲਗਾਮ’ ਹੋਇਆ ਕੋਰੋਨਾ, 24 ਘੰਟਿਆਂ ’ਚ ਆਏ 93 ਹਜ਼ਾਰ ਤੋਂ ਵੱਧ ਨਵੇਂ ਕੇਸ

ਨੋਟ : ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News