ਰੂਸ ਦਾ ਵੱਡਾ ਫ਼ੈਸਲਾ, 9 ਮਹੀਨਿਆਂ ਬਾਅਦ ਭਾਰਤ ਸਮੇਤ ਚਾਰ ਦੇਸ਼ਾਂ ’ਤੇ ਲਾਈ ਯਾਤਰਾ ਪਾਬੰਦੀ ਹਟਾਈ

Tuesday, Jan 26, 2021 - 08:16 PM (IST)

ਮਾਸਕੋ-ਰੂਸੀ ਦੂਤਾਵਾਸ ਨੇ ਮੰਗਲਵਾਰ ਨੂੰ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਭਾਰਤ ਸਮੇਤ ਚਾਰ ਦੇਸ਼ਾਂ ਦੇ ਨਾਗਰਿਕਾਂ ’ਤੇ ਲਾਈ ਗਈ ਯਾਤਰੀ ਪਾਬੰਦੀ ਨੂੰ ਹਟਾ ਲਿਆ ਗਿਆ ਹੈ। ਰੂਸੀ ਦੂਤਾਵਾਸ ਨੇ ਟਵੀਟ ਕੀਤਾ ਭਾਰਤ, ਫਿਨਲੈਂਡ, ਵੀਅਤਨਾਮ ਅਤੇ ਕਤਰ ਦੇ ਨਾਗਰਿਕਾਂ ਦੇ ਰੂਸ ’ਚ ਦਾਖਲ ਹੋਣ ’ਤੇ ਕੋਰੋਨਾ ਵਾਇਰਸ ਦੇ ਚੱਲਦੇ ਲਾਈ ਗਈ ਪਾਬੰਦੀ ਹਟਾ ਲਈ ਗਈ ਹੈ। ਇਸ ਨਾਲ ਸੰਬੰਧਿਤ ਹੁਕਮ ’ਤੇ ਰੂਸੀ ਸਰਕਾਰ ਦੇ ਚੇਅਰਮੈਨ ਮਿਖਾਇਲ ਮਿਸ਼ੁਸਤੀਨ ਨੇ 25 ਜਨਵਰੀ ਨੂੰ ਦਸਤਖਤ ਕੀਤੇ ਹਨ।

ਇਹ ਵੀ ਪੜ੍ਹੋ -ਅਮਰੀਕਾ ’ਚ ਰੋਜ਼ਾਨਾ 10 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਦੇਣ ਦਾ ਟੀਚਾ : ਬਾਈਡੇਨ

ਰੂਸੀ ਸਰਕਾਰ ਵੱਲੋਂ ਜਾਰੀ ਪ੍ਰੈੱਸ ਕਾਨਫਰੰਸ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਹਵਾਈ ਚੈੱਕਪੁਆਇੰਟ ਰਾਹੀਂ ਰੂਸ ’ਚ ਦਾਖਲ ਦੀ ਇਜਾਜ਼ਤ ਹੋਵੇਗੀ। ਕੋਰੋਨਾ ਵਾਇਰਸ ਦੇ ਇਨਫੈਕਸ਼ਨ ’ਚ ਵਾਧੇ ਤੋਂ ਬਾਅਦ ਰੂਸ ਨੇ 16 ਮਾਰਚ, 2020 ਨੂੰ ਯਾਤਰਾ ਪਾਬੰਦੀ ਲਾ ਦਿੱਤੀ ਸੀ। ਅਮਰੀਕਾ ਨੇ ਦੱਖਣੀ ਅਫਰੀਕਾ ਅਤੇ ਯੂਰਪ ’ਤੇ ਲਾਇਆ ਟ੍ਰੈਵਲ ਬੈਨ ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਨੇ ਯੂਰਪ ਤੋਂ ਆਉਣ ਵਾਲੇ ਯਾਤਰੀਆਂ ’ਤੇ ਫਿਰ ਤੋਂ ਯਾਤਰਾ ’ਤੇ ਪਾਬੰਦੀ ਲਾ ਦਿੱਤੀ ਸੀ।

ਇਹ ਵੀ ਪੜ੍ਹੋ -ਅਮਰੀਕਾ ਦੇ ਨਵੇਂ ਪ੍ਰਸ਼ਾਸਨ ਨਾਲ ਕੰਮ ਕਰਨ ਨੂੰ ਤਿਆਰ ਹੈ ਪਾਕਿ : ਕੁਰੈਸ਼ੀ

ਉੱਥੇ, ਦੱਖਣੀ ਅਫਰੀਕਾ ਦੇ ਯਾਤਰੀਆਂ ’ਤੇ ਵੀ ਇਹ ਪਾਬੰਦੀ ਲਾਈ ਗਈ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੈਨ ਪਾਕੀ ਨੇ ਦੱਸਿਆ ਕਿ ਦੱਖਣੀ ਅਫਰੀਕਾ ਤੋਂ ਯਾਤਰਾ ’ਤੇ ਪਾਬੰਦੀ ਨਵੇਂ ਸਟ੍ਰੇਨ ਨੂੰ ਦੇਖਦੇ ਹੋਏ ਲਾਈ ਹੈ। ਦੋਵਾਂ ਥਾਵਾਂ ’ਤੇ ਪਾਬੰਦੀ ਦਾ ਫੈਸਲਾ ਰਾਸ਼ਟਰਪਤੀ ਜੋ ਬਾਈਡੇਨ ਨੇ ਮੈਡੀਕਲ ਟੀਮ ਦੀ ਸਲਾਹ ’ਤੇ ਲਿਆ ਹੈ। ਦਰਅਸਲ, ਹਾਲ ਹੀ ’ਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਕਾਰਜਕਾਰੀ ਆਦੇਸ਼ ’ਚ ਹੁਕਮ ਦਿੱਤਾ ਸੀ ਕਿ ਯੂਰਪੀਅਨ ਸੰਘ, ਬਿ੍ਰਟੇਨ, ਆਇਰਲੈਂਡ ਅਤੇ ਬ੍ਰਾਜ਼ੀਲ ’ਤੇ ਲਾਗੂ ਯਾਤਰਾ ਪਾਬੰਦੀਆਂ ਨੂੰ ਹਟਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ -ਚਿੱਲੀ 'ਚ ਭੂਚਾਲ ਤੋਂ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ

ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।


Karan Kumar

Content Editor

Related News