UP ''ਚ ਜਮਾਤ ਤੋਂ ਵਾਪਸ ਪਰਤੇ 3 ਨੌਜਵਾਨ ਪੁਲਸ ਕੋਲ ਪਹੁੰਚੇ

04/08/2020 5:45:47 PM

ਗਾਜੀਆਬਾਦ-ਭਾਰਤ 'ਚ ਤਬਲੀਗੀ ਜਮਾਤ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਉੱਤਰ ਪ੍ਰਦੇਸ਼ 'ਚ ਕੋਰੋਨਾ ਇਨਫੈਕਟਡ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦਿੱਲੀ ਦੇ ਤਬਲੀਗੀ ਜਮਾਤ ਦੇ ਮਰਕਜ਼ ਤੋਂ ਵਾਪਸ ਪਰਤੇ ਲੋਕਾਂ ਨੂੰ ਲੱਭਣ ਲਈ ਪ੍ਰਸ਼ਾਸਨ ਤੇਜ਼ੀ ਨਾਲ ਲੱਗਾ ਹੋਇਆ ਹੈ। ਪ੍ਰਸ਼ਾਸਨ ਦੀ ਸਖਤਾਈ ਦਾ ਨਤੀਜਾ ਹੈ ਕਿ ਗਾਜੀਆਬਾਦ 'ਚ ਜਮਾਤ ਤੋਂ ਵਾਪਸ ਪਰਤੇ 3 ਨੌਜਵਾਨਾਂ ਨੇ ਖੁਦ ਹੀ ਪੁਲਸ ਦੇ ਕੋਲ ਪਹੁੰਚ ਗਏ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਗਾਜੀਆਬਾਦ 'ਚ ਤਬਲੀਗੀ ਜਮਾਤ ਤੋਂ ਵਾਪਸ ਪਰਤੇ 3 ਨੌਜਵਾਨ ਬਿਜਨੌਰ ਜਮਾਤ ਗਏ ਸੀ ਹਾਲਾਂਕਿ ਇਨ੍ਹਾਂ 3 ਨੌਜਵਾਨਾਂ 'ਚ ਕੋਰੋਨਾਵਾਇਰਸ ਦਾ ਕੋਈ ਵੀ ਲੱਛਣ ਨਹੀਂ ਮਿਲੇ ਹਨ ਪਰ ਸਾਵਧਾਨੀ ਦੇ ਤੌਰ 'ਤੇ 3 ਨੌਜਵਾਨਾਂ ਨੂੰ ਕੁਆਰੰਟੀਨ 'ਚ ਭੇਜ ਦਿੱਤਾ ਹੈ।  

ਦੱਸਣਯੋਗ ਹੈ ਕਿ ਦੇਸ਼ ਭਰ 'ਚ ਕੋਰੋਨਾ ਇਨਫੈਕਟਡ ਮਾਮਲਿਆਂ ਦੀ ਗਿਣਤੀ 4400 ਤੋਂ ਪਾਰ ਪਹੁੰਚ ਚੁੱਕੀ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼ 'ਚ ਹੁਣ ਤੱਕ ਕੋਰੋਨਾਵਾਇਰਸ ਦੇ 325 ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ 'ਚ ਅੱਧੇ ਤੋਂ ਜ਼ਿਆਦਾ ਮਾਮਲੇ ਤਬਲੀਗੀ ਜਮਾਤ ਨਾਲ ਜੁੜੇ ਹੋਏ ਹਨ। ਕੋਰੋਨਾਵਾਇਰਸ ਉੱਤਰ ਪ੍ਰਦੇਸ਼ ਦੇ ਲਗਭਗ 37 ਜ਼ਿਲਿਆਂ 'ਚ ਆਪਣੇ ਪੈਰ ਪਸਾਰ ਚੁੱਕਿਆ ਹੈ ਅਤੇ ਸਭ ਤੋਂ ਜ਼ਿਆਦਾ ਕੋਰੋਨਾ ਪਾਜ਼ੀਟਿਵ ਮਾਮਲੇ ਮੇਰਠ ਤੋਂ ਸਾਹਮਣੇ ਆਏ ਹਨ। 


Iqbalkaur

Content Editor

Related News